ਧਰਮ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 12, 2024 08:49 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਖ਼ਾਲਸਾ ਦੇ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਪ੍ਰਗਟ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਭਗਤ ਨਾਮਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਸਾਂਝ ਪਾਈ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦਾ ਜੀਵਨ ਕਿਰਤ ਕਰਨ ਅਤੇ ਨਾਮ ਸਿਮਰਨ ਦੀ ਪ੍ਰੇਰਣਾ ਦਿੰਦਾ ਹੈ। ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਵਿੱਚੋਂ ਰੱਬੀ ਅਤੇ ਮਨੁੱਖੀ ਏਕਤਾ ਦੀ ਸੇਧ ਮਿਲਦੀ ਹੈ। ਉਨ੍ਹਾਂ ਸੰਗਤਾਂ ਨੂੰ ਭਗਤ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਮੀਤ ਸਿੰਘ ਬੂਹ, ਵਧੀਕ ਮੈਨੇਜਰ ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਸ. ਗੁਰਪ੍ਰੀਤ ਸਿੰਘ ਰੋਡੇ, ਸੁਪਰਡੈਂਟ ਸ. ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।

Have something to say? Post your comment

 
 
 

ਧਰਮ

ਹਰਿਆਣਾ ਵਿਧਾਨਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਨਮਾਨ ਵਿੱਚ ਸਰਬ ਸੰਮਤੀ ਨਾਲ ਮਤਾ ਪਾਸ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ ਐਡਵੋਕੇਟ ਧਾਮੀ ਨੇ

ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਕਵੀ ਦਰਬਾਰ” 23 ਅਗਸਤ ਨੂੰ

ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ ਆਸਾਮ ਤੋਂ 21 ਅਗਸਤ ਨੂੰ ਹੋਵੇਗਾ ਆਰੰਭ

ਡੀਐਸਜੀਐਮਸੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੀ ਯਾਦ ਵਿੱਚ ਕੀਰਤਨ ਸਮਾਗਮ ਆਯੋਜਿਤ ਕਰੇਗਾ- ਕਾਲਕਾ

ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭ ਦੁਖ ਜਾਇ

5 ਜੁਲਾਈ ਤੇ ਵਿਸ਼ੇਸ਼ - ਮੀਰੀ ਪੀਰੀ ਸਿਰਜਨਾ ਦਾ ਮੰਤਵ

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ 8 ਜੁਲਾਈ ਨੂੰ ਹੋਵੇਗੀ ਇਕੱਤਰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਪੰਜਾਬ ਦੇ ਰਾਜਪਾਲ ਨੇ ਲੋਕਾਂ ਨੂੰ ਕਬੀਰ ਜਯੰਤੀ ਦੀ ਵਧਾਈ ਦਿੱਤੀ