ਧਰਮ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਕੌਮੀ ਮਾਰਗ ਬਿਊਰੋ | December 05, 2024 07:16 PM


ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ ਨਿਰਪੱਖ, ਮਾਨਵਤਾਵਾਦੀ ਅਤੇ ਕੁਰਬਾਨੀ ਦੀ ਭਾਵਨਾ ਦੇ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।
ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ’ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਆਜ਼ਾਦੀ ਦੇ ਨਾਲ-ਨਾਲ ਧਰਮ ਨਿਰਪੱਖਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਖਾਤਰ ਆਪਣਾ ਬਲਿਦਾਨ ਦੇ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਮਹਾਨ ਕੁਰਬਾਨੀ ਮਾਨਵਤਾ ਦੇ ਇਤਿਹਾਸ ਵਿੱਚ ਅਦੁੱਤੀ ਅਤੇ ਬੇਮਿਸਾਲ ਹੈ ਜੋ ਦਮਨ ਅਤੇ ਜ਼ੁਲਮ ਦੇ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਾਂ ਦੇ ਨੌਵੇਂ ਗੁਰੂ ਨੇ ਦੇਸ਼ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਾਵਨ ਬਾਣੀ ਏਕਤਾ, ਸਰਬ ਸਾਂਝੀਵਾਲਤਾ, ਬਹਾਦਰੀ, ਹੱਕ-ਸੱਚ ਲਈ ਆਵਾਜ਼ ਉਠਾਉਣ ਅਤੇ ਦਇਆ ਦਾ ਸੰਦੇਸ਼ ਦਿੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂ ਨੂੰ ਸਾਡੀ ਅਸਲ ਸ਼ਰਧਾਂਜਲੀ ਇਹ ਹੋਵੇਗੀ ਕਿ ਅਸੀਂ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਸੱਚੀ ਭਾਵਨਾ ਨਾਲ ਚੱਲੀਏ ਅਤੇ ਜਾਤ-ਪਾਤ, ਰੰਗ, ਨਸਲ ਦੇ ਭੇਦਭਾਵ ਤੋਂ ਉਪਰ ਉਠ ਕੇ ਸਮਰਪਣ ਅਤੇ ਮਿਸ਼ਨਰੀ ਭਾਵਨਾ ਨਾਲ ਸਮਾਜ ਖਾਸ ਕਰਕੇ ਗਰੀਬ ਅਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਲਈ ਆਪਣੇ ਆਪ ਨੂੰ ਮੁੜ ਸਮਰਪਿਤ ਕਰੀਏ।
ਮੁੱਖ ਮੰਤਰੀ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਸਦਭਾਵਨਾ ਅਤੇ ਸਮਾਜਿਕ ਏਕਤਾ ਦੀ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।

Have something to say? Post your comment

 

ਧਰਮ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਪੰਜਾਬ ਦੇ ਰਾਜਪਾਲ ਨੇ ਲੋਕਾਂ ਨੂੰ ਕਬੀਰ ਜਯੰਤੀ ਦੀ ਵਧਾਈ ਦਿੱਤੀ

ਗੁਰੂ ਅਰਜਨ ਦੇਵ ਜੀ ਦੇ 419ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵੌਦਰੁਏ, ਡੋਰੀਓਣ ਕੈਨੇਡਾ ਵਿਖ਼ੇ 2 ਰੋਜ਼ਾ ਧਾਰਮਿਕ ਸਮਾਗਮ ਸੱਜਣਗੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲ

ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ

ਗੁਰੂ ਤੇਗ ਬਹਾਦਰ ਸਾਹਿਬ ਦਾ ਜੀਵਨ ਹਿੰਮਤ ਅਤੇ ਨਿਰਸਵਾਰਥ ਸੇਵਾ ਦਾ ਪ੍ਰਤੀਕ-ਪ੍ਰਧਾਨ ਮੰਤਰੀ ਮੋਦੀ

ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫੀਸ ਵਧਾਉਣੀ ਵਾਜਬ ਨਹੀ: ਬਾਬਾ ਬਲਬੀਰ ਸਿੰਘ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਐਡਵੋਕੇਟ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ