ਪੰਜਾਬ

ਮੋਦੀ ਅਮਰੀਕਾ ਫੇਰੀ ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਪਹਿਲ ਦੇ ਅਧਾਰ ਤੇ ਉਠਾਉਣ: ਬਾਬਾ ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ | February 04, 2025 09:37 PM

ਅੰਮ੍ਰਿਤਸਰ-ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਭਾਰਤ ਦੇ ਵਿਦੇਸ਼ ਮੰਤਰੀ ਸ੍ਰੀ ਸੁਬਰਾਮਨੀਅਮ ਜੈਸ਼ੰਕਰ ਵੱਲੋਂ ਦਿਤੇ ਬਿਆਨ ਕਿ ਭਾਰਤ ਨੂੰ ਅਮਰੀਕਾ ਵਿਚੋਂ ਪੰਜਾਬੀਆਂ ਨੂੰ ਕੱਢੇ ਜਾਣ ਅਤੇ ਉਨ੍ਹਾਂ ਦੀ ਭਾਰਤ ਵਾਪਸੀ ਤੇ ਸਾਨੂੰ ਕੋਈ ਇਤਰਾਜ਼ ਨਹੀਂ ਤੇ ਵੀ ਭਾਰੀ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਬੇਰੁਜਗਾਰੀ ਤੇ ਅਤੰੁਸਟਤਾ ਦੇ ਨਾਲ ਦਸਤ ਪੰਜਾ ਲੈਂਦੇ ਪੰਜਾਬੀ ਨੌਜਵਾਨ ਆਪਣੀਆਂ ਕੀਮਤੀ ਜ਼ਮੀਨ, ਜਾਇਦਾਦਾਂ ਵੇਚ ਕੇ ਅਮਰੀਕਾ ਵਿੱਚ ਗਏ ਹਨ ਨੂੰ ਡੋਨਾਲਪ ਟਰੰਪ ਸਰਕਾਰ ਵੱਲੋਂ ਧੱਕੇਸ਼ਾਹੀ ਨਾਲ ਦੇਸ਼ ਨਿਕਾਲਾ ਦੇਣ ਦੀ ਪ੍ਰਿਕਿਰਿਆ ਤੇ ਸਿੰਘ ਸਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪ੍ਰਤੀਕ੍ਰਿਆ ਜਾਹਿਰ ਕਰਦਿਆਂ ਕਿਹਾ ਵੱਡੇ ਦੇਸ਼ਾਂ ਲਈ ਜੋ ਮਨੁੱਖਤਾ ਦੇ ਹੱਕਾਂ ਦੀ ਰਾਖੀ ਲਈ ਵੱਚਨਬੱਧ ਹੋਣ ਉਨ੍ਹਾਂ ਲਈ ਅਜਿਹਾ ਵਤੀਰਾ ਅਪਨਾਉਣਾ ਉਚਿਤ ਨਹੀਂ ਹੈ। ਰੋਜੀ ਰੋਟੀ ਦੀ ਭਾਲ ਵਿੱਚ ਪ੍ਰਵਾਸ ਕਰ ਗਏ ਲੋਕ ਉਸ ਦੇਸ਼ ਦੀ ਆਰਥਿਕਤਾ ਤੇ ਖੁਸ਼ਹਾਲੀ ਵਿੱਚ ਸਹਾਈ ਹੁੰਦੇ ਹਨ ਸਗੋਂ ਇਨ੍ਹਾਂ ਲੋਕਾਂ ਨੂੰ ਦੇਸ਼ ਨਿਕਾਲੇ ਦੀ ਥਾਂ ਨਾਗਰਿਕਤਾ ਮਹੱਇਆ ਕਰਨੀ ਚਾਹੀਦੀ ਹੈ ਨਾ ਕਿ ਉਥੋਂ ਦੇਸ਼ ਨਿਕਾਲਾ ਦਿਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੀ ਵਾਪਸੀ ਨਾਲ ਪੰਜਾਬ ਦੀ ਆਰਥਿਕਤਾ ਤੇ ਸਥਿਰਤਾ ਭਰੇ ਮਹੌਲ ਨੂੰ ਭਾਰੀ ਸੱਟ ਵੱਜੇਗੀ। ਉਨ੍ਹਾਂ ਕਿਹਾ ਕਿ ਲੱਖਾਂ ਲੋਕ ਇਸ ਤਰ੍ਹਾਂ ਦੇ ਪ੍ਰਵਾਸ ਨਾਲ ਲਿਪਿਤ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਿਕਟ ਭਵਿੱਖ ਵਿਚ ਆਪਣੇ ਅਮਰੀਕਾ ਦੌਰੇ ਦੋਰਾਨ ਇਨ੍ਹਾਂ ਪੀੜ੍ਹਤ ਲੋਕਾਂ ਦੀ ਅਵਾਜ਼ ਬਨਣ ਅਤੇ ਡੋਨਾਲਪ ਟਰੰਪ ਸਰਕਾਰ ਨੂੰ ਆਪਣੇ ਫੈਸਲੇ ਤੇ ਮੁੜ ਵਿਚਾਰ ਕਰਨ ਲਈ ਪ੍ਰੇਰਤ ਕਰਨ। ਉਨ੍ਹਾਂ ਕਿਹਾ ਭਾਵੇਂ ਇਹ ਲੋਕ ਗ਼ੈਰਕਨੂੰਨੀ ਢੰਗ ਨਾਲ ਅਮਰੀਕਾ ਦਾਖਲ ਹੋਏ ਹਨ ਪਰ ਇਨ੍ਹਾਂ ਦੀਆਂ ਰੋਜ਼ੀ ਰੋਟੀ ਤੇ ਅਸੁਰੱਖਿਆ ਨਾਲ ਜੁੜੀਆਂ ਭਾਵਨਾਵਾਂ ਨੂੰ ਵੀ ਨਜ਼ਰ ਅੰਦਾਜ਼ ਨਹੀਂ ਕਰਨਾ ਚਾਹੀਦਾ।

Have something to say? Post your comment

 
 
 

ਪੰਜਾਬ

ਖਾਲਸਾ ਕਾਲਜ ਨਰਸਿੰਗ ਦੀ ਟੀਮ ਨੇ ਡੇਂਗੂ ਸਬੰਧੀ ਕੀਤਾ ਜਾਗਰੂਕ

ਪਿਛਲੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਹਮੇਸ਼ਾ ਲੋਕਾਂ ਦੇ ਫੀਡਬੈਕ ਤੋਂ ਘਬਰਾਉਂਦੀਆਂ ਰਹੀਆਂ: ਅਰਵਿੰਦ ਕੇਜਰੀਵਾਲ

ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ, ਨਸ਼ਾ ਵਿਰੋਧੀ ਮੁਹਿੰਮ ਨਾਲ  ਜੁੜਨ ਦਾ ਦਿੱਤਾ ਭਰੋਸਾ

ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ ਅਤੇ ਸਮੁੱਚੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਹੋਵੇ: ਭਗਵੰਤ ਸਿੰਘ ਮਾਨ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਗੁਰੂ ਸਾਹਿਬ ਪ੍ਰਤੀ ਵਰਤੀ ਸ਼ਬਦਾਵਲੀ ਲਈ ਸ਼੍ਰੋਮਣੀ ਕਮੇਟੀ ਨੇ ਸਪੀਕਰ ਨੂੰ ਆਤਿਸ਼ੀ ਦੀ ਮੈਂਬਰਸ਼ਿਪ ਰੱਦ ਕਰਨ ਲਈ ਕੀਤੀ ਅਪੀਲ

ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਦਿੱਤੀ ਪ੍ਰਵਾਨਗੀ

ਬਲਬੀਰ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਤੇ ‘ਆਪ’ ਦੇ ਆਗੂਆਂ ਨੂੰ ਕਾਂਗਰਸ ਪਾਰਟੀ ਵਿੱਚ ਕਰਵਾਈ ਸ਼ਮੂਲੀਅਤ

ਆਪ ਨੇ ਮਗਨਰੇਗਾ ਨੂੰ ਖ਼ਤਮ ਕਰਨ ਵਿਰੁੱਧ ਨਾਭਾ ਵਿੱਚ ਕੇਂਦਰ ਖ਼ਿਲਾਫ਼ ਕੀਤਾ ਪ੍ਰਦਰਸ਼ਨ, ਪੀਐਮ ਮੋਦੀ ਦਾ ਫੂਕਿਆ ਪੁਤਲਾ