ਧਰਮ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਕੌਮੀ ਮਾਰਗ ਬਿਊਰੋ | February 11, 2025 09:17 PM


ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਧਾਈ ਦਿੱਤੀ ਹੈ।
ਆਪਣੇ ਸੁਨੇਹੇ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਅਤੇ ਫਲਸਫੇ ਰਾਹੀਂ ਮਨੁੱਖਤਾ ਨੂੰ ਪਿਆਰ, ਦਇਆ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਇਕਜੁਟਤਾ ਦਾ ਸੰਦੇਸ਼ ਦਿੱਤਾ ਹੈ ਅਤੇ ਜਾਤ-ਪਾਤ ਵਰਗੀ ਅਲਾਮਤ ਨੂੰ ਜੜ੍ਹੋ ਪੁੱਟਣ ਅਤੇ ਸਮਾਜ ਵਿਚ ਬਰਾਬਰਤਾ ਲਿਆਉਣ ’ਤੇ ਜ਼ੋਰ ਦਿੱਤਾ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ ਅਤੇ ਸਿੱਖਿਆਵਾਂ ਸਦਾ ਹੀ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ।

ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮਨੁੱਖੀ ਕਦਰਾਂ ਕੀਮਤਾਂ ਦਾ ਪ੍ਰਚਾਰ ਕੀਤਾ ਜਿਨ੍ਹਾਂ ਦੀ ਅਜੋਕੇ ਪਦਾਰਥਵਾਦੀ ਯੁੱਗ ਵਿਚ ਉਨ੍ਹੀ ਹੀ ਸਾਰਥਿਕਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਜੀ ਦੇ ਵਿਖਾਏ ਮਾਰਗ ’ਤੇ ਚੱਲਣ ਅਤੇ ਗਰੀਬਾਂ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅੱਗੇ ਆਉਣ ਤਾਂ ਜੋ ਅਮੀਰ ਅਤੇ ਗਰੀਬ ਵਿਚਲੇ ਪਾੜੇ ਨੂੰ ਖਤਮ ਕਰਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਾਤ-ਪਾਤ, ਨਸਲ, ਰੰਗ, ਭੇਦ ਅਤੇ ਧਰਮ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਮਿਲ ਜੁਲ ਕੇ ਮਨਾਉਣ।

 

Have something to say? Post your comment

 
 
 
 

ਧਰਮ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਸ਼੍ਰੋਮਣੀ ਕਮੇਟੀ ਨੇ 

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ ਮਿਤੀ 1 ਫਰਵਰੀ ਨੂੰ ਮਨਾਇਆ ਜਾਵੇਗਾ

ਸਿੱਖ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ- ਬਾਬਾ ਬਲਬੀਰ ਸਿੰਘ

ਕੁਰਬਾਨੀ, ਦੂਰਅੰਦੇਸ਼ੀ ਅਤੇ ਮਨੁੱਖਤਾ ਦੇ ਅਮਰ ਪ੍ਰਤੀਕ - ਗੁਰੂ ਗੋਬਿੰਦ ਸਿੰਘ

ਛੋਟੀ ਉਮਰ ਦੀ ਵੱਡੀ ਦਾਸਤਾਨ—ਦਾਸਤਾਨੇ-ਸ਼ਹਾਦਤ ਚਾਰ ਸਾਹਿਬਜ਼ਾਦੇ 

ਵੀਰ ਬਾਲ ਦਿਵਸ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਮ ਰੱਖਿਆ ਜਾਵੇ ਬਾਰੇ ਕੇਂਦਰ ਨੇ ਹਾਲੇ ਤੱਕ ਗੌਰ ਨਹੀਂ ਕੀਤਾ

ਕੇਂਦਰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ “ਵੀਰ ਬਾਲ ਦਿਵਸ” ਦਾ ਨਾ “ਸਾਹਿਬਜ਼ਾਦੇ ਸ਼ਹਾਦਤ ਦਿਵਸ” ਵਜੋਂ ਐਲਾਨੇ, ਨਾ ਕਿ ਆਪਣੀ ਸ਼ਬਦਾਵਲੀ ਥੋਪੇ- ਜਥੇਦਾਰ ਸ੍ਰੀ ਅਕਾਲ ਤਖ਼ਤ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ