ਪੰਜਾਬ

60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ

ਕੌਮੀ ਮਾਰਗ ਬਿਊਰੋ | April 15, 2025 07:20 PM

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀ.ਆਈ.ਏ.-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60, 000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।
ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ ਮੁਲਜ਼ਮ ਸਿਪਾਹੀ ਨੇ ਆਪਣੇ ਗੁਆਂਢੀ ਕਿਸ਼ਨ ਕੁਮਾਰ ਵਿਰੁੱਧ ਐਫ.ਆਈ.ਆਰ. ਦਰਜ ਨਾ ਕਰਨ ਬਦਲੇ 60, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਦਾ ਗੁਆਂਢੀ ਕਿਸ਼ਨ ਕੁਮਾਰ ਪਹਿਲਾਂ ਨਸ਼ਾ ਤਸਕਰੀ ਵਿੱਚ ਸ਼ਾਮਲ ਸੀ ਪਰ ਪੁਲਿਸ ਦੀ ਸਖ਼ਤ ਨਿਗਰਾਨੀ ਅਤੇ ਕਾਰਵਾਈ ਕਾਰਨ ਉਹ ਸੁਧਰ ਗਿਆ ਅਤੇ ਹੁਣ ਉਹ ਇੱਕ ਨਿੱਜੀ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਿਹਾ ਹੈ। ਸੀਆਈਏ-2, ਅੰਮ੍ਰਿਤਸਰ ਦੇ ਪੁਲਿਸ ਮੁਲਾਜ਼ਮਾਂ ਨੇ ਕਿਸ਼ਨ ਕੁਮਾਰ ਦੇ ਘਰ ਛਾਪਾ ਮਾਰਿਆ ਸੀ ਪਰ ਉਨ੍ਹਾਂ ਨੂੰ ਉੱਥੋਂ ਕੁਝ ਵੀ ਗੈਰ-ਕਾਨੂੰਨੀ ਨਹੀਂ ਮਿਲਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਇਸ ਸਬੰਧੀ ਰਿਸ਼ਵਤ ਵਜੋਂ ਪਹਿਲਾਂ ਹੀ 50, 000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਉਪਰੰਤ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 
 
 
 

ਪੰਜਾਬ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਦੇ ਫਰਾਂਸ ਦੌਰੇ ਲਈ ਰਾਜਨੀਤਿਕ ਪ੍ਰਵਾਨਗੀ ਰੱਦ ਕਰਨ 'ਤੇ ਹਾਈ ਕੋਰਟ ਨੇ ਕੇਂਦਰ ਤੋਂ ਜਵਾਬ ਮੰਗਿਆ

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਪੰਜਾਬ ਬੰਦ, ਕਈ ਜ਼ਿਲ੍ਹਿਆਂ ਵਿੱਚ ਵਿਰੋਧ ਪ੍ਰਦਰਸ਼ਨ

ਭਗਵੰਤ ਮਾਨ ਸਰਕਾਰ ਲਈ ਮੁਲਾਜ਼ਮ ਭਲਾਈ ਮੁੱਖ ਤਰਜੀਹ: ਹਰਪਾਲ ਸਿੰਘ ਚੀਮਾ

ਫਿਰੌਤੀਆਂ, ਗੋਲੀਆਂ ਅਤੇ ਗੈਂਗਸਟਰਾਂ ਦਾ ਖ਼ੌਫ਼, ਆਪ ਸਰਕਾਰ ਦੇ ਰਾਜ ਵਿੱਚ ਕੋਈ ਵੀ ਸੁਰੱਖਿਅਤ ਨਹੀਂ: ਪਰਗਟ ਸਿੰਘ

ਝੋਟਾ ਕਤਲ ਕਾਂਡ: ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਭਾਜਪਾ ਸੰਘਰਸ਼ ਜਾਰੀ ਰੱਖੇਗੀ : ਕੇਵਲ ਸਿੰਘ ਢਿੱਲੋਂ

ਅਕਾਲੀ ਦਲ ਵਾਰਿਸ ਪੰਜਾਬ ਵਲੋਂ ਭਾਈ ਪਰਮਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਮੋਹਾਲੀ ਵਿਚ ਸ਼ਾਂਤਮਈ ਬੰਦ ਲਈ ਲੋਕਾਂ ਨੂੰ ਕੀਤਾ ਪ੍ਰੇਰਿਤ

ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਦੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਦੀ ਹੋਈ ਆਰੰਭਤਾ

ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਵਿਖੇ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ : 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਾਜਪਾ ਦਾ ਪੂਰਨ ਸਮਰਥਨ: ਕੇਵਲ ਢਿੱਲੋਂ