ਪੰਜਾਬ

ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਬਣੇਗੀ ਅਰਬਨ ਅਸਟੇਟ: ਹਰਦੀਪ ਸਿੰਘ ਮੁੰਡੀਆ

ਕੌਮੀ ਮਾਰਗ ਬਿਊਰੋ | November 29, 2024 06:12 PM

ਚੰਡੀਗੜ੍ਹ-ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਪ੍ਰਮੁੱਖ ਤਰਜੀਹ ਹੈ। ਸਰਕਾਰ ਵੱਲੋਂ ਲੋਕਾਂ ਦੀ ਰੋਟੀ, ਕੱਪੜੇ ਦੇ ਨਾਲ ਮਕਾਨ ਦੀ ਵੀ ਬੁਨਿਆਦੀ ਲੋੜ ਪੂਰੀ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਹ ਗੱਲ ਪੰਜਾਬ ਦੇ ਮਾਲ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਬੀਤੀ ਦੇਰ ਸ਼ਾਮ ਚੰਡੀਗੜ੍ਹ ਵਿਖੇ ਇਕ ਨਿੱਜੀ ਚੈਨਲ ਉੱਪਰ ਰੀਅਲ ਅਸਟੇਟ ਨਾਲ ਸਬੰਧਤ ਕਰਵਾਏ ਜਾ ਰਹੇ ਸੰਮੇਲਨ ਦੌਰਾਨ ਆਪਣੇ ਵਿਭਾਗਾਂ ਦਾ ਰੋਡਮੈਪ ਦੱਸਦਿਆਂ ਕਹੀ।

ਸ. ਮੁੰਡੀਆ ਨੇ ਕਿਹਾ ਕਿ ਸੂਬੇ ਦੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤਰਜੀਹ ਦੇਣ ਅਤੇ ਇਸ ਖੇਤਰ ਨਾਲ ਜੁੜੇ ਲੋਕਾਂ ਅਤੇ ਸ਼ਹਿਰ ਵਾਸੀਆਂ ਨੂੰ ਦਿੱਕਤਾਂ ਕਰਨ ਲਈ ਨਿਰੰਤਰ ਕੰਮ ਕੀਤੇ ਜਾ ਰਹੇ ਹਨ। ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਅਰਬਨ ਅਸਟੇਟ ਬਣਾਈ ਜਾਵੇਗੀ ਜੋ ਅਤਿ ਆਧੁਨਿਕ ਨਕਸ਼ੇ ਤਹਿਤ ਬਿਹਤਰ ਬੁਨਿਆਦੀ ਸਹੂਲਤਾਂ ਨਾਲ ਲੈਸ ਹੋਵੇਗੀ। ਇਸ ਸਬੰਧੀ ਹਰ ਸ਼ਹਿਰ ਦਾ ਸਰਵੇਖਣ ਹੋ ਰਿਹਾ ਹੈ ਅਤੇ ਵਿਭਾਗ ਵੱਲੋਂ ਇਹ ਜਲਦ ਵਿਕਸਤ ਕੀਤੀਆਂ ਜਾਣਗੀਆਂ। ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਵਿਭਾਗ ਦੀਆਂ ਵਿਕਾਸ ਅਥਾਰਟੀਆਂ ਵੱਲੋਂ ਪਿਛਲੇ ਸਮੇਂ ਵਿੱਚ ਪਾਰਦਰਸ਼ੀ ਤਰੀਕੇ ਨਾਲ ਦੋ ਵਾਰ ਜਾਇਦਾਦਾਂ ਦੀ ਕੀਤੀ ਗਈ ਈ-ਆਕਸ਼ਨ ਰਾਹੀਂ 5000 ਕਰੋੜ ਰੁਪਏ ਕਮਾਏ ਗਏ।

ਕੈਬਨਿਟ ਮੰਤਰੀ ਸ. ਮੁੰਡੀਆ ਨੇ ਕਿਹਾ ਕਿ ਸਰਕਾਰ ਦੀ ਮੁੱਖ ਤਰਜੀਹ ਜਵਾਬਦੇਹੀ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆਂ ਕਰਵਾਉਣਾ ਹੈ। ਲੰਬੇ ਸਮੇਂ ਤੋਂ ਪੈਂਡਿੰਗ ਪਏ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ ਕੈਂਪ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਜਿਸ ਤਹਿਤ ਪਹਿਲਾ ਕੈਂਪ ਲਗਾ ਕੇ ਵੱਖ-ਵੱਖ ਵਿਕਾਸ ਅਥਾਰਟੀਆਂ ਵੱਲੋਂ 51 ਪ੍ਰਮੋਟਰਾਂ/ਬਿਲਡਰਾਂ ਨੂੰ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ, ਲੈਟਰ ਆਫ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਲੇ-ਆਊਟ ਪਲਾਨ ਆਦਿ ਸੌਂਪੇ ਗਏ। ਹੁਣ ਦੂਜਾ ਕੈਂਪ 3 ਦਸੰਬਰ ਨੂੰ ਲਗਾਇਆ ਜਾ ਰਿਹਾ ਹੈ ਜਿਸ ਵਿੱਚ 100 ਤੋਂ ਵੱਧ ਅਜਿਹੇ ਹੋਰ ਸਰਟੀਫਿਕੇਟ ਵੰਡੇ ਜਾਣਗੇ।ਅਜਿਹੇ ਕੈਂਪ ਪਹਿਲੀ ਵਾਰ ਲਗਾਏ ਜਾ ਰਹੇ ਹਨ।

ਸ. ਮੁੰਡੀਆ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਾਅਦੇ ਨਹੀਂ ਗਾਰੰਟੀ ਦਿੰਦੀ ਹੈ ਜੋ ਹਰ ਹੀਲੇ ਪੂਰੀ ਕੀਤੀ ਜਾ ਰਹੀ ਹੈ। ਲੰਬੇ ਸਮੇਂ ਤੋਂ ਬਿਨਾਂ ਐਨ.ਓ.ਸੀ. ਦੇ ਪਲਾਟਾਂ ਦੀ ਰਜਿਸਟਰੀ ਦਾ ਕੰਮ ਲਟਕਿਆ ਪਿਆ ਸੀ ਜਿਸ ਸਬੰਧੀ ਸਰਕਾਰ ਵੱਲੋਂ ਕਾਨੂੰਨ ਪਾਸ ਕਰਕੇ ਨੋਟੀਫ਼ਿਕੇਸ਼ਨ ਜਾਰੀ ਕੀਤੀ ਗਈ। 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੀ ਬਿਨਾਂ ਐਨ.ਓ.ਸੀ. ਤੋਂ ਹੋਵੇਗੀ ਜਿਸ ਲਈ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਤਿੰਨ ਮਹੀਨੇ ਦਾ ਸਮਾਂ ਮਿਲੇਗਾ।

ਇਕ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਸ. ਮੁੰਡੀਆ ਨੇ ਅੱਗੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਜਾਂ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ।ਇਸ ਸਬੰਧੀ ਉਨ੍ਹਾਂ ਆਪਣਾ ਮੋਬਾਈਲ (ਨੰਬਰ 84276-90000) ਵੀ ਜਨਤਕ ਸਾਂਝਾ ਕੀਤਾ ਹੋਇਆ ਹੈ ਜਿਸ ਉੱਪਰ ਕੋਈ ਵੀ ਸੂਬਾ ਵਾਸੀ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਸ਼ਿਕਾਇਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਬੁਨਿਆਦ ਇਮਾਨਦਾਰ ਤੇ ਕੁਸ਼ਲ ਪ੍ਰਸ਼ਾਸਨਿਕ ਸੇਵਾਵਾਂ ਦੇਣੀਆਂ ਹਨ।

ਸ. ਮੁੰਡੀਆਂ ਜਿਨ੍ਹਾਂ ਕੋਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੀ ਹੈ, ਨੇ ਕਿਹਾ ਕਿ ਹਰ ਪਿੰਡ ਵਾਸੀ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਸੂਬੇ ਵਿੱਚ 2174 ਕਰੋੜ ਰੁਪਏ ਦੇ ਨਹਿਰੀ ਜਲ ਸਪਲਾਈ ਨਾਲ ਸਬੰਧਤ 15 ਪ੍ਰਾਜੈਕਟ ਮਨਜ਼ੂਰ ਕੀਤੇ ਗਏ ਹਨ।

ਇਸ ਮੌਕੇ ਉਨ੍ਹਾਂ ਰੀਅਲ ਅਸਟੇਟ ਨਾਲ ਜੁੜੀਆਂ ਸਖਸ਼ੀਅਤਾਂ ਨੂੰ ਸਨਮਾਨਤ ਵੀ ਕੀ|

Have something to say? Post your comment

 
 
 

ਪੰਜਾਬ

ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ

ਬਾਗਬਾਨੀ ਮੰਤਰੀ ਵੱਲੋ ‘ਆਪਣਾ ਪਿੰਡ ਆਪਣਾ ਬਾਗ਼’ ਯੋਜਨਾ ਤਹਿਤ ਹੋਈ ਪ੍ਰਗਤੀ ਦਾ ਜਾਇਜ਼ਾ, ਅਹਿਮ ਮੁੱਦਿਆਂ ਤੇ ਹੋਈ ਚਰਚਾ

ਪੰਜਾਬ ਯੂਨੀਵਰਸਿਟੀ ਪੰਜਾਬ ਦੀ ਸੀ, ਹੈ ਤੇ ਰਹੇਗੀ- ਗਿਆਨੀ ਤੇਜਬੀਰ ਸਿੰਘ ਖ਼ਾਲਸਾ

ਸ੍ਰੀ ਗੁਰੂ ਤੇਗਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੋ ਰੋਜਾ ਸ਼ਤਾਬਦੀ ਸਮਾਗਮ ਸਪੰਨ

ਤਰਨ ਤਾਰਨ ਉਪ ਚੋਣ ਦੀਆਂ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਸਵੇਰੇ 8:00 ਵਜੇ ਤਰਨ ਤਾਰਨ ਵਿਖੇ ਹੋਵੇਗੀ

ਖ਼ਾਲਸਾ ਕਾਲਜ ਵਿਖੇ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ-2025’ 15 ਤੋਂ

ਗੁਰਦੁਆਰਾ ਮਟਨ ਸਾਹਿਬ ਕਸ਼ਮੀਰ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ

ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਥੰਮ੍ਹ ਜੀ ਸਾਹਿਬ ਕਰਤਾਰਪੁਰ ਤੋਂ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਲਈ ਰਵਾਨਾ