ਧਰਮ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | January 04, 2025 09:10 PM

ਅੰਮ੍ਰਿਤਸਰ- ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਗੱਤਕਾ ਅਤੇ ਬੈਂਡ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ। ਇਸ ਮੌਕੇ ਮੌਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੀਵਨ ਲਾਸਾਨੀ ਅਤੇ ਪ੍ਰੇਰਣਾਦਾਇਕ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕਰਕੇ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਨਗਰ ਕੀਰਤਨ ਦਾ ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਜੌੜਾ ਪਿੱਪਲ, ਬਜ਼ਾਰ ਲੁਹਾਰਾ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ ਆਦਿ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਜਸਪਾਲ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

Have something to say? Post your comment

 
 
 
 

ਧਰਮ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਸ਼੍ਰੋਮਣੀ ਕਮੇਟੀ ਨੇ 

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ ਮਿਤੀ 1 ਫਰਵਰੀ ਨੂੰ ਮਨਾਇਆ ਜਾਵੇਗਾ

ਸਿੱਖ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ- ਬਾਬਾ ਬਲਬੀਰ ਸਿੰਘ

ਕੁਰਬਾਨੀ, ਦੂਰਅੰਦੇਸ਼ੀ ਅਤੇ ਮਨੁੱਖਤਾ ਦੇ ਅਮਰ ਪ੍ਰਤੀਕ - ਗੁਰੂ ਗੋਬਿੰਦ ਸਿੰਘ

ਛੋਟੀ ਉਮਰ ਦੀ ਵੱਡੀ ਦਾਸਤਾਨ—ਦਾਸਤਾਨੇ-ਸ਼ਹਾਦਤ ਚਾਰ ਸਾਹਿਬਜ਼ਾਦੇ 

ਵੀਰ ਬਾਲ ਦਿਵਸ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਮ ਰੱਖਿਆ ਜਾਵੇ ਬਾਰੇ ਕੇਂਦਰ ਨੇ ਹਾਲੇ ਤੱਕ ਗੌਰ ਨਹੀਂ ਕੀਤਾ

ਕੇਂਦਰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ “ਵੀਰ ਬਾਲ ਦਿਵਸ” ਦਾ ਨਾ “ਸਾਹਿਬਜ਼ਾਦੇ ਸ਼ਹਾਦਤ ਦਿਵਸ” ਵਜੋਂ ਐਲਾਨੇ, ਨਾ ਕਿ ਆਪਣੀ ਸ਼ਬਦਾਵਲੀ ਥੋਪੇ- ਜਥੇਦਾਰ ਸ੍ਰੀ ਅਕਾਲ ਤਖ਼ਤ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ