ਪੰਜਾਬ

ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ

ਕੌਮੀ ਮਾਰਗ ਬਿਊਰੋ | April 15, 2025 07:16 PM

 ਪੱਟੀ- ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿਚ 12 ਫੀਸਦੀ ਬਜਟ ਦਾ ਵਾਧਾ ਕਰ ਕੇ ਇਤਿਹਾਸ ਸਿਰਜਿਆ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਪੱਟੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕੇ ਦੇ ਸਰਕਾਰੀ ਸਕੂਲਾਂ ਵਿਖ਼ੇ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮਾਂ ਦੌਰਾਨ ਕੀਤਾ।

ਸ. ਭੁੱਲਰ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਸਕੂਲਾਂ ਵਿਚ ਚਹਿਲ ਪਹਿਲ ਪਰਤ ਆਈ ਹੈ। ਉਹਨਾਂ ਕਿਹਾ ਕਿ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਤੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈਏਐਸ, ਆਈਪੀਐਸ, ਪੀਸੀਐਸ ਤੇ ਆਈਆਈਟੀ ਆਦਿ ਉੱਚ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰ ਕੇ ਉਨ੍ਹਾਂ ਦਾ ਭਵਿੱਖ ਉੁਜਵਲ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿਚ ਪਹੁੰਚ ਗਏ ਸਨ ਅਤੇ ਲੋਕ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ 'ਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗ ਪਏ ਸਨ, ਪ੍ਰੰਤੂ ਜਦੋਂ ਤੋਂ ਮੌਜੂਦਾ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਕਾਰਜਭਾਰ ਸੰਭਾਲਿਆ ਹੈ ਉਦੋਂ ਤੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਸਰਬ ਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿਚ ਵੱਡਾ ਵਾਧਾ ਹੋਇਆ ਹੈ ਤੇ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਰਹੇ ਹਨ।

ਕੈਬਨਿਟ ਮੰਤਰੀ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਨਦੋਹਰ ਤੇ ਆਸਲ, ਸਰਕਾਰੀ ਹਾਈ ਸਕੂਲ ਸੈਦਪੁਰ, ਭੱਗੂਪੁਰ, ਚੁਸਲੇਵੜ ਅਤੇ ਬੱਠੇ ਭੈਣੀ ਵਿਖੇ ਲੱਗਭੱਗ ਇੱਕ ਕਰੋੜ 52 ਲੱਖ 48 ਹਜ਼ਾਰ ਰੁਪਏ ਦੇ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਚੇਅਰਮੈਨ ਦਿਲਬਾਗ਼ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨ ਤਾਰਨ ਸਤਨਾਮ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ ਐਲੀਮੈਂਟਰੀ ਸਿੱਖਿਆ ਜਗਵਿੰਦਰ ਸਿੰਘ, ਵੱਖ-ਵੱਖ ਸਕੂਲਾਂ ਦੇ ਮੁਖੀ, ਅਧਿਆਪਕ, ਪਿੰਡ ਵਾਸੀ ਅਤੇ ਬੱਚਿਆਂ ਦੇ ਮਾਪੇ ਵੀ ਮੌਜੂਦ ਸਨ।

 

Have something to say? Post your comment

 
 
 

ਪੰਜਾਬ

ਬਾਬਾ ਬਲਬੀਰ ਸਿੰਘ ਨੇ ਭਗਵੰਤ ਸਿੰਘ ਦਿਲਾਵਰੀ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰਾ ਦੁਖ ਪ੍ਰਗਟਾਇਆ

ਆਪ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਪੰਜਾਬ ਭਰ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਹੋਈ ਤੇਜ਼

ਪੰਜਾਬ: ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ 13 ਜਨਵਰੀ ਤੱਕ ਵਧਾਈਆਂ ਗਈਆਂ, ਸਕੂਲ 14 ਤਰੀਕ ਨੂੰ ਖੁੱਲ੍ਹਣਗੇ

ਭਗਵੰਤ ਸਿੰਘ ਮਾਨ ਸਰਕਾਰ ਨੇ ਕੰਢੀ ਖੇਤਰ ਵਿੱਚ 40 ਸਾਲਾਂ ਦਾ ਸੋਕਾ ਖ਼ਤਮ ਕੀਤਾ, ਟੇਲਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 27 ਜਨਵਰੀ ਨੂੰ ਅਤਲਾ ਖੁਰਦ ਵਿਖੇ ਮਨਾਇਆ ਜਾਵੇਗਾ: ਅਤਲਾ

ਕਾਬਜ਼ ਧਿਰ ਦੱਸੇ ਕਿ ਦੋਸ਼ੀਆਂ ਨੂੰ ਬਚਾਉਣ ਵਿੱਚ ਕਿਸ ਦਾ ਹੱਥ’ ਹੈ: ਸੰਧਵਾਂ

ਰਾਮ ਰਹੀਮ ਨੂੰ ਅਦਾਲਤ ਵੱਲੋ ਪੈਰੋਲ ਦੇਣਾ ਮਤਲਬ ਕਿ ਸਰਕਾਰ ਤੇ ਨਿਆਪਾਲਿਕਾਂ ਦੇ ਆਪਸ ਵਿਚ ਮਿਲੀਭੁਗਤ ਹੋਣ ਦਾ ਤਾਨਾਸਾਹੀ ਅਮਲ : ਮਾਨ

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਦੀ ਮਾਘੀ ਕਾਨਫਰੰਸ ਸਬੰਧੀ ਹੋਈ ਮੀਟਿੰਗ

ਪੋਸ਼ਣ ਅਭਿਆਨ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਰਾਜ ਪੱਧਰੀ ਪਹਿਲਕਦਮੀਆਂ-ਡਾ ਬਲਜੀਤ ਕੌਰ

ਕੋਹਲੀ ਮੁੜ ਪੰਜ ਦਿਨ ਦੇ ਰਿਮਾਂਡ ਤੇ