ਨੈਸ਼ਨਲ

ਸੁਖਬੀਰ ਸਿੰਘ ਬਾਦਲ ਪੰਜਾਬ ਨੂੰ ਨਵੀਆਂ ਉਚਾਈਆਂ 'ਤੇ ਲੈਕੇ ਜਾਣਗੇ: ਭੋਗਲ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 14, 2025 07:46 PM


ਨਵੀਂ ਦਿੱਲੀ - ਕੁਲਦੀਪ ਸਿੰਘ ਭੋਗਲ ਨੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਦੁਬਾਰਾ ਰਾਸ਼ਟਰੀ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ, ਦਿੱਲੀ ਰਾਜ ਦੇ ਸਾਬਕਾ ਸਕੱਤਰ ਜਨਰਲ ਅਤੇ ਉਤਰਾਖੰਡ ਤੋਂ ਡੈਲੀਗੇਟ, ਸ. ਕੁਲਦੀਪ ਸਿੰਘ ਭੋਗਲ ਨੇ ਪ੍ਰੈਸ ਨੂੰ ਦਿੱਤੇ ਬਿਆਨ ਵਿੱਚ ਕਿਹਾ ਕਿ ਸ੍ਰ. ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟਾਂ ਨੇ ਸਰਬਸੰਮਤੀ ਨਾਲ ਰਾਸ਼ਟਰੀ ਪ੍ਰਧਾਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਪੰਜਾਬ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਣਗੇ ਅਤੇ 2027 ਦੀਆਂ ਚੋਣਾਂ ਵਿੱਚ ਇੱਕ ਵਾਰ ਫਿਰ ਸੱਚਾਈ ਦੀ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਬਹੁਤ ਸਤਿਕਾਰ ਕੀਤਾ ਅਤੇ ਉਨ੍ਹਾਂ ਨੂੰ ਪੰਜ ਵਾਰ ਮੁੱਖ ਮੰਤਰੀ ਬਣਾਇਆ, ਉਸੇ ਤਰ੍ਹਾਂ ਜਨਤਾ ਵੀ 2027 ਵਿੱਚ ਸੁਖਬੀਰ ਸਿੰਘ ਬਾਦਲ ਨੂੰ ਦੁਬਾਰਾ ਮੁੱਖ ਮੰਤਰੀ ਬਣਾਏਗੀ ਅਤੇ ਪੰਜਾਬ ਨੂੰ 'ਆਪ' ਸਰਕਾਰ ਦੀ ਦਲਦਲ ਵਿੱਚੋਂ ਕੱਢੇਗੀ। ਕਿਉਂਕਿ ਅੱਜ ਪੰਜਾਬ ਦੀ ਹਾਲਤ ਦੇਸ਼ ਅਤੇ ਦੁਨੀਆ ਵਿੱਚ ਬਦਨਾਮ ਹੋ ਰਹੀ ਹੈ, ਕਾਨੂੰਨ ਵਿਵਸਥਾ ਦੇ ਨਾਮ ਤੇ ਕੁਝ ਵੀ ਨਹੀਂ ਬਚਿਆ, 'ਆਪ' ਸਰਕਾਰ ਲੋਕਾਂ ਵਿੱਚ ਆਪਣੀ ਭਰੋਸੇਯੋਗਤਾ ਗੁਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਵਿੱਚ ਆਪਣਾ ਵਿਸ਼ਵਾਸ ਜਤਾਇਆ ਹੈ ਅਤੇ ਜਿਸ ਤਰ੍ਹਾਂ ਹਰਸਿਮਰਤ ਕੌਰ ਬਾਦਲ ਨੇ ਹਾਲ ਹੀ ਵਿੱਚ ਸੰਸਦ ਅੰਦਰ ਪੰਜਾਬ ਅਤੇ ਦੇਸ਼ ਦੇ ਹਿੱਤ ਵਿੱਚ ਭਖਦੇ ਮੁੱਦੇ ਉਠਾਏ ਹਨ, ਉਸ ਨੇ ਸੂਬੇ ਅਤੇ ਦੇਸ਼ ਭਰ ਦੇ ਪੰਜਾਬੀਆਂ ਵਿੱਚ ਨਵੀਂ ਊਰਜਾ ਭਰੀ ਹੈ। ਉਨ੍ਹਾਂ ਕਿਹਾ ਕਿ ਸਾਡੇ ਬਹੁਤ ਸਾਰੇ ਹਰਮਨ ਪਿਆਰੇ ਆਗੂ ਜੋ ਸ਼੍ਰੋਮਣੀ ਅਕਾਲੀ ਦਲ ਛੱਡ ਚੁੱਕੇ ਹਨ, ਉਨ੍ਹਾਂ ਦੀ ਪਾਰਟੀ ਵਿੱਚ ਵਾਪਸੀ 'ਤੇ ਪੂਰਾ ਸਤਿਕਾਰ ਦਿੱਤਾ ਜਾਵੇਗਾ।

Have something to say? Post your comment

 
 
 
 

ਨੈਸ਼ਨਲ

ਅੰਕਿਤਾ ਭੰਡਾਰੀ ਕਤਲ ਕੇਸ: ਸੀਬੀਆਈ ਟੀਮ ਨੇ ਸਹਾਰਨਪੁਰ ਵਿੱਚ ਉਰਮਿਲਾ ਸਨਾਵਰ ਤੋਂ ਪੁੱਛਗਿੱਛ ਕੀਤੀ

‘ਨਿਊਯਾਰਕ ’ਚ ਗੂੰਜਿਆ ਝੋਟਾ’ ਦੀ ਸ਼ਹਾਦਤ ’ਤੇ ਪੰਜਾਬ ਦਾ ਦਰਦ, ਨਸ਼ਿਆਂ ਵਿਰੁੱਧ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ

ਕਾਲਕਾ-ਕਾਹਲੋਂ ਪਹਿਲਾਂ ਦਿੱਲੀ ਕਮੇਟੀ ਦੀਆਂ ਚੋਣਾਂ ਕਰਵਾਉਣ, ਫਿਰ ਸ਼੍ਰੋਮਣੀ ਕਮੇਟੀ ਦੀ ਗੱਲ ਕਰਨ: ਸੰਤ ਮੀਤ ਸਿੰਘ

ਪੰਜਾਬ ਸਰਕਾਰ ਦਿਖਾਵੇ ਦੀ ਰਾਜਨੀਤੀ ’ਚ ਰੁੱਝੀ”: ਨਗਿੰਦਰ ਬੈਨੀਪਾਲ

ਰਾਹੁਲ ਗਾਂਧੀ ਨੇ 'ਵੋਟ ਚੋਰੀ' ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ, ਕਿਹਾ ਜਵਾਬਦੇਹੀ ਤੈਅ ਕੀਤੀ ਜਾਵੇਗੀ

ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ, ਬਿੱਟੂ ਨੇ ਕਿਹਾ- 'ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕ ਸਾਥ ਦੇਣ'

ਪ੍ਰਧਾਨ ਮੰਤਰੀ ਮੋਦੀ ਸਮੇਤ ਕਈ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ,

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਰਾਣੀ ਬਾਗ ਦਾ 23ਵਾਂ ਸਾਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ

ਐਸਆਈਆਰ ਨੂੰ ਲੈ ਕੇ ਕਿਸਾਨਾਂ ਦਾ ਦਿੱਲੀ ਕੂਚ 23 ਅਕਤੂਬਰ ਨੂੰ, ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ

ਨਸ਼ੇ ਦੇ ਖ਼ਿਲਾਫ਼ ਜੰਗ ਜਾਂ ਸਿਰਫ਼ ਛੋਟੀਆਂ ਮੱਛੀਆਂ 'ਤੇ ਕਾਰਵਾਈ..? ਵੱਡੇ ਸਪਲਾਈ ਹੱਬਾਂ ਤੱਕ ਕਦੋਂ ਪਹੁੰਚੇਗੀ ਪੰਜਾਬ ਸਰਕਾਰ ਦੀ ਜਾਂਚ: ਰਤਿੰਦਰ ਸਿੰਘ ਇੰਦੌਰ