ਧਰਮ

ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫੀਸ ਵਧਾਉਣੀ ਵਾਜਬ ਨਹੀ: ਬਾਬਾ ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | March 21, 2025 08:54 PM

ਅੰਮ੍ਰਿਤਸਰ-ਨਿਹੰਗ ਸਿੰਘਾਂ ਦੀ ਮੁਖ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪਾਕਿਸਤਾਨ ਸਰਕਾਰ ਵੱਲੋਂ ਆਪਣੇ ਵਿਤੀ ਸੰਕਟ ਦਾ ਸਾਹਮਣਾ ਕਰਦਿਆਂ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨਾਂ ਦੀਦਾਰ ਕਰਨ ਵਾਲੇ ਯਾਤਰੂਆਂ ਸਰਧਾਲੂਆਂ ਲਈ ਵਾਧੂ ਫੀਸ ਠੋਕ ਦਿਤੀ ਗਈ ਹੈ।
ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ ਸ਼ਰਧਾਲੂਆਂ ਨੂੰ 20 ਅਮਰੀਕੀ ਡਾਲਰ ਦਾ ਭਾਰ ਪਾਉਣਾ ਵਾਜਬ ਨਹੀਂ ਹੈ। ਹੁਣ ਨਾਰੋਵਾਲ ਜ਼ਿਲ੍ਹੇ ਦੇ ਸਥਾਨਕ ਸਰਧਾਲੂਆਂ ਨੂੰ ਪਾਕਿਸਤਾਨੀ 200 ਰਪਏ ਅਤੇ ਦੂਜੇ ਜ਼ਿਲ੍ਹੇ ਦੇ ਯਾਤਰੂਆਂ ਨੂੰ 400 ਰੁਪਏ ਦਾ ਭੁਗਤਾਨ ਕਰਨਾ ਪਵੇਗਾ ਅਤੇ ਦੂਜੇ ਪਾਸੇ ਹੋਰਨਾਂ ਸੈਲਾਨੀਆਂ ਤੋਂ ਪੰਜ ਅਮਰੀਕੀ ਡਾਲਰ ਐਂਟਰੀ ਫੀਸ ਲਈ ਜਾਂਦੀ ਹੈ।
ਉਨ੍ਹਾਂ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਪਾਕਿਸਤਾਨ ਜਿੱਥੇ ਸਿੱਖਾਂ ਦੇ ਪਹਿਲੇ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਬਿਤਾਏ ਸਨ, ਨਾਰੋਵਾਲ ਜ਼ਿਲ੍ਹੇ ਵਿੱਚ ਸਥਿਤ ਹੈ। ਭਾਰਤ ਦੇ ਕਸਬਾ ਡੇਰਾ ਬਾਬਾ ਨਾਨਕ ਨੂੰ ਨਾਰੋਵਾਲ ਦੇ ਇਸ ਪਵਿੱਤਰ ਸਥਾਨ ਨਾਲ ਜੋੜਨ ਲਈ ਇੱਕ ਲਾਂਘਾ ਬਣਾਇਆ ਗਿਆ ਸੀ। ਪਾਕਿਸਤਾਨ ਸਰਕਾਰ ਪ੍ਰੋਜੈਕਟ ਮੈਨੇਜ-ਕੋਰੀਮੈਂਟ ਯੂਨਿਟ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਪ੍ਰਬੰਧ ਦੀ ਨਿਗਰਾਨੀ ਕਰਦੀ ਹੈ। ਕਰਤਾਰਪੁਰ ਲਾਂਘੇ ਰਾਹੀਂ ਭਾਰਤ ਤੋਂ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਨੂੰ ਅਜੇ ਵੀ ਉਸੇ ਦਿਨ ਭਾਰਤ ਵਾਪਸ ਆਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਭਾਰਤੀ ਸਰਧਾਲੂਆਂ ਨੂੰ ਵੀ ਰਾਤ ਠਹਿਰਣ ਦੀ ਆਗਿਆ ਹੋਣੀ ਚਾਹੀਦੀ ਹੈ। ਜਦ ਕਿ ਪਾਕਿਸਤਾਨ ਵਿਚਲੇ ਸਿੱਖਾਂ, ਹਿੰਦੂਆਂ ਤੇ ਹੋਰ ਨਾਮ ਲੇਵਾ ਸੰਗਤਾਂ ਨੂੰ ਰਾਤ ਠਹਿਰਣ ਦੀ ਇਜ਼ਾਜਤ ਦਿਤੀ ਗਈ ਹੈ।
ਉਨ੍ਹਾਂ ਕਿਹਾ ਭਾਰਤੀ ਸ਼ਰਧਾਲੂ ਗੁਰਦਾਸਪੁਰ ਡੇਰਾ ਬਾਬਾ ਨਾਨਕ ਤੋਂ ਗੁਰਦੁਆਰੇ ਦੀ ਯਾਤਰਾ ਲਈ 20 ਅਮਰੀਕੀ ਡਾਲਰ ਫੀਸ `ਤੇ ਇਤਰਾਜ਼ ਉਠਾ ਰਹੇ ਹਨ। ਉਨ੍ਹਾਂ ਨੇ ਇਸ ਫੀਸ ਨੂੰ ਬੇਲੋੜਾ ਵਿੱਤੀ ਬੋਝ ਦੱਸਦੇ ਹੋਏ ਇਸ ਨੂੰ ਹਟਾਉਣ ਦੀ ਮੰਗ ਕੀਤੀ ਹੈ।

Have something to say? Post your comment

 
 
 

ਧਰਮ

ਹਰਿਆਣਾ ਵਿਧਾਨਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਨਮਾਨ ਵਿੱਚ ਸਰਬ ਸੰਮਤੀ ਨਾਲ ਮਤਾ ਪਾਸ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ ਐਡਵੋਕੇਟ ਧਾਮੀ ਨੇ

ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਕਵੀ ਦਰਬਾਰ” 23 ਅਗਸਤ ਨੂੰ

ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ ਆਸਾਮ ਤੋਂ 21 ਅਗਸਤ ਨੂੰ ਹੋਵੇਗਾ ਆਰੰਭ

ਡੀਐਸਜੀਐਮਸੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੀ ਯਾਦ ਵਿੱਚ ਕੀਰਤਨ ਸਮਾਗਮ ਆਯੋਜਿਤ ਕਰੇਗਾ- ਕਾਲਕਾ

ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭ ਦੁਖ ਜਾਇ

5 ਜੁਲਾਈ ਤੇ ਵਿਸ਼ੇਸ਼ - ਮੀਰੀ ਪੀਰੀ ਸਿਰਜਨਾ ਦਾ ਮੰਤਵ

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ 8 ਜੁਲਾਈ ਨੂੰ ਹੋਵੇਗੀ ਇਕੱਤਰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਪੰਜਾਬ ਦੇ ਰਾਜਪਾਲ ਨੇ ਲੋਕਾਂ ਨੂੰ ਕਬੀਰ ਜਯੰਤੀ ਦੀ ਵਧਾਈ ਦਿੱਤੀ