ਸੰਸਾਰ

ਬੱਬੂ ਮਾਨ ਦੇ ਪ੍ਰਸੰਸਕਾਂ ਨੇ ਵੈਨਕੂਵਰ ਲਾਈਵ ਸ਼ੋਅ ਸੰਬੰਧੀ ਡੈਲਟਾ ਵਿਖੇ ਦਫਤਰ ਖੋਲ੍ਹਿਆ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | April 12, 2025 06:58 PM

ਸਰੀ-ਵੈਨਕੂਵਰ ਵਿਖੇ 3 ਮਈ 2025 ਨੂੰ ਨਾਮਵਰ ਗਾਇਕ ਬੱਬੂ ਮਾਨ ਦੇ ਹੋ ਰਹੇ ਸ਼ੋਅ ਅਤੇ ਟਿਕਟਾਂ ਦੀ ਜਾਣਕਾਰੀ ਸੰਬੰਧੀ ਬੱਬੂ ਮਾਨ ਦੇ ਪ੍ਰਸੰਸਕਾਂ ਵੱਲੋਂ ਡੈਲਟਾ ਵਿਖੇ ਅੱਜ ਵਿਸ਼ੇਸ਼ ਦਫਤਰ ਖੋਲ੍ਹਿਆ ਗਿਆ। ਇਸ ਦਫਤਰ ਦੇ ਉਦਘਾਟਨ ਸਮੇਂ ਵੱਡੀ ਗਿਣਤੀ ਵਿਚ ਬੱਬੂ ਮਾਨ ਦੇ ਪ੍ਰਸੰਸਕ ਪਹੁੰਚੇ। ਇਸ ਦਫਤਰ ਦੇ ਸੰਚਾਲਕ ਅੰਗਰੇਜ਼ ਬਰਾੜ, ਬਲਜਿੰਦਰ ਸੰਘਾ, ਧਰਮਿੰਦਰ ਮਾਵੀ , ਮਨਜੀਤ ਸਿੰਘ ਮਾਂਗਟ, ਮਨਦੀਪ ਧਾਲੀਵਾਲ, ਹਰਮੀਤ ਖੁੱਡੀਆਂ ਅਤੇ ਜੀਵਨ ਸਿੱਧੂ ਨੇ ਸਭ ਨੂੰ ਜੀ ਆਇਆਂ ਕਿਹਾ।

ਇਸ ਮੌਕੇ ਬੋਲਦਿਆਂ ਪ੍ਰਸਿੱਧ ਸ਼ਾਇਰ ਮੋਹਨ ਗਿੱਲ, ਕਰਤਾਰ ਸਿੰਘ ਢਿੱਲੋਂ, ਪ੍ਰਸਿੱਧ ਗੀਤਕਾਰ ਜਸਬੀਰ ਗੁਣਾਚੌਰੀਆ, ਹਰਮਨ, ਨਵਦੀਪ ਗਿੱਲ, ਸੋਨੀ ਝਾਵਰ, ਹਰਪ੍ਰੀਤ ਸਿੱਧੂ ਨੇ ਕਿਹਾ ਕਿ ਬੱਬੂ ਮਾਨ ਨੇ ਆਪਣੀ ਗਾਇਕੀ ਅਤੇ ਗੀਤਕਾਰੀ ਰਾਹੀਂ ਪੰਜਾਬੀਆਂ ਦਾ ਮਨੋਰੰਜਨ ਕਰਨ ਦੇ ਨਾਲ਼ ਨਾਲ਼ ਸਮਾਜ ਨੂੰ ਸੇਧ ਦੇਣ ਦੀ ਕੋਸ਼ਿਸ਼ ਕੀਤੀ ਹੈ। ਉਹ ਪੰਜਾਬ ਦੀ ਮਿੱਟੀ ਦੇ ਨਾਲ ਜੁੜਿਆ ਹੋਇਆ ਹੈ, ਪੰਜਾਬ ਤੇ ਪੰਜਾਬ ਦੀ ਕਿਸਾਨੀ ਦਾ ਖੈਰ-ਖੁਆਹ ਹੈ ਅਤੇ ਜਿੱਥੇ ਕਿਤੇ ਉਸ ਨੂੰ ਸਮਾਜ ਵਿੱਚ ਕੋਈ ਊਣਤਾਈ ਨਜ਼ਰ ਆਈ ਤਾਂ ਉੱਥੇ ਉਸ ਨੇ ਬੜੀ ਸ਼ਿੱਦਤ ਅਤੇ ਨਿੱਡਰਤਾ ਨਾਲ ਆਪਣੇ ਗੀਤਾਂ ਰਾਹੀਂ ਆਵਾਜ਼ ਬੁਲੰਦ ਕੀਤੀ ਹੈ। ਉਸ ਨੇ ਪੰਜਾਬੀ ਸਮਾਜ ਅਤੇ ਦੇਸ਼ ਵਿਦੇਸ਼ ਵਿਚ ਆਪਣਾ ਫ਼ਖ਼ਰਯੋਗ ਮੁਕਾਮ ਆਪਣੀ ਮਿਹਨਤ ਅਤੇ ਲਗਨ ਨਾਲ਼ ਬਣਾਇਆ ਹੈ ਅਤੇ ਪੰਜਾਬੀ ਪ੍ਰੇਮੀਆਂ ਦਾ ਫਰਜ਼ ਬਣਦਾ ਹੈ ਕਿ ਉਸ ਨੂੰ ਬਣਦਾ ਮਾਣ ਸਤਿਕਾਰ, ਪਿਆਰ ਦਿੱਤਾ ਜਾਵੇ।

ਅੰਤ ਵਿਚ ਹਾਜਰ ਦੋਸਤਾਂ ਦਾ ਧੰਨਵਾਦ ਕਰਦਿਆਂ ਅੰਗਰੇਜ਼ ਬਰਾੜ ਨੇ ਕਿਹਾ ਕਿ ਇਸ ਦਫਤਰ (7915-120 ਸਟਰੀਟ, ਡੈਲਟਾ) ਵਿਚ ਬੱਬੂ ਮਾਨ ਦੇ ਸ਼ੋਅ ਸਬੰਧੀ ਕੋਈ ਵੀ ਜਾਣਕਾਰੀ ਅਤੇ ਟਿਕਟਾਂ ਹਰ ਰੋਜ਼ ਸਵੇਰੇ 9 ਵਜੇ ਤੋਂ ਸ਼ਾਮ 9 ਵਜੇ ਹਾਸਲ ਕੀਤੀਆਂ ਜਾ ਸਕਣਗੀਆਂ। ਹੋਰ ਜਾਣਕਾਰੀ ਲਈ ਫੋਨ ਨੰਬਰ 604-345-2222 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

ਸੰਸਾਰ

ਕੈਨੇਡਾ ਦੀਆਂ ਫੈਡਰਲ ਚੋਣਾਂ ‘ਚ ਲਿਬਰਲ ਪਾਰਟੀ ਨੇ 169 ਅਤੇ ਕਸੰਰਵੇਟਿਵ ਨੇ 144 ਸੀਟਾਂ ‘ਤੇ ਜਿੱਤ/ਲੀਡ ਹਾਸਲ ਕੀਤੀ

ਕੈਨੇਡਾ ਚੋਣਾਂ ਵਿੱਚ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਾਰਟੀ ਨੂੰ ਮਿਲੀ ਕਰਾਰੀ ਹਾਰ

ਕੈਨੇਡਾ ਚੋਣ: ਲਿਬਰਲ ਪਾਰਟੀ ਚੌਥੀ ਵਾਰ ਸੱਤਾ ਵਿੱਚ ਵਾਪਸ ਆਈ, ਟਰੰਪ ਦੀ 'ਟੈਰਿਫ ਵਾਰ' ਨੇ ਮਾਰਕ ਕਾਰਨੀ ਦਾ ਰਸਤਾ ਆਸਾਨ ਕਰ ਦਿੱਤਾ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਹਜਾਰਾਂ ਸ਼ਰਧਾਲੂ ਬੜੇ ਉਤਸ਼ਾਹ ਨਾਲ ਹੋਏ ਸ਼ਾਮਲ

ਕੈਨੇਡਾ: ਬਲਵੀਰ ਢੱਟ,ਤੇਗਜੋਤ ਬੱਲ, ਬਲਦੀਪ ਝੰਡ ਅਤੇ ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਦੇ ਹੱਕ ਵਿੱਚ ਸੰਭਾਲਿਆ ਮੋਰਚਾ

ਭਾਰਤ-ਪਾਕਿਸਤਾਨ ਸਰਹੱਦੀ ਤਣਾਅ -ਦੋਵੇਂ ਦੇਸ਼ ਇਸਨੂੰ ਹੱਲ ਕਰ ਲੈਣਗੇ- ਟਰੰਪ ਨੇ ਕਿਹਾ

ਕੈਨੇਡਾ ਚੋਣਾਂ ਲਈ 18 ਤੋਂ 21 ਅਪ੍ਰੈਲ ਤੱਕ 4 ਦਿਨ ਹੋਈ ਐਡਵਾਂਸ ਪੋਲ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾਏ

ਕੈਨੇਡਾ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ, ਪਰਿਵਾਰ ਨੇ ਲਾਸ਼ ਦੇਸ਼ ਵਾਪਸ ਲਿਆਉਣ ਦੀ ਕੀਤੀ ਮੰਗ

ਅਮਰੀਕਾ ਸਥਿਤ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸਰਧਾ ਨਾਲ ਮਨਾਇਆ

ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ