ਪੰਜਾਬ

ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | February 04, 2025 09:36 PM

ਚੰਡੀਗੜ੍ਹ- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਅੰਮ੍ਰਿਤ ਭੂਸ਼ਣ ਨੂੰ 2, 60, 000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਘੂਬੀਰ ਸਿੰਘ ਵਾਸੀ ਝੰਗੀ ਸਰੂਪ ਦਾਸ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ 11 ਕੇ.ਵੀ. ਬਿਜਲੀ ਦੀਆਂ ਲਾਈਨਾਂ ਬਦਲਣ ਦਾ ਕੰਮ ਕਰਵਾਉਣ ਲਈ 2, 60, 000 ਰੁਪਏ ਰਿਸ਼ਵਤ ਲਈ ਸੀ ਪਰ ਉਸ ਨੇ ਕਦੇ ਵੀ ਉਕਤ ਬਿਜਲੀ ਦੀਆਂ ਲਾਈਨਾਂ ਨਹੀਂ ਬਦਲੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 
 
 
 

ਪੰਜਾਬ

ਭਾਈ ਮੋਹਕਮ ਸਿੰਘ ਦਮਦਮੀ ਟਕਸਾਲ ਨੂੰ ਸਦਮਾ ਮਾਤਾ ਹਰਦੀਪ ਕੌਰ ਦਾ ਹੋਇਆ ਸਵਰਗਵਾਸ

ਝੋਟਾ ਦੇ ਕਤਲ ਦਾ ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਕੇਵਲ ਸਿੰਘ ਢਿੱਲੋਂ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦਾ ਸੰਘਰਸ਼ ਪੂਰੇ ਪੰਜਾਬ ਲਈ ਲੜਾਈ ਹੈ: ਪਰਗਟ ਸਿੰਘ

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 ਕਰੋੜ ਰਿਸ਼ਵਤ ਮਾਮਲੇ ਵਿੱਚ ਈਡੀ ਨੇ ਪੰਜਾਬੀ ਫਿਲਮ ਨਿਰਮਾਤਾ ਅਮਰਦੀਪ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ  ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

ਉਜਾਗਰ ਸਿੰਘ ਦੀ ਪੁਸਤਕ‘ਪੰਜਾਬ ਦੇ ਅਨਮੋਲ ਰਤਨ’ ਲੋਕ ਅਰਪਣ

ਜ਼ੇਲ੍ਹਾਂ ਤੋਂ ਨਸ਼ੇ ਦਾ ਕਾਰੋਬਾਰ ਅਤੇ ਡਰੱਗ ਇੰਸਪੈਕਟਰ ਤੋਂ ਫੜ੍ਹੀ ਸੰਪਤੀ ਦੀ ਜਾਂਚ ਐਨਏਆਈ ਅਤੇ ਈਡੀ ਤੋਂ ਹੋਵੇ -ਸੁਨੀਲ ਜਾਖੜ

ਪੰਜਾਬ ਭਾਜਪਾ ਨੇ 2027 ਦੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਖਿੱਚੀ ਤਿਆਰੀ

ਖਾਲਸਾ ਕਾਲਜ ਵਿਖੇ ਕਰੀਅਰ ਮਾਰਗਦਰਸ਼ਨ ਸੈਮੀਨਾਰ ਕਰਵਾਇਆ