ਨੈਸ਼ਨਲ

ਤਖਤ ਸਾਹਿਬਾਨਾਂ ਦੇ ਜਥੇਦਾਰਾਂ ਨੂੰ ਲਾਹੁਣ ਅਤੇ ਲਗਾਣ ਦੇ ਮਾਮਲੇ 'ਚ ਹੋਈ ਮਰਿਆਦਾ ਦੀ ਘਾਣ ਵਿਰੁੱਧ ਮਹਾਂਰਾਸਟਰ ਸਿੱਖ ਸਮਾਜ ਅੰਦਰ ਸਖ਼ਤ ਰੋਸ: ਬੱਲ 

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 15, 2025 08:49 PM

ਨਵੀਂ ਦਿੱਲੀ -ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਅਤੇ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਸ੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਬਿਨਾਂ ਕਿਸੇ ਨੋਟਸ ਦੇ ਅਹੁਦਿਆਂ ਤੋਂ ਹਟਾਉਣ ਵਿਰੁੱਧ ਸਿੱਖ ਪੰਥ ਅਤੇ ਮਹਾਂਰਾਸਟਰ ਸਿੱਖ ਸਮਾਜ ਵਿੱਚ ਰੋਸ ਵੱਧਦਾ ਜਾ ਰਿਹਾ ਹੈ। ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਮਹਾਰਾਸਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਦੇ ਚੇਅਰਮੈਨ ਬੱਲ ਮਲਕੀਤ ਸਿੰਘ ਨੇ ਕਿਹਾ ਕਿ ਸਿੰਘ ਸਾਹਿਬਾਨ ਮੁਲਾਜਮ ਨਹੀਂ ਪੰਥ ਪ੍ਰਵਾਨ ਸਖਸੀਅਤਾਂ ਹਨ ਇਹਨਾਂ ਦਾ ਨਿਰਾਦਰ ਨਾ ਸਹਿਣ ਯੋਗ ਹੈ ਇਸ ਲਈ ਸ੍ਰੀ ਅਕਾਲ ਤਖਤ ਸਾਹਿਬ ਸਮੇਤ ਪੰਜ ਤਖਤ ਸਾਹਿਬਾਨ ਅਤੇ ਤਖਤਾਂ ਦੇ ਜਥੇਦਾਰ ਸਾਹਿਬਾਨਾਂ ਸਬੰਧੀ ਜੋ ਵਿਵਾਦ ਭਖਿਆ ਹੈ ਉਸਨੂੰ ਸੁਲਝਾਉਣ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਫਰਜ ਬਣਦਾ ਹੈ ਕਿ ਪੰਥਕ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸਭਾ ਸੋਸਾਇਟੀਆਂ ਆਦਿ ਸਭਨਾਂ ਨਾਲ ਮਿਲ ਬੈਠ ਕੇ ਜਲਦ ਤੋਂ ਜਲਦ ਸਦੀਵੀ ਹੱਲ ਕੱਢਿਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕੋਈ ਧਿਰ ਆਪਣੀ ਹਿੰਡ ਪੁਗਾਉਣ ਲਈ ਜਾਂ ਕੋਈ ਇਕ ਧਿਰ ਦੂਜੀ ਧਿਰ ਨੂੰ ਨੀਵਾਂ ਦਿਖਾਉਣ ਲਈ ਮੀਡੀਏ ਜਾਂ ਸੰਚਾਰ ਸਾਧਨਾ ਵਿੱਚ ਬਿਆਨਬਾਜੀ ਕਰਨ ਤੋਂ ਗੁਰੇਜ ਰੱਖੇ, ਕਿਉਕਿ ਅਜਿਹੇ ਪੱਖਾਂ ਨਾਲ ਕੌਮ ਅੰਦਰ ਨਮੋਸੀ ਹੁੰਦੀ ਹੈ ਅਤੇ ਰੋਸ ਪੈਦਾ ਹੁੰਦਾ ਹੈ। ਉਹਨਾਂ ਸਪੱਸਟ ਕੀਤਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਮੇਤ ਸਮੁੱਚੇ ਪੰਜ ਤਖਤ ਸਾਹਿਬਾਨ ਸਿੱਖ ਕੌਮ ਦੀ ਜਿੰਦ-ਜਾਨ ਹਨ, ਉਹਨਾਂ ਤੋਂ ਬਿਨਾਂ ਕੁਝ ਵੀ ਸੰਭਵ ਨਹੀਂ, ਇਸ ਲਈ ਓਸ ਦੀ ਮਾਨ ਮਰਿਆਦਾ ਨੂੰ ਬਹਾਲ ਰੱਖਣ ਲਈ ਕੌਮ ਨੂੰ ਇਕਜੁੱਟ ਰੱਖਣਾ ਵੀ ਬਹੁਤ ਜਰੂਰੀ ਹੈ। ਇਸ ਲਈ ਤਖਤ ਸਾਹਿਬਾਨਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ ਅਤੇ ਕਾਰਜਖੇਤਰ ਆਦਿ ਸਭ ਪੱਖਾਂ ਸਬੰਧੀ ਸੰਪੂਰਨ ਵਿਧੀ-ਵਿਧਾਨ ਹੋਣਾ ਚਾਹੀਦਾ ਹੈ । ਉਨ੍ਹਾਂ ਨੇ ਕਿਹਾ ਕਿ ਕੁੱਝ ਵਿਅਕਤੀਆਂ ਦੀ ਹਓਮੇ ਹੰਕਾਰ ਤੇ ਖੁਦਗਰਜੀਆਂ ਕਾਰਨ ਪੰਥਕ ਸਿਧਾਤਾਂ ਨੂੰ ਰੋਲਣ ਦੀ ਕੋਸਿਸ ਕੀਤੀ ਜਾ ਰਹੀ ਹੈ। ਪੰਥਕ ਮਰਿਆਦਾ ਦਾ ਘਾਣ ਕੀਤਾ ਜਾ ਰਿਹਾ ਹੈ। ਪੰਥਕ ਪ੍ਰਥਾਵਾਂ ਦਾ ਅਪਮਾਨ, ਤਖਤਾਂ ਦੀਆਂ ਵੱਡੀਆਂ ਪਦਵੀਆਂ ਨੂੰ ਅਪਮਾਨਿਤ ਕੀਤਾ ਜਾ ਰਿਹਾ ਹੈ ਜਿਸਨੂੰ ਸਿੱਖ ਸਮਾਜ ਕਿਸੇ ਕੀਮਤ ਤੇ ਬਰਦਾਸਤ ਨਹੀਂ ਕਰੇਗਾ । ਬੀਤੇ ਦਿਨੀਂ ਅਨੰਦਪੁਰ ਸਾਹਿਬ ਵਿਖ਼ੇ ਕੀਤੀ ਗਈ ਇਕ ਭਰਵੀਂ ਕਾਨਫਰੰਸ ਵਿਚ ਬਾਬਾ ਹਰਨਾਮ ਸਿੰਘ ਖਾਲਸਾ ਜੀ ਵਲੋ ਲਏ ਫੈਸਲੇ ਨਾਲ ਮਹਾਰਾਸਟਰ ਸਿੱਖ ਸਮਾਜ ਵਲੋ ਪੂਰੀ ਤਰ੍ਹਾਂ ਸਹਿਮਤੀ ਜਤਾਈ ਗਈ ਹੈ ਅਤੇ ਮਹਾਰਾਸਟਰ ਸਿੱਖ ਸਮਾਜ ਬਾਬਾ ਹਰਨਾਮ ਸਿੰਘ ਖਾਲਸਾ ਜੀ ਨਾਲ ਤਿਆਰ ਬਰ ਤਿਆਰ ਖੜ੍ਹਾ ਹੈ ।

Have something to say? Post your comment

 

ਨੈਸ਼ਨਲ

ਅਸੀਂ ਸੰਜਮ ਨਾਲ ਜਵਾਬ ਦਿੱਤਾ- ਲਾਹੌਰ ਵਿੱਚ ਹਵਾਈ ਰੱਖਿਆ ਪ੍ਰਣਾਲੀ ਨੂੰ ਕਰ ਦਿੱਤਾ ਤਬਾਹ- ਭਾਰਤ

ਗੁਰੂਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਹਰਲੀਨ ਕੌਰ ਨੂੰ ਕੀਰਤਨ ਸਿੱਖਣ ਲਈ ਮਿਲਿਆ ਹਰਮੋਨੀਅਮ

ਸਦਰ ਬਾਜ਼ਾਰ ਦੇ ਵਪਾਰੀਆਂ ਨੇ ਤਿਰੰਗਾ ਮਾਰਚ ਕੱਢਿਆ ਅਤੇ ਅੱਤਵਾਦ ਵਿਰੁੱਧ ਕੀਤਾ ਪ੍ਰਦਰਸ਼ਨ

ਖੁੱਡੀਆਂ ਵੱਲੋਂ ਕੇਂਦਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਦਾ ਨਕਦੀ ਪ੍ਰੋਤਸਾਹਨ ਦੇਣ ਦੀ ਅਪੀਲ

ਜੰਮੂ-ਕਸ਼ਮੀਰ ਚ ਸ਼ਹੀਦ ਹੋਏ ਪਰਿਵਾਰਾਂ ਨਾਲ ਗਿਆਨੀ ਪ੍ਰੀਤਮ ਸਿੰਘ ਚੱਕਪਖੀ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਵੱਡਾ ਹੁਲਾਰਾ, ਵਾਰਡ ਨੰਬਰ 34 ਸਰਿਤਾ ਵਿਹਾਰ ਤੋਂ ਇੰਦਰਪਾਲ ਸਿੰਘ ਸਾਥੀਆਂ ਸਮੇਤ ਪਾਰਟੀ ਵਿਚ ਹੋਏ ਸ਼ਾਮਲ

ਕਾਨਪੁਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਚਲ ਰਹੇ ਮਾਮਲਿਆਂ ਦੀ ਕਾਰਵਾਈ ਤੇ ਵਕੀਲਾਂ ਨੇ ਕੀਤਾ ਵਿਸ਼ਲੇਸ਼ਣ: ਭੋਗਲ

ਰਾਮਗੜ੍ਹੀਆ ਬਰਾਦਰੀ ਵਲੋਂ ਜੱਥੇਦਾਰ ਜਸਾ ਸਿੰਘ ਰਾਮਗੜ੍ਹੀਆ ਦਾ 302 ਸਾਲਾਂ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ

'ਆਪ੍ਰੇਸ਼ਨ ਸਿੰਦੂਰ': ਭਾਰਤ ਦੇ ਹਵਾਈ ਹਮਲੇ ਵਿੱਚ ਮਾਰੇ ਗਏ 70 ਤੋਂ ਵੱਧ ਅੱਤਵਾਦੀ

'ਆਪ੍ਰੇਸ਼ਨ ਸਿੰਦੂਰ' ਦੀ ਸਫਲਤਾ ਤੋਂ ਬਾਅਦ, ਕੇਂਦਰ ਨੇ 8 ਮਈ ਨੂੰ ਬੁਲਾਈ ਸਰਬ-ਪਾਰਟੀ ਮੀਟਿੰਗ