ਨੈਸ਼ਨਲ

ਗੁਰਦੁਆਰਾ ਬੰਗਲਾ ਸਾਹਿਬ ’ਚ 10 ਸਾਲਾਂ ਬਾਅਦ ਸਰੋਵਰ ਦੀ ਸਫਾਈ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰ ਸੇਵਾ ਹੋਈ ਸ਼ੁਰੂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 16, 2025 07:03 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤਕਰੀਬਨ 10 ਸਾਲ ਦੇ ਅਰਸੇ ਮਗਰੋਂ ਗੁਰਦੁਆਰਾ ਬੰਗਲਾ ਸਾਹਿਬ ਵਿਚ ਸਰੋਵਰ ਦੀ ਸਫਾਈ ਦੀ ਕਾਰ ਸੇਵਾ ਸ਼ੁਰੂ ਕੀਤੀ ਗਈ।

ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਨੇ ਅਰਦਾਸ ਕੀਤੀ ਤੇ ਫਿਰ ਸੇਵਾ ਦੀ ਆਰੰਭਤਾ ਹੋਈ। ਬਾਬਾ ਬਚਨ ਸਿੰਘ ਜੀ, ਬਾਬਾ ਸੁਰਿੰਦਰ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਰਵੀ ਜੀ ਸਮੇਤ ਸਮੁੱਚੀ ਟੀਮ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਇਹ ਸੇਵਾ ਮੁਕੰਮਲ ਕੀਤੀ ਜਾਵੇਗੀ।
ਇਸ ਮੌਕੇ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਹ ਸੇਵਾ ਉਹਨਾਂ ਦੇ ਹਿੱਸੇ ਆਉ਼ਦੀ ਹੈ ਜੋ ਗੁਰੂ ਦਾ ਜੱਸ ਗਾਇਨ ਕਰਦੇ ਹਨ। ਉਹਨਾਂ ਕਿਹਾ ਕਿ ਦਿੱਲੀ ਦੀ ਸੰਗਤ ਨੂੰ ਸੁਭਾਗਾ ਸਮਾਂ ਮਿਲਿਆ ਕਿ ਗੁਰਦੁਆਰਾ ਬੰਗਲਾ ਸਾਹਿਬ ਦੀ ਕਾਰ ਸੇਵਾ ਅੱਜ 10 ਸਾਲ ਬਾਅਦ ਸ਼ੁਰੂ ਹੋ ਰਹੀ ਹੈ। ਉਹਨਾਂ ਕਿਹਾ ਕਿ ਸੰਗਤਾਂ ਵਿਚ ਬਹੁਤ ਸ਼ਰਧਾ ਭਾਵਨਾ ਹੈ ਕਿ 10 ਸਾਲ ਬਾਅਦ ਇਹ ਸੇਵਾ ਹੋ ਰਹੀ ਹੈ, ਉਸ ਵਿਚ ਗੁਰੂ ਸਾਹਿਬ ਦੀ ਬਾਣੀ ਪੜ੍ਹਦਿਆਂ ਸੇਵਾ ਕਰ ਸਕਣ। ਉਹਨਾਂ ਕਿਹਾ ਕਿ ਇਸ ਸੇਵਾ ਸਦਕਾ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਖੁਸ਼ੀਆਂ ਤੇ ਆਸ਼ੀਰਵਾਦ ਪ੍ਰਾਪਤ ਹੁੰਦਾ ਹੈ। ਉਹਨਾਂ ਕਿਹਾ ਇਸ ਪਵਿੱਤਰ ਸਥਾਨ ਉਤੇ ਬੈਠ ਕੇ ਹੀ ਗੁਰੂ ਸਾਹਿਬ ਨੇ ਸੰਗਤਾ ਨੂੰ ਉਸ ਵੇਲੇ ਚੇਚਕ ਦੀ ਮਹਾਮਾਰੀ ਤੋਂ ਨਿਜਾਤ ਦਵਾਈ ਸੀ। ਉਹਨਾਂ ਕਿਹਾ ਕਿ ਜੋ ਕੋਈ ਵੀ ਇਸ ਅਸਥਾਨ ’ਤੇ ਆ ਕੇ ਨਤਮਸਤਕ ਹੁੰਦਾ ਹੈ ਤੇ ਗੁਰੂ ਦੀ ਚਰਨੀਂ ਲੱਗਦਾ ਹੈ ਤਾਂ ਇਥੇ ਆ ਕੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਬਖਸ਼ਿਸ਼ ਮਿਲਦੀ ਹੈ। ਉਹਨਾਂ ਕਿਹਾ ਕਿ ਉਹ ਸੰਗਤਾਂ ਨੂੰ ਵਧਾਈ ਦਿੰਦੇ ਹਨ ਜੋ ਵੱਡਭਾਗੀਆਂ ਹਨ ਜਿਹਨਾਂ ਨੂੰ ਇਸ ਕਾਰ ਸੇਵਾ ਵਿਚ ਹਿੱਸਾ ਲੈਣ ਦਾ ਮੌਕਾ ਮਿਲ ਰਿਹਾ ਹੈ ਅਤੇ ਸੇਵਾ ਵਿਚ ਹਿੱਸਾ ਲੈਣ ਮਗਰੋਂ ਉਹਨਾਂ ਦਾ ਜੀਵਨ ਸਫਲਾ ਹੋ ਜਾਵੇਗਾ। ਉਹਨਾਂ ਨੇ ਸੰਗਤਾਂ ਨੂੰ ਇਹ ਵੀ ਅਪੀਲ ਕੀਤੀ ਕਿ ਇਸ ਇਤਿਹਾਸਕ ਮੌਕੇ ਦਾ ਲਾਭ ਲੈ ਕੇ ਕਾਰ ਸੇਵਾ ਵਿਚ ਹਿੱਸਾ ਲੈ ਕੇ ਆਪਣਾ ਜੀਵਨ ਸਫਲਾ ਕਰਨ।
ਕਾਰ ਸੇਵਾ ਦੀ ਆਰੰਭਤਾ ਦੇ ਮੌਕੇ ਤੇ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਨੇ ਸ਼ਮੂਲੀਅਤ ਪਾ ਕੇ ਸੇਵਾ ਕੀਤੀ। ਸ੍ਰ ਸਿਰਸਾ ਨੇ ਸਫਾਈ ਦੀ ਸੇਵਾ ਵਿਚ ਹਿੱਸਾ ਲੈਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣੇ ਆਪ ਨੂੰ ਵਡਭਾਗਾ ਦੱਸਿਆ। ਉਹਨਾਂ ਕਿਹਾ ਕਿ ਉਹ ਬਹੁਤ ਹੀ ਖੁਸ਼ਕਿਸਮਤ ਹਨ ਕਿ ਗੁਰੂ ਸਾਹਿਬ ਨੇ ਇਹ ਸੇਵਾ ਉਹਨਾਂ ਦੀ ਝੋਲੀ ਪਾਈ ਹੈ।

Have something to say? Post your comment

 

ਨੈਸ਼ਨਲ

ਅਸੀਂ ਸੰਜਮ ਨਾਲ ਜਵਾਬ ਦਿੱਤਾ- ਲਾਹੌਰ ਵਿੱਚ ਹਵਾਈ ਰੱਖਿਆ ਪ੍ਰਣਾਲੀ ਨੂੰ ਕਰ ਦਿੱਤਾ ਤਬਾਹ- ਭਾਰਤ

ਗੁਰੂਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਹਰਲੀਨ ਕੌਰ ਨੂੰ ਕੀਰਤਨ ਸਿੱਖਣ ਲਈ ਮਿਲਿਆ ਹਰਮੋਨੀਅਮ

ਸਦਰ ਬਾਜ਼ਾਰ ਦੇ ਵਪਾਰੀਆਂ ਨੇ ਤਿਰੰਗਾ ਮਾਰਚ ਕੱਢਿਆ ਅਤੇ ਅੱਤਵਾਦ ਵਿਰੁੱਧ ਕੀਤਾ ਪ੍ਰਦਰਸ਼ਨ

ਖੁੱਡੀਆਂ ਵੱਲੋਂ ਕੇਂਦਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਦਾ ਨਕਦੀ ਪ੍ਰੋਤਸਾਹਨ ਦੇਣ ਦੀ ਅਪੀਲ

ਜੰਮੂ-ਕਸ਼ਮੀਰ ਚ ਸ਼ਹੀਦ ਹੋਏ ਪਰਿਵਾਰਾਂ ਨਾਲ ਗਿਆਨੀ ਪ੍ਰੀਤਮ ਸਿੰਘ ਚੱਕਪਖੀ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਵੱਡਾ ਹੁਲਾਰਾ, ਵਾਰਡ ਨੰਬਰ 34 ਸਰਿਤਾ ਵਿਹਾਰ ਤੋਂ ਇੰਦਰਪਾਲ ਸਿੰਘ ਸਾਥੀਆਂ ਸਮੇਤ ਪਾਰਟੀ ਵਿਚ ਹੋਏ ਸ਼ਾਮਲ

ਕਾਨਪੁਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਚਲ ਰਹੇ ਮਾਮਲਿਆਂ ਦੀ ਕਾਰਵਾਈ ਤੇ ਵਕੀਲਾਂ ਨੇ ਕੀਤਾ ਵਿਸ਼ਲੇਸ਼ਣ: ਭੋਗਲ

ਰਾਮਗੜ੍ਹੀਆ ਬਰਾਦਰੀ ਵਲੋਂ ਜੱਥੇਦਾਰ ਜਸਾ ਸਿੰਘ ਰਾਮਗੜ੍ਹੀਆ ਦਾ 302 ਸਾਲਾਂ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ

'ਆਪ੍ਰੇਸ਼ਨ ਸਿੰਦੂਰ': ਭਾਰਤ ਦੇ ਹਵਾਈ ਹਮਲੇ ਵਿੱਚ ਮਾਰੇ ਗਏ 70 ਤੋਂ ਵੱਧ ਅੱਤਵਾਦੀ

'ਆਪ੍ਰੇਸ਼ਨ ਸਿੰਦੂਰ' ਦੀ ਸਫਲਤਾ ਤੋਂ ਬਾਅਦ, ਕੇਂਦਰ ਨੇ 8 ਮਈ ਨੂੰ ਬੁਲਾਈ ਸਰਬ-ਪਾਰਟੀ ਮੀਟਿੰਗ