ਪੰਜਾਬ

ਅਕਾਲੀ ਦਲ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਸੰਦੇਸ਼ ਮਗਰੋਂ ਰੁੱਸੇ ਹੋਏ ਆਗੂਆਂ ਨੂੰ ਪਾਰਟੀ ਵਿਚ ਮੁੜ ਸ਼ਾਮਲ ਹੋਣ ਦੀ ਕੀਤੀ ਅਪੀਲ

ਕੌਮੀ ਮਾਰਗ ਬਿਊਰੋ | March 17, 2025 07:47 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸੰਦੇਸ਼ ਮਗਰੋਂ ਪਾਰਟੀ ਤੋਂ ਰੁੱਸੇ ਹੋਏ ਆਗੂਆਂ ਨੂੰ ਪਾਰਟੀ ਵਿਚ ਮੁੜ ਸ਼ਾਮਲ ਹੋ ਕੇ ਏਕਾ ਕਰਨ ਦੀ ਅਪੀਲ ਕੀਤੀ।
ਇਹ ਅਪੀਲ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਪਾਰਲੀਮਾਨੀ ਬੋਰਡ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤੀ।


ਉਹਨਾਂ ਕਿਹਾ ਕਿ ਉਹ ਪੰਜ ਮੈਂਬਰੀ ਕਮੇਟੀ ਸਮੇਤ ਸਾਰੇ ਮੈਂਬਰਾਂ ਨੂੰ ਅਪੀਲ ਕਰਦੇ ਹਨ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਪੰਥਕ ਤਾਕਤਾਂ ਨੂੰ ਮਜ਼ਬੂਤ ਕਰਨ ਵਾਸਤੇ ਸਾਰੇ ਮਤਭੇਦ ਭੁਲਾ ਕੇ ਪੰਥ ਦੀ ਏਕਤਾ ਵਾਸਤੇ ਕੰਮ ਕਰਨ ਅਤੇ ਉਹਨਾਂ ਏਜੰਸੀਆਂ ਨੂੰ ਕਰਾਰੀ ਹਾਰ ਦੇਣ ਜੋ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਵਾਸਤੇ ਆਪਣੀ ਪੂਰੀ ਵਾਹ ਲਗਾ ਰਹੀਆਂ ਹਨ।
ਜਥੇਦਾਰ ਸਾਹਿਬ ਵੱਲੋਂ ਹੋਲੇ ਮਹੱਲੇ ’ਤੇ ਦਿੱਤੇ ਗਏ ਸੰਦੇਸ਼ ਦੀ ਗੱਲ ਕਰਦਿਆਂ ਸਰਦਾਰ ਭੂੰਦੜ ਨੇ ਕਿਹਾ ਕਿ ਇਹ ਸੱਚਾਈ ਹੈ ਕਿ ਸਿੱਖ ਇਤਿਹਾਸ ਵਿਚ ਅਜਿਹੇ ਅਨੇਕਾਂ ਹਵਾਲੇ ਹਨ ਕਿ ਜਦੋਂ ਕੌਮ ਇਕਜੁੱਟ ਹੋਈ ਤਾਂ ਇਸਨੂੰ ਅਨੇਕਾਂ ਲਾਭ ਹੋਏ ਤੇ ਸਾਨੂੰ ਇਤਿਹਾਸਕ ਤੱਥਾਂ ਤੋਂ ਸੇਧ ਲੈਣੀ ਚਾਹੀਦੀ ਹੈ।


ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਉਹਨਾਂ ਨੇ ਪਹਿਲਾਂ ਵੀ ਰੁੱਸੇ ਹੋਏ ਆਗੂਆਂ ਨੂੰ ਅਪੀਲ ਕੀਤੀ ਸੀ ਕਿ ਉਹ ਅਕਾਲੀ ਦਲ ਦੀ ਭਰਤੀ ਮੁਹਿੰਮ ਦਾ ਹਿੱਸਾ ਬਣਨ। ਉਹਨਾਂ ਕਿਹਾ ਕਿ ਮੈਂ ਬੀਤੇ ਸਮੇਂ ਵਿਚ ਵੀ ਉਹਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਪਾਰਟੀ ਦੀਆਂ ਮੈਂਬਰਸ਼ਿਪ ਭਰਤੀ ਮੁਹਿੰਮ ਦੀਆਂ ਪਰਚੀਆਂ ਲੈਣ ਅਤੇ ਮੈਂਬਰਸ਼ਿਪ ਭਰਤੀ ਦਾ ਹਿੱਸਾ ਬਣਨ। ਉਹਨਾਂ ਕਿਹਾ ਕਿ ਮੈਂ ਅੱਜ ਵੀ ਮੁੜ ਦੁਹਰਾਉਂਦਾ ਹਾਂ ਅਤੇ ਉਹਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਮੈਂਬਰਸ਼ਿਪ ਭਰਤੀ ਦੀਆਂ ਕਾਪੀਆਂ ਲੈਣ ਅਤੇ ਪਰਚੀਆਂ ਭਰਵਾ ਕੇ ਆਪਣੀ ਪਰਚੀ ਦੇ ਡੈਲੀਗੇਟ ਬਣਵਾਉਣ ਜੋ ਜਥੇਬੰਦਕ ਚੋਣਾਂ ਦਾ ਹਿੱਸਾ ਬਣ ਸਕਣ।


ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਪਾਰਟੀ ਤਾਮਿਲਨਾਡੂ ਦੇ ਮੁੱਖ ਮੰਤਰੀ ਸ੍ਰੀ ਐਮ ਕੇ ਸਟਾਲਿਨ ਵੱਲੋਂ 22 ਮਾਰਚ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿਚ ਸ਼ਾਮਲ ਹੋਵੇਗੀ ਜਿਸ ਵਿਚ ਹੱਦਬੰਦੀ ਪ੍ਰਕਿਰਿਆ ’ਤੇ ਚਰਚਾ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਹੱਦਬੰਦੀ ਦੀ ਇਹ ਪ੍ਰਕਿਰਿਆ ਦੇਸ਼ ਵਿਚ ਅਸੰਤੁਲਨ ਪੈਦਾ ਕਰੇਗੀ ਕਿਉਂਕਿ ਅਨੇਕਾਂ ਰਾਜਾਂ ਜਿਹਨਾ ਨੇ ਫੈਮਿਲੀ ਪਲਾਨਿੰਗ ਅਪਣਲਾਈ ਹੈ, ਨੂੰ ਇਸਦਾ ਨੁਕਸਾਨ ਹੋਵੇਗਾ। ਉਹਨਾਂ ਕਿਹਾ ਕਿ ਇਹ ਪ੍ਰਕਿਰਿਆ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ ਹੈ ਤੇ ਇਸਦਾ ਉੱਤਰ ਪ੍ਰਦੇਸ਼ ਵਰਗੇ ਰਾਜਾਂ ਨੂੰ ਲਾਭ ਮਿਲੇਗਾ ਜਿਥੇ ਸੀਟਾਂ ਦੀ ਗਿਣਤੀ ਵੱਧ ਕੇ 150 ਹੋ ਜਾਵੇਗੀ ਜਦੋਂ ਕਿ ਪੰਜਾਬ ਤੇ ਹਰਿਆਣਾ ਵਰਗੇ ਰਾਜਾਂ ਵਿਚ ਸੀਟਾਂ ਵਿਚ ਅੰਸ਼ਕ ਵਾਧਾ ਹੋਵੇਗਾ।
ਉਹਨਾਂ ਇਹ ਵੀ ਕਿਹਾ ਕਿ ਅਕਾਲੀ ਦਲ ਦਾ ਵਫਦ ਨਵੀਂ ਸਿੱਖਿਆ ਨੀਤੀ ਬਾਰੇ ਵੀ ਵਿਚਾਰ ਰੱਖੇਗਾ ਜਿਸ ਨਾਲ ਖੇਤਰੀ ਭਾਸ਼ਾਵਾਂ ਦਾ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ।


ਸਰਦਾਰ ਭੂੰਦੜ ਨੇ ਇਹ ਵੀ ਦੱਸਿਆ ਕਿ ਪਾਰਲੀਮਾਨੀ ਬੋਰਡ ਤੇ ਜ਼ਿਲ੍ਹਾ ਆਬਜ਼ਰਵਰਾਂ ਨੇ ਭਰਤੀ ਮੁਹਿੰਮ ਦੀ ਸਮੀਖਿਆ ਕੀਤੀ ਅਤੇ ਫੈਸਲਾ ਲਿਆ ਕਿ ਮੈਂਬਰਸ਼ਿਪ ਭਰਤੀ ਫਾਰਮ ਜਮ੍ਹਾਂ ਕਰਵਾਉਣ ਦੀ ਤਾਰੀਕ 25 ਮਾਰਚ ਤੱਕ ਵਧਾਈ ਜਾਵੇ। ਉਹਨਾਂ ਕਿਹਾ ਕਿ ਮੀਟਿੰਗ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਅਸਤੀਫੇ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਵੀ ਕੀਤਾ। ਉਹਨਾਂ ਕਿਹਾ ਕਿ ਮੀਟਿੰਗ ਨੇ ਵੀ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਦੇ ਅਹੁਦੇ ਦਾ ਚਾਰਜ ਮੁੜ ਸੰਭਾਲਣ ਅਤੇ ਪੰਥ ਦੀ ਸੇਵਾ ਕਰਨ।


ਉਹਨਾਂ ਨੇ ਇਹ ਵੀ ਦੱਸਿਆ ਕਿ ਮੀਟਿੰਗ ਨੇ ਨਵੇਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਥਕ ਏਕਤਾ ਦੇ ਦਿੱਤੇ ਸੰਦੇਸ਼ ਦਾ ਵੀ ਸਵਾਗਤ ਕੀਤਾ ਅਤੇ ਨਾਲ ਹੀ ਪੰਜਾਬ ਵਿਚ ਵੱਖ-ਵੱਖ ਫਿਰਕਿਆਂ ਨੂੰ ਵੰਡਣ ਲਈ ਬੀ ਆਰ ਅੰਬੇਡਕਰ ਦੇ ਬੁੱਤ ’ਤੇ ਹਮਲਾ ਕਰਨਾ, ਅੰਮ੍ਰਿਤਸਰ ਵਿਚ ਮੰਦਿਰ ਨੂੰ ਨਿਸ਼ਾਨਾ ਬਣਾਉਣ ਅਤੇ ਲੁਧਿਆਣਾ ਵਿਚ ਪ੍ਰਵਾਸੀਆਂ ’ਤੇ ਹਮਲੇ ਕਰਨ ਵਰਗੀਆਂ ਘਟਨਾਵਾਂ ਕਰਵਾ ਕੇ ਆਪਸੀ ਕੁੜਤਣ ਪੈਦਾ ਕਰਨ ਦਾ ਵੀ ਗੰਭੀਰ ਨੋਟਿਸ ਲਿਆ।

Have something to say? Post your comment

 

ਪੰਜਾਬ

ਖ਼ਾਲਸਾ ਕਾਲਜ ਪਬਲਿਕ ਸਕੂਲ ਨੂੰ ਰੱਖਿਆ ਮੰਤਰਾਲੇ ਵੱਲੋਂ ਨਵੇਂ ਸੈਨਿਕ ਸਕੂਲ ਵਜੋਂ ਮਿਲੀ ਪ੍ਰਵਾਨਗੀ

ਵਰਲਡ ਸਿੱਖ ਚੈਂਬਰ ਆਫ ਕਮਰਸ ਦੀ ਸਮੁੱਚੀ ਟੀਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਨਤਮਸਤਕ ਹੋਈ

ਪਹਿਲੇ ਵਿਸ਼ਵ ਯੁੱਧ ਚ ਦਿੱਤੇ ਬਲੀਦਾਨ ਲਈ ਸਿੱਖ ਤੇ ਪੰਜਾਬ ਰੈਜੀਮੈਂਟ ਦੇ ਬਹਾਦਰਾਂ ਦੀ ਪੰਜਾਬ ਚ ਯਾਦਗਾਰ ਬਣਾਉਣ ਦੀ ਤਜਵੀਜ਼

ਪਟਿਆਲਾ ਸੜਕ ਹਾਦਸਾ :  ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ

ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

ਬੀਬੀਐਮਬੀ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਨਾਪਾਕ ਇਰਾਦੇ ਨੂੰ ਨਾਕਾਮ ਕੀਤਾ ਪੰਜਾਬ ਨੇ- ਮੁੱਖ ਮੰਤਰੀ

ਜਲੰਧਰ ਵਾਸੀ ਸ਼ਰਧਾਲੂ ਪਰਿਵਾਰ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੱਡੀ ਮਾਤਰਾ ’ਚ ਰਸਦਾਂ ਭੇਟ

ਪਿਛਲੇ 10 ਦਿਨਾਂ ਅੰਦਰ ਬੇਨਕਾਬ ਕੀਤਾ ਗਿਆ ਜੱਸਾ ਦੁਆਰਾ ਸਮਰਥਿਤ ਇਹ ਤੀਜਾ ਮਾਡਿਊਲ

ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ