ਨੈਸ਼ਨਲ

ਤਖ਼ਤ ਸਾਹਿਬਾਨ ਦੀ ਸਰਵਉੱਚਤਾ ਨੂੰ ਸਿਆਸਤਦਾਨ ਢਾਅ ਲਗਾ ਰਹੇ ਹਨ-ਪੰਜ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 09, 2025 08:13 PM

ਨਵੀਂ ਦਿੱਲੀ - ਸ਼੍ਰੋਮਣੀ ਕਮੇਟੀ ਵੱਲੋਂ ਬਰਖ਼ਾਸਤ ਕੀਤੇ ਗਏ ਪੰਜ ਪਿਆਰਿਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਸਿਆਸਤ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਤਖ਼ਤ ਸਾਹਿਬਾਨ ਅਤੇ ਜਥੇਦਾਰਾਂ ਤੇ ਭਾਰੂ ਹੈ ਜਿਸਦੇ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉਚਤਾ ਨੂੰ ਢਾਅ ਲੱਗੀ ਹੈ।ਭਾਈ ਸਤਨਾਮ ਸਿੰਘ ਝੰਜੀਆ, ਭਾਈ ਸਤਨਾਮ ਸਿੰਘ ਖੰਡਾ , ਭਾਈ ਤਰਲੋਕ ਸਿੰਘ , ਭਾਈ ਮੇਜਰ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਮੌਜੂਦਾ ਪੰਥਕ ਹਾਲਾਤਾਂ ਦਾ ਮੰਥਨ ਕਰਨ ਉਪਰੰਤ ਦੋਸ਼ ਲਗਾਇਆ ਕਿ ਇਕ ਪਰਿਵਾਰ ਦੀ ਗੰਦਲੀ ਰਾਜਨੀਤੀ ਨੇ ਸਿੱਖ ਕੌਮ ਦੀ ਪ੍ਰਮੁੱਖ ਤਿੰਨ ਸੰਸਥਾਵਾਂ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਮਜ਼ੋਰ ਕੀਤਾ ਹੈ ਜਿਸ ਕਰਕੇ ਸਿੱਖ ਸੰਗਤਾਂ ਵਿੱਚ ਬਾਦਲ ਪਰਿਵਾਰ ਪ੍ਰਤੀ ਨਫ਼ਰਤ ਦੇਖਣ ਨੂੰ ਮਿਲ ਰਹੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੋ ਦਸੰਬਰ ਦੇ ਫੈਸਲੇ ਨੂੰ ਸਾਰਿਆਂ ਵੱਲੋਂ ਦ੍ਰਿੜ੍ਹਤਾ ਨਾਲ ਲਾਗੂ ਨਾ ਕਰਨਾ ਮੰਦਭਾਗਾ ਹੈ।ਅਖੌਤੀ ਅਕਾਲੀ ਲੀਡਰਾਂ ਨੇ 2015 ਵਿੱਚ ਵੋਟਾਂ ਦੀ ਖਾਤਰ ਗੁਰਮੀਤ ਰਾਮ ਰਹੀਮ ਨੂੰ ਮੁਆਫ਼ ਕਰਨ ਦਾ ਜੋ ਬਿਰਤਾਂਤ ਸਿਰਜਿਆ ਸੀ ਉਸਦੀ ਸਜ਼ਾ ਅਕਾਲੀ ਅੱਜ ਤੱਕ ਭੁਗਤ ਰਹੇ ਹਨ। ਦੁੱਖ ਦੀ ਗੱਲ ਇਹ ਹੈ ਕਿ ਬਾਦਲ ਪਰਿਵਾਰ ਨੇ ਸ਼੍ਰੋਮਣੀ ਕਮੇਟੀ ਦੀ ਅੰਤਰਿਗ ਕਮੇਟੀ ਨੂੰ ਹਮੇਸ਼ਾ ਹੱਥ ਠੋਕਾ ਬਣਾ ਕੇ ਰੱਖਿਆ ਹੈ ਜਿਸਦੇ ਨਤੀਜੇ ਵਜੋਂ ਇਕ ਮਹੀਨੇ ਵਿੱਚ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਬਦਨਾਮ ਕਰਕੇ ਅਹੁਦਿਆਂ ਤੋਂ ਲਾਂਭੇ ਕੀਤਾ ਗਿਆ ਹੈ। ਹੈਰਾਨਗੀ ਦੀ ਗੱਲ ਹੈ ਇਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਨੇ ਵਫ਼ਾਦਾਰ ਅਤੇ ਯੋਗ ਸਮਝਦੇ ਹੋਏ ਦੋ- ਦੋ ਅਹੁਦੇ ਦਿੱਤੇ ਸਨ ਪਰ ਅਖੀਰ ਵਿੱਚ ਬਦਨਾਮੀ ਝੋਲ਼ੀ’ਚ ਪਾਕੇ ਘਰ ਤੋਰ ਦਿੱਤਾ । ਪੰਜ ਪਿਆਰਿਆ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ੍ਰੌਮਣੀ ਅਕਾਲੀ ਦਲ ਦੇ ਸਿਰਮੌਰ ਆਗੂ ਸ੍ਰ ਕਰਨੈਲ ਸਿੰਘ ਪੀਰਮੁਹੰਮਦ ਦਾ ਮੌਜੂਦਾ ਸਮੇ ਵਿੱਚ ਰੋਲ ਬੇਹੱਦ ਸਲਾਘਾਯੋਗ ਹੈ ਉਹਨਾਂ ਵਾਗ ਬਾਕੀ ਪੰਥਕ ਆਗੂਆਂ ਨੂੰ ਨਿਡਰ ਹੋਕੇ ਅੱਗੇ ਆਉਣਾ ਚਾਹੀਦਾ ਹੈ ।

ਪੰਜ ਸਿੰਘਾ ਨੇ ਸਮੁੱਚੇ ਪੰਥ ਨੂੰ ਅਪੀਲ ਕੀਤੀ ਕਿ ਸਰੋਮਣੀ ਕਮੇਟੀ ਦੀ ਅੰਤਰਿਕ ਕਮੇਟੀ ਵਲੋ ਜਥੇਦਾਰ ਸਾਹਿਬਾਂ ਨੂੰ ਨਿਯੁਗਤ ਕਰਨ ਅਤੇ ਸੇਵਾ ਮੁਕਤ ਕਰਨ ਲਗਿਆ ਸਮੁੱਚੇ ਪੰਥ ਨੂੰ ਸੱਦਾ ਪੱਤਰ ਨਹੀ ਦਿਤਾ ਜਾਂਦਾ ਪਰ ਜਦੋ ਦਸਤਾਰ ਬੰਦੀਂ ਸਮੇਂ ਚਿੱਠੀ ਪਤਰ ਭੇਜ ਕੇ ਪੰਥਕ ਜਥੇਬੰਦੀਆਂ ਨੂੰ ਸਰੋਪੇ ਲੈ ਕੇ ਆਉਣ ਲਈ ਕਿਹਾ ਜਾਂਦਾ ਹੈ ਤਾਂ ਉਸ ਸਮੇਂ ਇਨ੍ਹਾਂ ਦੀ ਆਪਹੁਦਰੀ ਨੂੰ ਰੋਕਣ ਲਈ ਸਮੂਲੀਅਤ ਨਾ ਕੀਤੀ ਜਾਵੇ।
ਪੰਜ ਸਿੰਘਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਹੁਣ ਨਿਖੇੜੇ ਦਾ ਸਮਾਂ ਆ ਗਿਆ ਹੈ ਜਿਸ ਲਈ ਨੇੜਲੇ ਭਵਿੱਖ ਵਿੱਚ ਪੰਥਕ ਦਰਦੀਆਂ ਤੇ ਜਥੇਬੰਦੀਆਂ ਦਾ ਨੁਮਾਇੰਦਾ ਇਕੱਠ ਕਰਕੇ ਅਗਲੀ ਰਣਨੀਤੀ ਤਿਆਰ ਕਰਨੀ ਚਾਹੀਦੀ ਹੈ।

Have something to say? Post your comment

 

ਨੈਸ਼ਨਲ

ਅਸੀਂ ਸੰਜਮ ਨਾਲ ਜਵਾਬ ਦਿੱਤਾ- ਲਾਹੌਰ ਵਿੱਚ ਹਵਾਈ ਰੱਖਿਆ ਪ੍ਰਣਾਲੀ ਨੂੰ ਕਰ ਦਿੱਤਾ ਤਬਾਹ- ਭਾਰਤ

ਗੁਰੂਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਹਰਲੀਨ ਕੌਰ ਨੂੰ ਕੀਰਤਨ ਸਿੱਖਣ ਲਈ ਮਿਲਿਆ ਹਰਮੋਨੀਅਮ

ਸਦਰ ਬਾਜ਼ਾਰ ਦੇ ਵਪਾਰੀਆਂ ਨੇ ਤਿਰੰਗਾ ਮਾਰਚ ਕੱਢਿਆ ਅਤੇ ਅੱਤਵਾਦ ਵਿਰੁੱਧ ਕੀਤਾ ਪ੍ਰਦਰਸ਼ਨ

ਖੁੱਡੀਆਂ ਵੱਲੋਂ ਕੇਂਦਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਦਾ ਨਕਦੀ ਪ੍ਰੋਤਸਾਹਨ ਦੇਣ ਦੀ ਅਪੀਲ

ਜੰਮੂ-ਕਸ਼ਮੀਰ ਚ ਸ਼ਹੀਦ ਹੋਏ ਪਰਿਵਾਰਾਂ ਨਾਲ ਗਿਆਨੀ ਪ੍ਰੀਤਮ ਸਿੰਘ ਚੱਕਪਖੀ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਵੱਡਾ ਹੁਲਾਰਾ, ਵਾਰਡ ਨੰਬਰ 34 ਸਰਿਤਾ ਵਿਹਾਰ ਤੋਂ ਇੰਦਰਪਾਲ ਸਿੰਘ ਸਾਥੀਆਂ ਸਮੇਤ ਪਾਰਟੀ ਵਿਚ ਹੋਏ ਸ਼ਾਮਲ

ਕਾਨਪੁਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਚਲ ਰਹੇ ਮਾਮਲਿਆਂ ਦੀ ਕਾਰਵਾਈ ਤੇ ਵਕੀਲਾਂ ਨੇ ਕੀਤਾ ਵਿਸ਼ਲੇਸ਼ਣ: ਭੋਗਲ

ਰਾਮਗੜ੍ਹੀਆ ਬਰਾਦਰੀ ਵਲੋਂ ਜੱਥੇਦਾਰ ਜਸਾ ਸਿੰਘ ਰਾਮਗੜ੍ਹੀਆ ਦਾ 302 ਸਾਲਾਂ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ

'ਆਪ੍ਰੇਸ਼ਨ ਸਿੰਦੂਰ': ਭਾਰਤ ਦੇ ਹਵਾਈ ਹਮਲੇ ਵਿੱਚ ਮਾਰੇ ਗਏ 70 ਤੋਂ ਵੱਧ ਅੱਤਵਾਦੀ

'ਆਪ੍ਰੇਸ਼ਨ ਸਿੰਦੂਰ' ਦੀ ਸਫਲਤਾ ਤੋਂ ਬਾਅਦ, ਕੇਂਦਰ ਨੇ 8 ਮਈ ਨੂੰ ਬੁਲਾਈ ਸਰਬ-ਪਾਰਟੀ ਮੀਟਿੰਗ