ਪੰਜਾਬ

ਪੰਜਾਬ ਰਾਜਪਾਲ  ਵੱਲੋਂ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

ਕੌਮੀ ਮਾਰਗ ਬਿਊਰੋ | October 30, 2024 08:22 PM

ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂਟੀ, ਚੰਡੀਗੜ੍ਹ, ਸ੍ਰੀ ਗੁਲਾਬ ਚੰਦ ਕਟਾਰੀਆ ਨੇ ਦੀਵਾਲੀ ਅਤੇ 'ਬੰਦੀ ਛੋੜ ਦਿਵਸ' ਦੇ ਸ਼ੁਭ ਮੌਕੇ 'ਤੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਛੇਵੇਂ ਪਤਾਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲੇ 'ਚੋਂ 52 ਰਾਜਿਆਂ ਦੀ ਰਿਹਾਈ ਦਾ ਇਤਿਹਾਸਕ ‘ਬੰਦੀ ਛੋੜ ਦਿਵਸ’ ਦਾ ਤਿਉਹਾਰ ਵੀ ਦੀਵਾਲੀ ਦੇ ਪਵਿੱਤਰ ਦਿਹਾੜੇ ’ਤੇ ਮਨਾਇਆ ਜਾਂਦਾ ਹੈ।
ਇੱਕ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਬੁਰਾਈ ਉੱਤੇ ਚੰਗਿਆਈ, ਸੰਘਰਸ਼ ਉੱਤੇ ਸ਼ਾਂਤੀ ਅਤੇ ਹਨੇਰੇ ਉੱਤੇ ਰੌਸ਼ਨੀ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਇੱਕ ਸੱਚਾ ਅਤੇ ਧਰਮੀ ਜੀਵਨ ਜਿਊਣ ਅਤੇ ਆਪਣੇ ਵਿਚਾਰਾਂ ਅਤੇ ਕੰਮਾਂ ਵਿੱਚ ਵੀ ਇਹਨਾਂ ਗੁਣਾਂ ਨੂੰ ਸ਼ਾਮਲ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।
ਰਾਜਪਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਤਿਉਹਾਰਾਂ ਨੂੰ ਘੱਟ ਤੋਂ ਘੱਟ ਪਟਾਕੇ ਚਲਾ ਕੇ ਹਰਿਆ-ਭਰਿਆ ਅਤੇ ਵਾਤਾਵਰਨ ਪੱਖੀ ਢੰਗ ਨਾਲ ਮਨਾਉਣ।
ਰਾਜਪਾਲ ਨੇ ਕਾਮਨਾ ਕਰਦਿਆਂ ਕਿਹਾ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਾਰੀਆਂ ਲਈ ਅਪਾਰ ਖੁਸ਼ੀ ਦੇ ਨਾਲ-ਨਾਲ ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।

Have something to say? Post your comment

 
 
 
 

ਪੰਜਾਬ

ਭਾਈ ਮੋਹਕਮ ਸਿੰਘ ਦਮਦਮੀ ਟਕਸਾਲ ਨੂੰ ਸਦਮਾ ਮਾਤਾ ਹਰਦੀਪ ਕੌਰ ਦਾ ਹੋਇਆ ਸਵਰਗਵਾਸ

ਝੋਟਾ ਦੇ ਕਤਲ ਦਾ ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਕੇਵਲ ਸਿੰਘ ਢਿੱਲੋਂ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦਾ ਸੰਘਰਸ਼ ਪੂਰੇ ਪੰਜਾਬ ਲਈ ਲੜਾਈ ਹੈ: ਪਰਗਟ ਸਿੰਘ

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 ਕਰੋੜ ਰਿਸ਼ਵਤ ਮਾਮਲੇ ਵਿੱਚ ਈਡੀ ਨੇ ਪੰਜਾਬੀ ਫਿਲਮ ਨਿਰਮਾਤਾ ਅਮਰਦੀਪ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ  ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

ਉਜਾਗਰ ਸਿੰਘ ਦੀ ਪੁਸਤਕ‘ਪੰਜਾਬ ਦੇ ਅਨਮੋਲ ਰਤਨ’ ਲੋਕ ਅਰਪਣ

ਜ਼ੇਲ੍ਹਾਂ ਤੋਂ ਨਸ਼ੇ ਦਾ ਕਾਰੋਬਾਰ ਅਤੇ ਡਰੱਗ ਇੰਸਪੈਕਟਰ ਤੋਂ ਫੜ੍ਹੀ ਸੰਪਤੀ ਦੀ ਜਾਂਚ ਐਨਏਆਈ ਅਤੇ ਈਡੀ ਤੋਂ ਹੋਵੇ -ਸੁਨੀਲ ਜਾਖੜ

ਪੰਜਾਬ ਭਾਜਪਾ ਨੇ 2027 ਦੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਖਿੱਚੀ ਤਿਆਰੀ

ਖਾਲਸਾ ਕਾਲਜ ਵਿਖੇ ਕਰੀਅਰ ਮਾਰਗਦਰਸ਼ਨ ਸੈਮੀਨਾਰ ਕਰਵਾਇਆ