ਨੈਸ਼ਨਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਹਿਜ ਪਾਠਾਂ ਦੀ ਹੋਈ ਸ਼ੁਰੂਆਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 15, 2025 08:32 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਨਾਲ ਸ਼ਹੀਦ ਹੋਏ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੀ ਲੜੀ ਅੱਜ ਇਥੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਸ਼ੁਰੂ ਹੋ ਗਈ।


ਇਸ ਮੌਕੇ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਕਮੇਟੀ ਦੇ ਜਨਰਲ ਸਕੱਤਰ, ਧਰਮ ਪ੍ਰਚਾਰ ਕਮੇਟੀ ਦੇ ਮੁੱਖੀ ਜਸਪ੍ਰੀਤ ਸਿੰਘ ਕਰਮਸਰ ਅਤੇ ਐਮ ਪੀ ਵਿਕਰਮਜੀਤ ਸਿੰਘ ਸਾਹਨੀ ਸਮੇਤ ਵੱਡੀ ਗਿਣਤੀ ਵਿਚ ਸ਼ਖਸੀਅਤਾਂ ਤੇ ਆਮ ਸੰਗਤ ਨੇ ਵੱਡੀ ਗਿਣਤੀ ਵਿਚ ਇਸ ਮੌਕੇ ਸ੍ਰੀ ਸਹਿਜ ਪਾਠ ਦੀ ਆਰੰਭਤਾ ਪਾਠ ਕਰ ਕੇ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਵੱਡੀ ਖੁਸ਼ੀ ਹੈ ਕਿ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਇਥੇ ਸਹਿਜ ਪਾਠ ਦੀ ਆਰੰਭਤਾ ਮੌਕੇ ਹਾਜ਼ਰ ਹੋਈ ਹੈ। ਉਹਨਾਂ ਦੱਸਿਆ ਕਿ 25 ਨਵੰਬਰ ਨੂੰ ਸ਼ਹਾਦਤ ਦੇ 350ਵੇਂ ਦਿਹਾੜੇ ਮੌਕੇ ਇਸ ਸਹਿਜ ਪਾਠ ਦੀ ਸਮਾਪਤੀ ਗੁਰਦੁਆਰਾ ਸੀਸ ਗੰਜ ਸਾਹਿਬ ਵਿਖ਼ੇ ਹੋਵੇਗੀ। ਉਹਨਾਂ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਅਖੰਡ ਕੀਰਤਨੀ ਜੱਥਾ (ਦਿੱਲੀ), ਸਿੰਘ ਸਭਾਵਾਂ ਸਮੇਤ ਹੋਰ ਸਿੱਖ ਸੰਸਥਾਵਾਂ ਨੇ ਇਸ ਮੁਹਿੰਮ ਵਿਚ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਹੈ ਤੇ ਵੱਡੀ ਗਿਣਤੀ ਵਿਚ ਸੰਗਤ ਨੇ ਰਜਿਸਟਰੇਸ਼ਨ ਕਰਵਾਈ ਹੈ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਜਿਹੜੀਆਂ ਸੰਗਤਾਂ ਨੂੰ ਪਾਠਾਂ ਵਾਸਤੇ ਸੈਂਚੀਆਂ ਦੀ ਜ਼ਰੂਰਤ ਹੈ, ਉਹ ਆਪੋ ਆਪਣੀ ਰਜਿਸਟਰੇਸ਼ਨ ਦਿੱਲੀ ਗੁਰਦੁਆਰਾ ਕਮੇਟੀ ਕੋਲ ਕਰਵਾਉਣ ਤਾਂ ਜੋ ਸੈਂਚੀਆਂ ਦਾ ਦੂਜਾ ਭਾਗ ਸੰਗਤਾਂ ਦੇ ਕੋਲ ਪਹੁੰਚਾਇਆ ਜਾ ਸਕੇ। ਉਹਨਾਂ ਸੰਗਤਾਂ ਨੂੰ ਇਹ ਵੀ ਅਪੀਲ ਕੀਤੀ ਕਿ 18 ਅਪ੍ਰੈਲ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁਰਦੁਆਰਾ ਸੀਸਗੰਜ ਸਾਹਿਬ ਵਿਚ ਦੁਪਹਿਰ 3.00 ਵਜੇ ਤੋਂ ਦੇਰ ਰਾਤ ਤੱਕ ਰੂਹਾਨੀ ਕੀਰਤਨ ਦਰਬਾਰ ਸਜਾਏ ਜਾਣਗੇ। ਇਸੇ ਤਰੀਕੇ 19 ਅਤੇ 20 ਅਪ੍ਰੈਲ ਨੂੰ ਦਿੱਲੀ ਫਤਿਹ ਦਿਵਸ ਮਨਾਇਆ ਜਾਵੇਗਾ। 19 ਅਪ੍ਰੈਲ ਨੂੰ ਲਾਲ ਕਿਲ੍ਹੇ ’ਤੇ ਕੀਰਤਨ ਦੀਵਾਨ ਸਜਾਏ ਜਾਣਗੇ ਤੇ 20 ਅਪ੍ਰੈਲ ਨੂੰ ਜਰਨੈਲੀ ਮਾਰਚ ਹੋਵੇਗਾ ਜੋ ਲਾਲ ਕਿਲ੍ਹੇ ’ਤੇ ਜਾ ਕੇ ਸਮਾਪਤ ਹੋਵੇਗਾ। ਸਹਿਜ ਪਾਠ ਦੀ ਲੜੀ ਦਾ ਹਿੱਸਾ ਬਣਨ ਲਈ ਕਿਰਪਾ ਕਰਕੇ 9873111444 ਨੰਬਰ ਉਪਰ ਸੰਪਰਕ ਕਰੋ ਜੀ।

Have something to say? Post your comment

 
 
 

ਨੈਸ਼ਨਲ

ਸਹੀਦ ਸਿੰਘਾ ਨੂੰ ਸਮਰਪਿਤ ਕਬੱਡੀ ਕੱਪ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਕੈਨੇਡਾ ਦੇ ਗਰਾਊਡ ਵਿੱਚ 3 ਅਗਸਤ ਨੂੰ ਹੋਣਗੇ

ਸਦਰ ਬਾਜ਼ਾਰ ਵਿੱਚ ਤਾਰਾਂ ਦੇ ਜੰਜਾਲਾ ਨੂੰ ਹਟਾਉਣਾ ਜ਼ਰੂਰੀ ਹੈ - ਪੰਮਾ

ਬਜ਼ੁਰਗਾਂ ਤੇ ਅੰਗਹੀਣਾਂ ਵਾਸਤੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫਟ ਸਹੂਲਤ ਪ੍ਰਦਾਨ ਕਰਨ ਦੀ ਕਾਰ ਸੇਵਾ ਸ਼ੁਰੂ

ਨਿਸ਼ਕਾਮ ਸੇਵਾ ਚੈਰੀਟੇਬਲ ਟਰੱਸਟ ਵੱਲੋਂ ਟਿੱਬੀ ਸਾਹਿਬ ਗੁਰਦੁਆਰਾ ਸਾਹਿਬ ਤ੍ਰਾਲ ਵਿਖੇ ਛਬੀਲ ਸੇਵਾ ਦੀ ਸੇਵਾ

ਸ਼ਹੀਦ ਭਾਈ ਜਿੰਦਾ ਦੀ ਭੈਣ ਸਮੇਤ ਸਿੱਖ ਬੀਬੀਆਂ ਨੇ ‘ਕੌਰਨਾਮਾ-2’ ਕੀਤੀ ਲੋਕ ਅਰਪਣ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਸੰਦੇਸ਼ ਯਾਤਰਾ ਯੂਪੀ ਤੋਂ ਦਿੱਲੀ ਰਵਾਨਾ: ਜਗਦੀਪ ਸਿੰਘ ਕਾਹਲੋ

ਬਦਰੀਨਾਥ-ਹੇਮਕੁੰਟ ਸਾਹਿਬ ਯਾਤਰਾ 'ਤੇ ਮਾਨਸੂਨ ਦਾ ਅਸਰ, ਹਾਈਵੇਅ ਬੰਦ ਹੋਣ ਕਾਰਨ ਸ਼ਰਧਾਲੂਆਂ ਦੀ ਗਿਣਤੀ ਘਟੀ

ਤਰਲੋਚਨ ਸਿੰਘ ਸਾਬਕਾ ਐਮਪੀ ਵਲੋਂ ਪੰਜ ਪਿਆਰਿਆਂ ਨੂੰ 'ਪੰਜ ਹਿੰਦੂ' ਦਸ ਕੇ ਇਤਿਹਾਸ ਨੂੰ ਵਿਗਾੜਨ ਦੀ ਸਾਜ਼ਿਸ਼ ਦਾ - ਸਰਨਾ

ਦਿੱਲੀ ਕਮੇਟੀ ਦੀ ਬਦਹਾਲੀ ਲਈ ਮੌਜੂਦਾ ਪ੍ਰਬੰਧਕ ਜ਼ਿੰਮੇਵਾਰ : ਜਸਮੀਤ ਸਿੰਘ ਪੀਤਮਪੁਰਾ

‘ਕੌਰਨਾਮਾ-2’ ਜਨਰਲ ਸ਼ਹੀਦ ਭਾਈ ਪੰਜਵੜ੍ਹ ਦੀ ਬਰਸੀ ’ਤੇ ਸ਼ਹੀਦ ਸਿੰਘਣੀਆਂ ਦੇ ਵਾਰਸਾਂ ਵੱਲੋਂ ਜਾਰੀ