ਪੰਜਾਬ

ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ.

ਕੌਮੀ ਮਾਰਗ ਬਿਊਰੋ | April 08, 2025 07:01 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲਣ ਸਾਰ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਦੀ ਦਿਸ਼ਾ ਵਿਚ ਕੰਮ ਸ਼ੁਰੂ ਕੀਤਾ। ਉਕਤ ਪ੍ਰਗਟਾਵਾ ਇਕ ਪ੍ਰੈਸ ਬਿਆਨ ਰਾਹੀਂ ਸੂਬੇ ਦੇ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਕੀਤਾ। ਉਨ੍ਹਾਂ ਕਿਹਾ ਸਿੱਖਿਆ ਕ੍ਰਾਂਤੀ ਪੰਜਾਬ ਰਾਜ ਦੀ ਤਸਵੀਰ ਬਦਲ ਕੇ ਰੱਖ ਦੇਵੇਗੀ।

ਉਨ੍ਹਾਂ ਕਿਹਾ ਸਾਡੀ ਪਾਰਟੀ ਨੇ ਦੇਸ਼ ਅਜ਼ਾਦ ਹੋਣ ਤੋਂ ਬਾਅਦ ਪਹਿਲੀ ਵਾਰ ਸਿੱਖਿਆ ਦੇ ਨਾਮ ਤੇ ਲੋਕਾਂ ਤੋਂ ਵੋਟਾਂ ਪਾਉਣ ਦੀ ਮੰਗ ਕੀਤੀ ਸੀ ਜਿਸ ਨੂੰ ਲੋਕਾਂ ਨੇ ਭਰਪੂਰ ਹੁੰਗਾਰਾ ਦਿੱਤਾ ਅਤੇ ਸਾਡੀ ਪਾਰਟੀ ਦੇ 92 ਉਮੀਦਵਾਰਾਂ ਨੂੰ ਜਿਤਾ ਕੇ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਗਠਨ ਕੀਤਾ।

ਸਰਦਾਰ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੇ 20 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਦਾ ਸੁਧਾਰ ਕਰਨ ਵਿੱਚ ਸਮਾਂ ਲੱਗ ਰਿਹਾ ਹੈ ਪ੍ਰੰਤੂ ਫਿਰ ਵੀ ਸਾਡੀ ਸਰਕਾਰ ਇਸ ਦਿਸ਼ਾ ਪੂਰੀ ਦ੍ਰਿੜਤਾ ਅਤੇ ਇਮਾਨਦਾਰ ਨਾਲ ਕੰਮ ਕਰ ਰਹੀ ਹੈ ਜਿਸ ਦੇ ਸਾਰਥਕ ਨਤੀਜੇ ਵੀ ਸਾਹਮਣੇ ਆਉਣ ਲੱਗੇ ਹਨ।

ਉਨ੍ਹਾਂ ਕਿਹਾ ਕਿ 70 ਸਾਲ ਤੋਂ ਵੱਧ ਸੂਬੇ ਦਾ ਰਾਜਭਾਗ ਭੋਗਣ ਵਾਲੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਕੀਤੇ ਜਾ ਰਹੇ ਵਿਕਾਸ ਕਾਰਜ ਬਰਦਾਸ਼ਤ ਨਹੀਂ ਹੋ ਰਹੇ।
ਸਰਦਾਰ ਹਰਭਜਨ ਸਿੰਘ ਈ ਟੀ ਓ ਨੇ ਦੱਸਿਆ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਨੂੰ ਵੀ ਕਰੋੜਾਂ ਰੁਪਏ ਦੇ ਫੰਡ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਪ੍ਰਾਪਤ ਹੋਏ ਹਨ ਜਿਨ੍ਹਾਂਵਿਚੋਂ ਸਰਕਾਰੀ ਐਲੀਮੈਂਟਰੀ ਅਤੇ ਸਰਕਾਰੀ ਮਿਡਲ ਸਕੂਲ ਧੀਰੇਕੋਟ, ਸਰਕਾਰੀ ਐਲੀਮੈਂਟਰੀ ਸਕੂਲ ਗਹਿਰੀ, ਜੰਡਿਆਲਾ ਗੁਰੂ , ਸਰਕਾਰੀ ਐਲੀਮੈਂਟਰੀ ਅਤੇ ਸਰਕਾਰੀ ਮਿਡਲ ਸਕੂਲ ਭੰਗਵਾਂ ਅਤੇ ਸਰਕਾਰੀ ਹਾਈ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਟਾਂਗਰਾ ਵਿਖੇ ਹੋਏ ਵਿਕਾਸ ਕਾਰਜਾਂ ਦਾ ਉਹ ਭਲਕੇ 9 ਅਪ੍ਰੈਲ 2025 ਨੂੰ ਉਦਘਾਟਨ ਕਰਨਗੇ।

 

Have something to say? Post your comment

 
 

ਪੰਜਾਬ

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ ਦਾ ਮੁੱਦਾ ਚੁੱਕਿਆ

ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਕਰਦੇ ਤਿੰਨ ਮੁਲਜ਼ਮ ਕਾਬੂ

ਨਹੀਂ ਪੇਸ਼ ਹੋਈ ਕੰਗਨਾ ਰਣੌਤ ਬਠਿੰਡਾ ਅਦਾਲਤ ਵਿੱਚ-ਅਗਲੀ ਸੁਣਵਾਈ 5 ਜਨਵਰੀ ਨੂੰ

ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

ਖ਼ਾਲਸਾ ਕਾਲਜ ਵੂਮੈਨ ਦੀਆਂ ਧਾਰਮਿਕ ਪ੍ਰੀਖਿਆ ’ਚ ਅਵੱਲ ਵਿਦਿਆਰਥਣਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਜ਼ੀਫਾ ਪ੍ਰਦਾਨ

ਅਕਾਲੀ ਆਗੂਆਂ ਨੇ ਜੱਥੇ.ਹੀਰਾ ਸਿੰਘ ਗਾਬੜੀਆ ਦਾ 79 ਵਾਂ ਜਨਮ ਦਿਨ ਮਨਾਇਆ

ਇਸਤਰੀ ਮੈਬਰਾਂ 'ਤੇ ਅਧਾਰਿਤ ਬਣਿਆ ਰੋਟਰੀ ਕਲੱਬ ਲੁਧਿਆਣਾ ਹਾਰਮੋਨੀ ਇੱਕ ਰੋਲ ਮਾਡਲ ਕੱਲਬ --ਸ਼੍ਰੀ ਰੋਹਿਤ ਉਬਰਾਏ

ਸੰਤ ਬਾਬਾ ਅਮੀਰ ਸਿੰਘ ਜੀ ਨੇ ਪ੍ਰਮੁੱਖ ਸ਼ਖਸੀਅਤਾਂ ਨੂੰ ਕੀਤਾ ਸਨਮਾਨਿਤ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼