ਹਰਿਆਣਾ

ਹਰਿਆਣਾ ਵਿਚ ਵੀਰ ਬਾਲ ਦਿਵਸ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਕੌਮੀ ਮਾਰਗ ਬਿਊਰੋ | December 21, 2024 07:35 PM

ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋ ਮਨਾਉਣ ਦੇ ਐਲਾਨ 'ਤੇ ਗੌਰ ਕਰਦੇ ਹੋਏ ਇਹ ਫੈਸਲਾ ਕੀਤਾ ਹੈ ਕਿ ਹਰਿਆਣਾ ਵਿਚ ਵੀਰ ਬਾਲ ਦਿਵਸ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ। ਹਰਿਆਣਾ ਸਰਕਾਰ ਨੇ ਇਸ ਦੀ ਰੂਪਰੇਖਾ ਤਿਆਰ ਕਰ ਲਈ ਹੈ।

ਮੁੱਖ ਮੰਤਰੀ ਦੇ ਓ.ਐਸ.ਡੀ. ਡਾ. ਪ੍ਰਭਲੀਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਿੱਖਾਂ ਦੇ ਦੱਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਦੀ ਕੁਰਬਾਨੀ ਦੀ ਯਾਦ ਵਿਚ ਵੀਰ ਬਾਲ ਦਿਵਸ ਮਨਾਇਆ ਜਾਣਾ ਹੈ।

ਇਸ ਦੇ ਤਹਿਤ 26 ਦਸੰਬਰ ਨੂੰ ਕੁਰੂਕਸ਼ੇਤਰ ਵਿਚ ਗੁਰੂਦੁਆਰਾ ਛੇਵੀਂ ਪਾਤਸ਼ਾਹੀਂ ਵਿਚ ਵੀਰ ਬਾਲ ਦਿਵਸ 'ਤੇ ਰਾਜ ਪੱਧਰੀ ਪ੍ਰੋਗ੍ਰਾਮ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਵਿਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਿਰਕਤ ਕਰ ਸ਼ਰਧਾਸੁਮਨ ਅਰਪਿਤ ਕਰਣਗੇ।

ਉਨ੍ਹਾਂ ਨੇ ਦਸਿਆ ਕਿ ਸੂਬੇ ਦੀ ਸਾਰੀ ਸਰਕਾਰੀ ਯੂਨੀਵਰਸਿਟੀਆਂ ਵਿਚ 26 ਦਸੰਬਰ ਨੂੰ ਸੈਮੀਨਾਰ ਦਾ ਪ੍ਰਬੰਧ ਕੀਤਾ ਜਾਵੇਗਾ, ਉਸ ਦਾ ਵਿਸ਼ਾ ਸਾਹਿਬਜਾਦਿਆਂ ਦੀ ਕੁਰਬਾਨੀ 'ਤੇ ਅਧਾਰਿਤ ਹੋਵੇਗਾ। ਇਸ ਤੋਂ ਇਲਾਵਾ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ ਵਿਚ ਲੇਖ ਲੇਖਣ, ਭਾਸ਼ਨ ਤੇ ਪੇਟਿੰਗ ਮੁਕਾਬਲੇ ਪ੍ਰਬੰਪਤ ਕੀਤੇ ਜਾਣਗੇ, ਤਾਂ ਜੋ ਨੌਜੁਆਨ ਤੇ ਆਉਣ ਵਾਲੇ ਪੀੜੀ ਸਾਹਿਬਜਾਦਿਆਂ ਦੀ ਕੁਰਬਾਨੀ ਦੇ ਬਾਰੇ ਵਿਚ ਜਾਣ ਸਕਣ।

ਉਨ੍ਹਾਂ ਨੇ ਦਸਿਆ ਕਿ ਪਹਿਲੀ ਵਾਰ ਹਰਿਆਣਾ ਦੇ ਸਾਰੇ ਨੈਸ਼ਨਲ ਹਾਈਵੇ ਸਥਿਤ ਪੈਟਰੋਲ ਪੰਪਾਂ 'ਤੇ ਫਲੈਕਸ ਲਗਾਏ ਜਾਣਗੇ, ਜਿਸ ਵਿਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ ਸਾਹਿਬਜਾਦਿਆਂ ਨੂੰ ਸ਼ਰਧਾਸੁਮਨ ਭੇਂਟ ਕਰਨ ਦੀ ਤਸਵੀਰ ਹੋਵੇਗੀ। ਉਨ੍ਹਾਂ ਨੇ ਦਸਿਆ ਕਿ ਸੂਬੇ ਦੀ ਸਰਕਾਰੀ ਇਮਾਰਤਾਂ, ਮਾਲ ਤੇ ਕਲਿਪ ਦੇ ਨਾਲ ਮੁੱਖ ਮੰਤਰੀ ਦਾ ਸਾਹਿਬਜਾਦਿਆਂ ਦੀ ਕੁਰਬਾਨੀ ਦੇ ਬਾਰੇ ਵਿਚ ਸੰਦੇਸ਼ ਪ੍ਰਸਾਰਿਤ ਕੀਤਾ ਜਾਵੇਗਾ। ਉਨ੍ਹਾਂ ਨੇ ਦਸਿਆ ਕਿ ਇਹ ਦੇਸ਼ ਵਿਚ ਪਹਿਲੀ ਵਾਰ ਹੋ ਰਿਹਾ ਹੈ ਕਿ ਹਰਿਆਣਾ ਨੇ ਪਹਿਲ ਕਰਦੇ ਹੋਏ ਵੀਰ ਬਾਲ ਦਿਵਸ ਨੂੰ ਇੰਨ੍ਹੇ ਵਿਆਪਕ ਪੱਧਰ 'ਤੇ ਮਨਾਉਣ ਦਾ ਫੈਸਲਾ ਕੀਤਾ ਹੈ। ਵਿਸ਼ਵ ਦੇ ਸਿੱਖ ਸਮਾਜ ਨੇ ਇਸ ਪਹਿਲ ਲਈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ ਹੈ ਅਤੇ ਅਪੀਲ ਕੀਤੀ ਹੈ ਕਿ ਹਰਿਆਣਾ ਸਰਕਾਰ ਦੇ ਰੋਲ ਮਾਡਲ ਨੂੰ ਅਪਣਾਉਂਦੇ ਹੋਏ ਵੀਰ ਬਾਲ ਦਿਵਸ ਨੂੰ ਪੂਰੇ ਦੇਸ਼ ਵਿਚ ਮਨਾਇਆ ਜਾਣਾ ਚਾਹੀਦਾ ਹੈ।

Have something to say? Post your comment

 

ਹਰਿਆਣਾ

ਰਾਹੁਲ ਗਾਂਧੀ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਜਾਨ ਗਵਾਉਣ ਵਾਲੇ ਨੇਵੀ ਅਫਸਰ ਵਿਨੈ ਨਰਵਾਲ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ

ਆਗਜਨੀ ਦੀ ਘਟਨਾਵਾਂ ਕਾਰਨ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੁੰ ਮਿਲਿਆ ਮੁਆਵਜਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਾਇਬ ਸਰਕਾਰ ਨੇ ਇੱਕ ਕਲਿਕ ਨਾਲ 24695 ਲਾਭਕਾਰਾਂ ਦੇ ਖਾਤਿਆਂ ਵਿੱਚ 7.48 ਕਰੋੜ ਰੁਪਏ ਦੀ ਰਕਮ ਕੀਤੀ ਜਾਰੀ

ਪਹਿਲਗਾਮ ਹਮਲੇ ਤੋਂ ਕਿਸਨੂੰ ਫਾਇਦਾ ਹੋਇਆ ਤੇ ਕਿਸਨੂੰ ਨੁਕਸਾਨ ਹੋਇਆਜਾਂਚ ਹੋਣੀ ਚਾਹੀਦੀ ਹੈ- ਰਾਕੇਸ਼ ਟਿਕੈਤ

ਪਹਿਲਗਾਮ ਹਮਲੇ ਦੇ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਉੱਚ ਪੱਧਰੀ ਮੀਟਿੰਗ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਧਮਧਾਨ ਸਾਹਿਬ ਤੋਂ ਅਰੰਭਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਰੋਹਤਕ ’ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖੀ ਦਾ ਪ੍ਰਚਾਰ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਮੈਂਬਰ ਨਾਮਜ਼ਦ ਕਰਨ ਅਤੇ ਕਾਰਜਕਰਨੀ ਕਮੇਟੀ ਬਣਾਉਣ ਦੀ ਕੀਤੀ ਅਪੀਲ

ਪੰਜਾਬ-ਹਰਿਆਣਾ ਭਰਾ ਹਨ, ਭਗਤ ਸਿੰਘ 'ਤੇ ਕੋਈ ਵਿਵਾਦ ਨਹੀਂ ਹੋਣਾ ਚਾਹੀਦਾ: ਭੁਪਿੰਦਰ ਸਿੰਘ ਹੁੱਡਾ