BREAKING NEWS
• ਅਕਾਲੀ ਦਲ ਨੇ ਵਜ਼ੀਰੀ ਖਾਤਰ ਭਾਜਪਾ ਨਾਲ ਹੱਥ ਮਿਲਾ ਕੇ ਕਿਸਾਨਾਂ ਦਾ ਭਰੋਸਾ ਵੇਚਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਮਾਣ-ਸਨਮਾਨ, ਨੌਕਰੀ ਦੀ ਸੁਰੱਖਿਆ ਅਤੇ ਬਿਹਤਰ ਸੇਵਾ ਸ਼ਰਤਾਂ ਲਈ ਵਚਨਬੱਧ: ਹਰਪਾਲ ਸਿੰਘ ਚੀਮਾ • ਮੁਲਾਜ਼ਮਾਂ ਦੀਆਂ ਜ਼ਿਆਦਾਤਰ ਵਿਚਾਰ ਅਧੀਨ ਜਾਇਜ਼ ਮੰਗਾਂ ਅੰਤਿਮ ਪੜਾਅ ’ਤੇ: ਹਰਪਾਲ ਸਿੰਘ ਚੀਮਾ • ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ • ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਰਹੀ ਪ੍ਰਵਾਸੀਆਂ ਦੀ ਆਮਦ ਖਤਰਨਾਕ ਰੁਝਾਨ ਵਲ, ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਪੰਜਾਬ

ਪੰਜਾਬ ਸਰਕਾਰ ਵੱਲੋਂ ਸਿੰਚਾਈ ਸਿਸਟਮ ਵਿੱਚ ਹੋਰ ਸੁਧਾਰ ਲਈ ਨਹਿਰਾਂ, ਰਜਵਾਹਿਆਂ ਅਤੇ ਖਾਲਾਂ ਦਾ ਹੋਵੇਗਾ ਨਵੀਨੀਕਰਨ: ਬਰਿੰਦਰ ਕੁਮਾਰ ਗੋਇਲ

ਕੌਮੀ ਮਾਰਗ ਬਿਊਰੋ | November 29, 2024 06:54 PM

 

ਚੰਡੀਗੜ੍ਹ/ਫ਼ਰੀਦਕੋਟ-ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਰਾਜ ਦੀ ਤਰੱਕੀ ਤੇ ਸਰਬਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਡੈਮਾਂ ਅਤੇ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਕੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਵਿਆਪਕ ਯੋਜਨਾ ਉਲੀਕੀ ਗਈ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਅਤੇ ਬਿਜਲੀ ਦੀ ਬੱਚਤ ਕੀਤੀ ਜਾ ਸਕੇ।

ਇਹ ਪ੍ਰਗਟਾਵਾ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਚਾਕੀ ਮੱਲ ਸਿੰਘ ਰੋਡ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ ਨਹਿਰਾਂ ਉਪਰ 10.24 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਸਟੀਲ ਦੇ ਦੋ ਪੁਲਾਂ ਦਾ ਉਦਘਾਟਨ ਕਰਨ ਮੌਕੇ ਕੀਤਾ ਗਿਆ।

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਨ੍ਹਾਂ ਪੁਲਾਂ ਦੇ ਬਣਨ ਨਾਲ ਫ਼ਰੀਦਕੋਟ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਨੂੰ ਵੀ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ ਕਿਉਂਕਿ ਇਸ ਤੋਂ ਪਹਿਲਾਂ ਇਹ ਪੁਲ ਬਹੁਤ ਤੰਗ ਸਨ ਜਿਸ ਕਰਕੇ ਲੋਕਾਂ ਨੂੰ ਆਵਾਜਾਈ ਸਬੰਧੀ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਹ ਪੁਲ ਮਿੱਥੇ ਸਮੇਂ ਤੋਂ 4 ਮਹੀਨੇ ਪਹਿਲਾਂ ਤਿਆਰ ਕੀਤੇ ਗਏ ਹਨ ਜਿਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਵਿਭਾਗ ਦੇ ਅਧਿਕਾਰੀ ਵਧਾਈ ਦੇ ਪਾਤਰ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਨਹਿਰਾਂ 'ਤੇ ਤਲਵੰਡੀ ਬਾਈਪਾਸ ਉਪਰ ਵੀ ਕਰੀਬ 40 ਕਰੋੜ ਰੁਪਏ ਦੀ ਲਾਗਤ ਨਾਲ 2 ਹੋਰ ਪੁਲਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵਿੱਚ 1 ਪੁਲ ਜਨਵਰੀ ਮਹੀਨੇ ਤੱਕ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ।

ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲ ਸਰੋਤਾਂ ਦੀ ਸੁਚੱਜੀ ਵਰਤੋਂ ਸਬੰਧੀ ਤਰਜੀਹੀ ਯੋਜਨਾ ਉਲੀਕੀ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਸਿੰਚਾਈ ਵਿਭਾਗ ਦਾ ਬਜਟ 400 ਕਰੋੜ ਰੁਪਏ ਤੋਂ ਵਧਾ ਕੇ 1500 ਕਰੋੜ ਰੁਪਏ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗਾਂ ਵੱਲੋਂ ਨਹਿਰਾਂ ਅਤੇ ਡੈਮਾਂ ਦੇ ਪਾਣੀ ਦੀ ਵਰਤੋਂ ਦੇ ਟੀਚੇ ਨੂੰ 100 ਪ੍ਰਤੀਸ਼ਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ 38 ਪ੍ਰਤੀਸ਼ਤ ਬਰਬਾਦ ਹੋ ਰਹੇ ਪਾਣੀ ਨੂੰ ਵਰਤੋਂ ਵਿੱਚ ਲਿਆਉਣ ਲਈ ਨਹਿਰਾਂ ਦੇ ਨਵੀਨੀਕਰਨ ਸਣੇ ਰਜਵਾਹੇ ਤੇ ਖਾਲਾਂ ਆਦਿ ਨੂੰ ਪੱਕਾ ਕੀਤਾ ਜਾਵੇਗਾ ਅਤੇ ਉਨ੍ਹਾਂ ਵਿੱਚ ਪਾਣੀ ਦੀ ਸਮੱਰਥਾ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ 100 ਪ੍ਰਤੀਸ਼ਤ ਵਰਤੋਂ ਨਾਲ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਕਾਫ਼ੀ ਹੱਦ ਤੱਕ ਘੱਟ ਜਾਵੇਗੀ। ਇਸ ਤੋਂ ਇਲਾਵਾ ਟਿਊਬਵੈੱਲਾਂ ਦੀ ਵਰਤੋਂ ਘੱਟ ਹੋਣ ਕਾਰਨ ਬਿਜਲੀ ਦੀ ਵੀ ਵੱਡੀ ਪੱਧਰ 'ਤੇ ਬੱਚਤ ਹੋਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਕੁਦਰਤੀ ਸੋਮੇ ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ ਹੈ ਅਤੇ ਪਿਛਲੇ 40 ਸਾਲਾਂ ਵਿੱਚ ਕਿਸੇ ਵੀ ਸਰਕਾਰ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ।

ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਇਸ ਪ੍ਰਾਜੈਕਟ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਜਨਵਰੀ 2024 ਦੌਰਾਨ ਇਨ੍ਹਾਂ ਪੁਲਾਂ ਦੇ ਮੁੜ-ਨਿਰਮਾਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ, ਜੋ ਇੱਕ ਸਾਲ ਦੇ ਸਮੇਂ ਵਿੱਚ ਪੂਰਾ ਹੋਣਾ ਸੀ ਪਰ ਇਸ ਨੂੰ 4 ਮਹੀਨੇ ਪਹਿਲਾਂ ਹੀ ਪੂਰਾ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਦੇਖਦਿਆਂ ਇਨ੍ਹਾਂ ਪੁਲਾਂ ਨੂੰ 2 ਮਹੀਨੇ ਪਹਿਲਾਂ ਹੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਸੀ ਜਦ ਕਿ ਇਸ ਦਾ ਰਸਮੀ ਉਦਘਾਟਨ ਅੱਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਲਵੰਡੀ ਬਾਈਪਾਸ 'ਤੇ ਬਣ ਰਹੇ ਪੁਲ ਵੀ ਜਲਦੀ ਹੀ ਬਣ ਕੇ ਤਿਆਰ ਹੋਣ ਉਪਰੰਤ ਲੋਕਾਂ ਲਈ ਖੋਲ੍ਹ ਦਿੱਤੇ ਜਾਣਗੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਗੈਸਟ ਹਾਊਸ ਵਿਖੇ ਪਹੁੰਚਣ 'ਤੇ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਐਸ.ਡੀ.ਐਮ ਫ਼ਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਕਾਰਜਕਾਰੀ ਇੰਜੀਨੀਅਰ ਰਾਜਸਥਾਨ ਫੀਡਰ ਨਹਿਰ ਅਤੇ ਗਰਾਊਂਡ ਵਾਟਰ ਮੰਡਲ ਸ. ਰਮਨਪ੍ਰੀਤ ਸਿੰਘ, ਸ੍ਰੀ ਸੰਦੀਪ ਗੋਇਲ ਐਸ.ਈ. ਫਿਰੋਜਪੁਰ ਕਨਾਲ ਸਰਕਲ, ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਤੇਜ ਸਿੰਘ ਖੋਸਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਅਤੇ ਵਰਕਰ ਹਾਜ਼ਰ ਸਨ।

 

Have something to say? Post your comment

 
 

ਪੰਜਾਬ

ਪੰਜਾਬ ਦੀਆਂ ਔਰਤਾਂ ਘਰ ਦੇ ਮਰਦਾਂ ਨੂੰ ‘ਆਪ’ ਨੂੰ ਵੋਟ ਪਾਉਣ ਲਈ ਤਿਆਰ ਕਰਨ- ਕੇਜਰੀਵਾਲ

ਅਕਾਲੀ ਦਲ ਨੇ ਵਜ਼ੀਰੀ ਖਾਤਰ ਭਾਜਪਾ ਨਾਲ ਹੱਥ ਮਿਲਾ ਕੇ ਕਿਸਾਨਾਂ ਦਾ ਭਰੋਸਾ ਵੇਚਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਗਾ ਵਿੱਚ 'ਆਪ' ਦੀ ਰੈਲੀ ਤੋਂ ਪਹਿਲਾਂ, ਸਮਾਗਮ ਵਾਲੀ ਥਾਂ 'ਤੇ ਕੌਫੀ ਮਸ਼ੀਨ ਫਟਣ ਕਾਰਨ ਇੱਕ ਵਰਕਰ ਦੀ ਮੌਤ

ਕੀ ਕੇਜਰੀਵਾਲ ਮੋਗੇ ਮੁੜ ਵਖਵਾਦੀ ਤਾਕਤਾਂ ਨੂੰ ਮਿਲਣ ਆਏ ਹਨ-ਸੁਨੀਲ ਜਾਖੜ

ਖਾਲਸਾ ਕਾਲਜ ਵਿਖੇ 120ਵਾਂ ਡਿਗਰੀ ਵੰਡ ਸਮਾਰੋਹ -ਮਜੀਠੀਆ, ਛੀਨਾ ਨੇ 1497 ਦੇ ਕਰੀਬ ਵੰਡੀਆਂ ਡਿਗਰੀਆਂ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਆਪ ਸਰਕਾਰ ਦੇ ਤਿੰਨ ਮੰਤਰੀਆਂ ਦੇ ਮਹਿਕਮਿਆਂ ਨੇ 150 ਏਕੜ ਪੰਚਾਇਤੀ ਜਮੀਨ ਚਹੇਤੇ ਮਾਇਨਿੰਗ ਮਾਫੀਆਂ ਨੂੰ ਸੌਂਪੀ-ਸੁਨੀਲ ਜਾਖੜ

ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ, ਕਈ ਵੱਡੇ ਆਗੂ ਕਾਂਗਰਸ ਵਿੱਚ ਸ਼ਾਮਲ

ਪੁਲਿਸ ਨੂੰ ਹਮਦਰਦੀ, ਪੇਸ਼ੇਵਾਰਤਾ ਅਤੇ ਲੋਕ-ਪੱਖੀ ਵਿਵਹਾਰ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਮਾਨ

ਚੰਗਾ ਬੰਦਾ ਹੈ ਲੈ ਜਾਓ..." ਜਦੋਂ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਲਈ ਆਪਣਾ ਵਿਸ਼ੇਸ਼ ਰੱਥ ਭੇਜਿਆ