ਪੰਜਾਬ

ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ

ਕੌਮੀ ਮਾਰਗ ਬਿਊਰੋ | April 15, 2025 07:13 PM

ਲਹਿਰਾਗਾਗਾ- ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਲਗਭਗ 1.90 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।

ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਬੋਤਮ ਸਹੂਲਤਾਂ ਪ੍ਰਦਾਨ ਕਰਨ ਦਾ ਮਕਸਦ ਵਿਦਿਆਰਥੀਆਂ ਨੂੰ ਉੱਚ ਪੱਧਰੀ ਅਤੇ ਆਧੁਨਿਕ ਸਿੱਖਿਆ ਪ੍ਰਦਾਨ ਕਰਕੇ ਸਮੇਂ ਦਾ ਹਾਣੀ ਬਣਾਉਣਾ ਹੈ ਤਾਂ ਜੋ ਉਹ ਭਵਿੱਖ ਵਿੱਚ ਮੁਕਾਬਲੇ ਦੀਆਂ ਔਖੀਆਂ ਪ੍ਰੀਖਿਆਵਾਂ ਨੂੰ ਸੁਖਾਲੇ ਢੰਗ ਨਾਲ ਪਾਸ ਕਰਨ ਦੇ ਸਮਰੱਥ ਬਣ ਸਕਣ ਅਤੇ ਆਪਣੀ ਮਿਹਨਤ ਅਤੇ ਲਗਨ ਨਾਲ ਅਜਿਹੀਆਂ ਬੁਲੰਦੀਆਂ ਨੂੰ ਹਾਸਲ ਕਰਕੇ ਨਾਮਣਾ ਖੱਟ ਸਕਣ, ਜਿਹੜੀਆਂ ਬੁਲੰਦੀਆਂ ਦਾ ਉਹ ਸੁਪਨਾ ਵੇਖਦੇ ਹਨ।

ਸ੍ਰੀ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 55 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਕੀਰਤੀਮਾਨ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ ਕੇ ਦਿਲਚਸਪੀ ਮੁਤਾਬਕ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਬਾਰਵੀਂ ਪਾਸ ਕਰਨ ਮਗਰੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਦੇ ਯੋਗ ਬਣਨ ਅਤੇ ਮਨਪਸੰਦ ਅਹੁਦਿਆਂ ਉੱਤੇ ਸੇਵਾਵਾਂ ਨਿਭਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਨੂੰ ਮੁਕੰਮਲ ਤੌਰ 'ਤੇ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਵੀ ਸਾਰਥਕ ਨਤੀਜੇ ਸਾਹਮਣੇ ਲਿਆ ਰਹੀ ਹੈ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਮਜ਼ਬੂਤ ਕਰਨ ਦੇ ਟੀਚੇ ਨੂੰ ਵਿਧਾਨ ਸਭਾ ਹਲਕਾ ਲਹਿਰਾ ਦੇ ਸਾਰੇ ਹੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੂਰਾ ਕਰਨ ਲਈ ਅਸੀਂ ਦਿਨ ਰਾਤ ਜੁਟੇ ਹੋਏ ਹਾਂ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਜ਼ਰੂਰਤਾਂ ਨੂੰ ਯੋਜਨਾਬੱਧ ਤਰੀਕੇ ਨਾਲ ਪੂਰਾ ਕਰਨ ਲਈ ਸਰਗਰਮ ਰਹਿਣ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਸੂਬੇ ਦੀ ਵਿਕਾਸ ਪੱਖੋਂ ਨੁਹਾਰ ਪੂਰੀ ਤਰ੍ਹਾਂ ਬਦਲ ਦਿੱਤੀ ਹੈ ਅਤੇ ਲੋਕ ਸੰਤੁਸ਼ਟੀ ਜ਼ਾਹਰ ਕਰ ਰਹੇ ਹਨ।

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਮਿਡਲ ਸਕੂਲ ਰਾਮਗੜ੍ਹ ਸੰਧੂਆਂ, ਸਰਕਾਰੀ ਪ੍ਰਾਇਮਰੀ ਸਕੂਲ ਸੇਖੋਵਾਸ, ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਘੋੜੇਨੱਬ, ਸਰਕਾਰੀ ਪ੍ਰਾਇਮਰੀ ਸਕੂਲ ਰੋੜੇਵਾਲਾ, ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਕਾਲ ਬੰਜਾਰਾ, ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲਾਂ ਪਿੰਡ ਜਲੂਰ ਵਿਖੇ ਸਮਾਗਮਾਂ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਬਲਜਿੰਦਰ ਕੌਰ, ਪੀਏ ਰਾਕੇਸ ਕੁਮਾਰ ਗੁਪਤਾ, ਅਮਰੀਕ ਸਿੰਘ ਸਾਬਕਾ ਸਰਪੰਚ ਰਾਮਗੜ੍ਹ ਸੰਧੂਆਂ, ਜਗਸੀਰ ਸਿੰਘ ਬਲਾਕ ਪ੍ਰਧਾਨ ਪਿੰਡ ਰਾਮਗੜ੍ਹ ਸੰਧੂਆਂ, ਲਖਬੀਰ ਸਿੰਘ ਲੱਖਾ ਸਰਪੰਚ ਘੋੜੇਨਾਬ, ਗੁਰਪਿਆਰ ਸਿੰਘ ਬਲਾਕ ਪ੍ਰਧਾਨ ਪਿੰਡ ਘੋੜੇਨੱਬ, ਭੂਸ਼ਣ ਸਿੰਘ ਬਿੱਲਾ, ਰਾਮਾ ਸਿੰਘ ਨੰਬਰਦਾਰ, ਜੱਸੀ ਸਿੰਘ ਪਿੰਡ ਸੇਖੋਵਾਸ, ਬਿੰਦਰ ਸਿੰਘ ਪਿੰਡ ਸੇਖੋਵਾਸ, ਕਰਮਜੀਤ ਸਿੰਘ ਪਿੰਡ ਰੋੜੇਵਾਲਾ, ਜਸਵਿੰਦਰ ਸਿੰਘ, ਦੀਪਾ ਸਿੰਘ, ਗੁਰਵਿੰਦਰ ਸਿੰਘ ਸਰਪੰਚ ਪਿੰਡ ਜਲੂਰ, ਪਰਮਜੀਤ ਸਿੰਘ ਪੰਮਾ, ਗੁਰਪ੍ਰੀਤ ਸਿੰਘ, ਛੱਜੂ ਸਿੰਘ ਸਰਾਓ, ਕਰਮਜੀਤ ਸਿੰਘ ਕਾਮਾ, ਗੁਰਪਿਆਰ ਸਿੰਘ ਵੀ ਹਾਜ਼ਰ ਸਨ।

 

Have something to say? Post your comment

 
 
 

ਪੰਜਾਬ

ਪਹਿਲੇ ਪਾਤਸ਼ਾਹ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ’ਤੇ ਜਥੇਦਾਰ ਗੜਗੱਜ ਨੇ ਲਾਂਘਾ ਖੁੱਲ੍ਹਣ ਲਈ ਕੀਤੀ ਅਰਦਾਸ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ  151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਦੀ ਅਦਾਲਤ ਨੇ ਕੰਗਨਾ ਨੂੰ ਦੁਬਾਰਾ ਕੀਤਾ ਸੰਮਨ- ਸੁਣਵਾਈ 29 ਸਤੰਬਰ ਨੂੰ

ਪੰਜਾਬ ਹੜ੍ਹ ਸੰਕਟ- ਸਰਕਾਰ ਨੂੰ  ਕੈਨਰਾ ਬੈਂਕ ,ਲੋਕ ਨਿਰਮਾਣ ਵਿਭਾਗ ਅਤੇ ਥਾਪਰ ਗਰੁੱਪ ਤੋਂ ਵਿੱਤੀ ਮਦਦ ਮਿਲੀ

ਨਸ਼ਾ ਤਸਕਰ ਮਨਦੀਪ ਦੀ ਗੈਰ-ਕਾਨੂੰਨੀ ਜਾਇਦਾਦ ਢਾਹ ਦਿੱਤੀ ਗਈ, 200 ਕਿਲੋ ਹੈਰੋਇਨ ਜ਼ਬਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜਬਲਪੁਰ ਤੋਂ ਮੰਡਲਾਂ ਮੱਧ ਪ੍ਰਦੇਸ਼ ਲਈ ਰਵਾਨਾ

ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਦੀ ਪਲੇਠੀ ਮੀਟਿੰਗ ਦੀ ਕੀਤੀ ਪ੍ਰਧਾਨਗੀ