ਪੰਜਾਬ

ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ ਦੇ ਸੰਗਰੂਰ ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨ ਤੇ ਕੀਤਾ 2,23,000 ਜ਼ੁਰਮਾਨਾ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | March 17, 2025 07:41 PM

ਸੰਗਰੂਰ- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਚਾਰਜ ਟ੍ਰੈਫਿਕ ਪੁਲਿਸ ਥਾਣੇਦਾਰ ਪਵਨ ਕੁਮਾਰ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਦੀ ਟੀਮ ਨੇ ਵਹੀਕਲਾਂ ਦੀ ਜਾਂਚ ਲਈ ਨਾਕੇਬੰਦੀ ਕਰ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੋ-ਪਹੀਆ ਵਾਹਨਾਂ ਦੇ ਚਲਾਨ ਕੱਟੇ। ਨਾਕਾਬੰਦੀ ਦੌਰਾਨ ਬੁਲੇਟ ਦੇ ਪਟਾਕੇ ਪਾਉਣ ਵਾਲਿਆਂ ‘ਤੇ ਵਿਸ਼ੇਸ਼ ਨਜ਼ਰ ਰੱਖਕੇ ਸ਼ਿਕੰਜਾ ਕੱਸਿਆ ਗਿਆ ਅਤੇ ਮਸ਼ੀਨ ਦੀ ਮਦਦ ਨਾਲ 30 ਦੇ ਕਰੀਬ ਈ-ਚਲਾਨ ਕਰਕੇ 2, 23, 000 ਰੁਪਏ ਜੁਰਮਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅੱਜ ਸਵੇਰੇ ਹੀ ਬੁਲੇਟ ਮੋਟਰਸਾਈਕਲ ‘ਤੇ ਪੇਪਰ ਦੇਣ ਆਉਂਦੇ ਕੁੱਝ ਵਿਦਿਆਰਥੀਆਂ ਦੀ ਪਟਾਕੇ ਪਾਉਂਦਿਆਂ ਦੀ ਵੀਡਿਓ ਵਾਇਰਲ ਹੋਈ ਸੀ ਜਿਸ ਤੋਂ ਤੁਰੰਤ ਬਾਅਦ ਸੰਗਰੂਰ ਟ੍ਰੈਫਿਕ ਪੁਲਿਸ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ।

ਟ੍ਰੈਫਿਕ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਇਸ ਟੀਮ ਵਿੱਚ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਤੇ ਰਾਮ ਸਿੰਘ ਅਤੇ ਪੀ.ਐਚ.ਜੀ. ਮਨਜੀਤ ਸਿੰਘ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਸ਼ਹਿਰ ਅੰਦਰ ਆਵਾਜਾਈ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਲਈ ਉਨ੍ਹਾਂ ਦੀ ਟੀਮ ਵੱਲੋਂ ਨਾਕਾਬੰਦੀ ਕਰਦਿਆਂ ਵਹੀਕਲਾਂ ਦੀ ਜਾਂਚ ਕੀਤੀ ਗਈ ਅਤੇ ਬੁਲੇਟ ਮੋਟਰਸਾਈਕਲਾਂ ਨੂੰ ਰੋਕ ਕੇ ਉਨ੍ਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਪਟਾਕੇ ਪਾਉਣ ਵਾਲਿਆਂ ਦੇ ਚਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਮੋਟਰਸਾਇਕਲਾਂ ਤੇ ਤੀਹਰੀ ਸਵਾਰੀ ਕਰਨ ਵਾਲੇ ਚਾਲਕਾਂ ਦੇ ਵੀ ਚਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵਾਹਨ ਚਾਲਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਤੇ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ। ਟ੍ਰੈਫਿਕ ਇੰਚਾਰਜ ਨੇ ਕਿਹਾ ਕਿ ਆਵਾਜਾਈ ਨਿਯਮਾਂ ਦਾ ਪਾਲਣ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਭਵਿੱਖ ਵਿਚ ਵੀ ਜਾਰੀ ਰਹੇਗੀ।

Have something to say? Post your comment

 

ਪੰਜਾਬ

ਖ਼ਾਲਸਾ ਕਾਲਜ ਪਬਲਿਕ ਸਕੂਲ ਨੂੰ ਰੱਖਿਆ ਮੰਤਰਾਲੇ ਵੱਲੋਂ ਨਵੇਂ ਸੈਨਿਕ ਸਕੂਲ ਵਜੋਂ ਮਿਲੀ ਪ੍ਰਵਾਨਗੀ

ਵਰਲਡ ਸਿੱਖ ਚੈਂਬਰ ਆਫ ਕਮਰਸ ਦੀ ਸਮੁੱਚੀ ਟੀਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਨਤਮਸਤਕ ਹੋਈ

ਪਹਿਲੇ ਵਿਸ਼ਵ ਯੁੱਧ ਚ ਦਿੱਤੇ ਬਲੀਦਾਨ ਲਈ ਸਿੱਖ ਤੇ ਪੰਜਾਬ ਰੈਜੀਮੈਂਟ ਦੇ ਬਹਾਦਰਾਂ ਦੀ ਪੰਜਾਬ ਚ ਯਾਦਗਾਰ ਬਣਾਉਣ ਦੀ ਤਜਵੀਜ਼

ਪਟਿਆਲਾ ਸੜਕ ਹਾਦਸਾ :  ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ

ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

ਬੀਬੀਐਮਬੀ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਨਾਪਾਕ ਇਰਾਦੇ ਨੂੰ ਨਾਕਾਮ ਕੀਤਾ ਪੰਜਾਬ ਨੇ- ਮੁੱਖ ਮੰਤਰੀ

ਜਲੰਧਰ ਵਾਸੀ ਸ਼ਰਧਾਲੂ ਪਰਿਵਾਰ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੱਡੀ ਮਾਤਰਾ ’ਚ ਰਸਦਾਂ ਭੇਟ

ਪਿਛਲੇ 10 ਦਿਨਾਂ ਅੰਦਰ ਬੇਨਕਾਬ ਕੀਤਾ ਗਿਆ ਜੱਸਾ ਦੁਆਰਾ ਸਮਰਥਿਤ ਇਹ ਤੀਜਾ ਮਾਡਿਊਲ

ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ