ਨੈਸ਼ਨਲ

ਸਰਨਾ ਭਰਾਵਾਂ ਖਿਲਾਫ ਸਖ਼ਤ ਕਾਰਵਾਈ ਲਈ ਦਿੱਲੀ ਗੁਰਦੁਆਰਾ ਕਮੇਟੀ ਦੀ ਸ਼ਿਕਾਇਤ ਮਨਜੀਤ ਸਿੰਘ ਭੋਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 29, 2024 08:25 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਨਾ ਭਰਾਵਾਂ ਖਿਲਾਫ ਸ਼ਿਕਾਇਤ ਕਮੇਟੀ ਦੇ ਪੰਜਾਬ ਦੇ ਮੁੱਖ ਸੇਵਾਦਾਰ ਸਰਦਾਰ ਮਨਜੀਤ ਸਿੰਘ ਭੋਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪੀ।
ਇਸ ਸ਼ਿਕਾਇਤ ਵਿਚ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਹੋਰ ਮੈਂਬਰਾਂ ਨੇ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਦੱਸਿਆ ਕਿ ਸਰਨਾ ਭਰਾ ਹਮੇਸ਼ਾ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਖਿਲਾਫ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਦੇ ਹਨ। ਉਹਨਾਂ ਦੱਸਿਆ ਕਿ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਹਰਵਿੰਦਰ ਸਿੰਘ ਸਰਨਾ ਨੇ ਤਾਂ ਵੀਡੀਓ ਪੋਸਟ ਕਰ ਕੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਹਰਪ੍ਰੀਤ ਸਿੰਘ ਅਸਤੀਫੇ ਦੇ ਬਾਅਦ ਗਿਆਨੀ ਰਘਬੀਰ ਸਿੰਘ ’ਤੇ ਯੂਨੀਅਨਬਾਜ਼ੀ ਕਰਨ ਦੇ ਦੋਸ਼ ਲਗਾਏ। ਉਥੇ ਹੀ ਨਿਊਜ਼ 18 ’ਤੇ ਟੀ ਵੀ ਬਹਿਸ ਦੌਰਾਨ ਸਾਬਕਾ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਸਪਸ਼ਟ ਕਿਹਾ ਕਿ ਤੁਸੀਂ ਜਥੇਦਾਰ ਨੂੰ ਛੱਡੋ ਜਿਸਨੂੰ ਮਰਜ਼ੀ ਜਾ ਕੇ ਸ਼ਿਕਾਇਤ ਕਰੋ ਸਾਨੂੰ ਕੋਈ ਪਰਵਾਹ ਨਹੀਂ ਹੈ।
ਉਹਨਾਂ ਕਿਹਾ ਕਿ ਦੋਵਾਂ ਭਰਾਵਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਮਿਸਾਲੀ ਸਜ਼ਾ ਲਗਾਉਣੀ ਬੇਹੱਦ ਜ਼ਰੂਰੀ ਹੈ। ਉਹਨਾਂ ਕਿਹਾ ਕਿ ਇਹਨਾਂ ਦੀ ਸ੍ਰੀ ਅਕਾਲ ਤਖਤ ਸਾਹਿਬ ਅਤੇ ਹੋਰ ਤਖ਼ਤਾਂ ਦੇ ਜਥੇਦਾਰਾਂ ਖਿਲਾਫ ਬਦਜ਼ੁਬਾਨੀ ਨਾਲ ਸਿੱਖ ਸਮਾਜ ਵਿਚ ਕੁੜਤਣ ਪੈਦਾ ਹੋਈ ਹੈ। ਅਜਿਹੇ ਵਿਚ ਇਹਨਾਂ ਨੂੰ ਸਜ਼ਾ ਦੇਣੀ ਹੋਰ ਵੀ ਜ਼ਰੂਰੀ ਹੋ ਜਾਂਦੀ ਹੈ।
ਅੱਜ ਸਰਦਾਰ ਮਨਜੀਤ ਸਿੰਘ ਭੋਮਾ ਨੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਇਹ ਸ਼ਿਕਾਇਤ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਚ ਸੌਂਪੀ। ਇਸ ਵਿਚ ਮੰਗ ਕੀਤੀ ਗਈ ਹੈ ਕਿ ਦੋਵੇਂ ਸਰਨਾ ਭਰਾਵਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

Have something to say? Post your comment

 
 
 
 

ਨੈਸ਼ਨਲ

ਸਿਰਫ਼ ਫੌਜੀ ਸ਼ਕਤੀ ਕਾਫ਼ੀ ਨਹੀਂ - ਇਸਦੀ ਵਰਤੋਂ ਕਰਨ ਦੀ ਇੱਛਾ ਸ਼ਕਤੀ ਵੀ ਜ਼ਰੂਰੀ -ਹਵਾਈ ਸੈਨਾ ਮੁਖੀ

ਮਹਾਕੁੰਭ ਦੌਰਾਨ ਸਾਧਵੀ ਬਣੀ ਹਰਸ਼ਾ ਰਿਚਾਰੀਆ ਪਰਤੀ ਗਲੈਮਰ ਦੀ ਦੁਨੀਆ ਵਿੱਚ ਵਾਪਸ

ਯੂਕੇ ਸਰਕਾਰ ਵਲੋਂ ਸਿੱਖ ਨੌਜਵਾਨਾਂ ਤੇ ਲਾਈਆਂ ਪਾਬੰਦੀਆਂ ਦੇ ਵਿਰੋਧ ’ਚ ਸਿੰਘ ਸਭਾ ਡਰਬੀ ਵਿਖੇ ਪੰਥਕ ਕਾਨਫਰੰਸ 24 ਜਨਵਰੀ ਨੂੰ ਹੋਵੇਗੀ

ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਆਪ ਆਗੂ ਆਤਿਸ਼ੀ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ’ਤੇ ਕਾਰਵਾਈ ਦੀ ਕੀਤੀ ਮੰਗ

ਸਵਿਟਜ਼ਰਲੈਂਡ ਦੇ ਗੁਰਦੁਆਰਾ ਸਾਹਿਬ ਵਿਖ਼ੇ ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਦੀ ਸ਼ਹੀਦੀ ਨੂੰ ਕੀਤਾ ਗਿਆ ਯਾਦ

ਭਾਰਤ ਵਿੱਚ ਵੱਧ ਰਹੇ ਨਫ਼ਰਤ ਭਰੇ ਭਾਸ਼ਣ ਇੱਕ ਨਵੇਂ ਅਤੇ ਖ਼ਤਰਨਾਕ ਯੁੱਗ ਨੂੰ ਦਰਸਾਉਂਦੇ ਹਨ: ਸੀਐਸਓਐਚ

ਕੁਲਦੀਪ ਸਿੰਘ ਸੇਂਗਰ ਨੂੰ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ, ਸਜ਼ਾ 'ਤੇ ਰੋਕ ਲਗਾਉਣ ਦੀ ਪਟੀਸ਼ਨ ਰੱਦ

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਦਿੱਲੀ ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀਂ ਕੀਤਾ ਗਿਆ ਪੇਸ਼

ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਿਹਾਰ ਵਿੱਚ ਆਨੰਦ ਮੈਰਿਜ ਐਕਟ ਲਾਗੂ ਹੋਣ ‘ਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਕੀਤਾ ਧੰਨਵਾਦ

ਦਿਆਲ ਸਿੰਘ ਈਵਨਿੰਗ ਕਾਲਜ ਦਾ ਨਾਮ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ 'ਤੇ ਰੱਖਣ ਇਤਰਾਜ: ਸਰਨਾ