ਨੈਸ਼ਨਲ

ਸ਼੍ਰੋਮਣੀ ਅਕਾਲੀ ਦਲ ਸਿਰਫ਼ ਇਕ ਰਾਜਨੀਤਿਕ ਧਾਰਾ ਨਹੀਂ, ਸਿੱਖ ਕੌਮ ਦੀ ਲਹੂ ਨਾਲ ਲਿਖੀ ਇਤਿਹਾਸਕ ਵਿਰਾਸਤ ਹੈ: ਜਸਜੀਤ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 16, 2025 08:27 PM

ਨਵੀਂ ਦਿੱਲੀ‌-ਯੂਥ ਅਕਾਲੀ ਦਲ ਦੇ ਨੈਸ਼ਨਲ ਕੋਰ ਕਮੇਟੀ ਮੈਂਬਰ ਜਸਜੀਤ ਸਿੰਘ (ਪੀਤਮ ਪੁਰਾ) ਨੇ ਸ਼੍ਰੋਮਣੀ ਅਕਾਲੀ ਦਲ ਅਤੇ ਇਸ ਦੇ ਪ੍ਰਧਾਨ ਉੱਤੇ ਕੀਤੇ ਜਾ ਰਹੇ ਸਵਾਲਾਂ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ, ਸ਼੍ਰੋਮਣੀ ਅਕਾਲੀ ਦਲ ਸਿਰਫ਼ ਇਕ ਰਾਜਨੀਤਿਕ ਧਾਰਾ ਨਹੀਂ, ਇਹ ਸਿੱਖ ਕੌਮ ਦੀ ਲਹੂ ਨਾਲ ਲਿਖੀ ਇਤਿਹਾਸਕ ਵਿਰਾਸਤ ਹੈ। ਇਹ ਉਹ ਜਥੇਬੰਦੀ ਹੈ ਜਿਸਨੇ ਗੋਲੀ ਖਾਦੀ ਪਰ ਗੱਲ ਨਹੀਂ ਮੋੜੀ, ਜੇਲ੍ਹਾਂ ਕਟੀਆਂ ਪਰ ਸਿਰ ਨਹੀਂ ਝੁਕਾਇਆ। ਉਨ੍ਹਾਂ ਆਖਿਆ ਕਿ ਅਜਿਹੀ ਪਵਿੱਤਰ ਜਥੇਬੰਦੀ ਉੱਤੇ ਉਂਗਲ ਚੁੱਕਣ ਵਾਲਿਆਂ ਨੂੰ ਪਹਿਲਾਂ ਆਪਣੀ ਪੀੜ੍ਹੀ ਦੇ ਕਰਤੱਬ ਵੇਖਣੇ ਚਾਹੀਦੇ ਹਨ। ਅਜਿਹੇ ਲੋਕ ਜਿਨ੍ਹਾਂ ਦਾ ਸਿਆਸੀ ਵਜੂਦ ਕੇਵਲ ਸੋਸ਼ਲ ਮੀਡੀਆ ਤੱਕ ਸੀਮਿਤ ਹੈ, ਜੋ ਕਦੇ ਕਿਸੇ ਮੋਰਚੇ ਜਾਂ ਇਨਕਲਾਬੀ ਅੰਦੋਲਨ ਦਾ ਹਿੱਸਾ ਨਹੀਂ ਬਣੇ, ਅੱਜ ਅਕਾਲੀ ਦਲ ਅਤੇ ਇਸ ਦੇ ਪ੍ਰਧਾਨ ਉੱਤੇ ਸੁਆਲ ਚੁੱਕ ਰਹੇ ਹਨ। ਜਸਜੀਤ ਸਿੰਘ ਨੇ ਸਾਫ਼ ਕੀਤਾ ਕਿ ਅਕਾਲੀ ਦਲ ਦੇ ਵਰਤਮਾਨ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਿਰਫ਼ ਵਿਰਾਸਤ ਨੂੰ ਹੀ ਨਹੀਂ ਨਿਭਾਇਆ, ਬਲਕਿ ਵਿਗੜੇ ਸਮੇਂ ਵਿੱਚ ਪਾਰਟੀ ਨੂੰ ਨਵੀਂ ਦਿਸ਼ਾ ਵੀ ਦਿੱਤੀ ਹੈ। ਉਹ ਆਲੋਚਨਾ ਦੇ ਵਿਰੋਧੀ ਨਹੀਂ, ਪਰ ਵਿਅਕਤੀਗਤ ਭੜਾਸ, ਨਿੰਦਾ ਜਾਂ ਹਿੜਕ ਦੇ ਰੂਪ ਵਿੱਚ ਕੀਤੀ ਗਈ ਆਲੋਚਨਾ ਕਦੇ ਵੀ ਸਵੀਕਾਰਯੋਗ ਨਹੀਂ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਸਾਡੀ ਚੁੱਪੀ ਨੂੰ ਕਮਜ਼ੋਰੀ ਨਾ ਸਮਝਿਆ ਜਾਵੇ। ਜੇ ਅਕਾਲੀ ਵਰਕਰ ਜਵਾਬ 'ਚ ਉਤਰੇ, ਤਾਂ ਮਿੱਟੀ 'ਚੋਂ ਵੀ ਇਤਿਹਾਸ ਉੱਗਦਾ ਹੈ। ਅੰਤ ਵਿੱਚ ਉਨ੍ਹਾਂ ਆਖਿਆ ਕਿ ਅਕਾਲੀ ਦਲ ਰਾਜਨੀਤੀ ਨਹੀਂ, ਜ਼ਿੰਮੇਵਾਰੀ, ਕੁਰਬਾਨੀ ਅਤੇ ਕੌਮ ਦੀ ਆਵਾਜ਼ ਹੈ। ਜੇਕਰ ਕਿਸੇ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ, ਤਾਂ ਇਹ ਉਨ੍ਹਾਂ ਦੀ ਸੰਕੁਚਿਤ ਸੋਚ ਦੀ ਨੀਚਤਾ ਹੈ, ਨਾ ਕਿ ਸਾਡੇ ਅਸੂਲਾਂ ਦੀ ਕਮਜ਼ੋਰੀ।

Have something to say? Post your comment

 

ਨੈਸ਼ਨਲ

ਅਸੀਂ ਸੰਜਮ ਨਾਲ ਜਵਾਬ ਦਿੱਤਾ- ਲਾਹੌਰ ਵਿੱਚ ਹਵਾਈ ਰੱਖਿਆ ਪ੍ਰਣਾਲੀ ਨੂੰ ਕਰ ਦਿੱਤਾ ਤਬਾਹ- ਭਾਰਤ

ਗੁਰੂਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਹਰਲੀਨ ਕੌਰ ਨੂੰ ਕੀਰਤਨ ਸਿੱਖਣ ਲਈ ਮਿਲਿਆ ਹਰਮੋਨੀਅਮ

ਸਦਰ ਬਾਜ਼ਾਰ ਦੇ ਵਪਾਰੀਆਂ ਨੇ ਤਿਰੰਗਾ ਮਾਰਚ ਕੱਢਿਆ ਅਤੇ ਅੱਤਵਾਦ ਵਿਰੁੱਧ ਕੀਤਾ ਪ੍ਰਦਰਸ਼ਨ

ਖੁੱਡੀਆਂ ਵੱਲੋਂ ਕੇਂਦਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਦਾ ਨਕਦੀ ਪ੍ਰੋਤਸਾਹਨ ਦੇਣ ਦੀ ਅਪੀਲ

ਜੰਮੂ-ਕਸ਼ਮੀਰ ਚ ਸ਼ਹੀਦ ਹੋਏ ਪਰਿਵਾਰਾਂ ਨਾਲ ਗਿਆਨੀ ਪ੍ਰੀਤਮ ਸਿੰਘ ਚੱਕਪਖੀ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਵੱਡਾ ਹੁਲਾਰਾ, ਵਾਰਡ ਨੰਬਰ 34 ਸਰਿਤਾ ਵਿਹਾਰ ਤੋਂ ਇੰਦਰਪਾਲ ਸਿੰਘ ਸਾਥੀਆਂ ਸਮੇਤ ਪਾਰਟੀ ਵਿਚ ਹੋਏ ਸ਼ਾਮਲ

ਕਾਨਪੁਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਚਲ ਰਹੇ ਮਾਮਲਿਆਂ ਦੀ ਕਾਰਵਾਈ ਤੇ ਵਕੀਲਾਂ ਨੇ ਕੀਤਾ ਵਿਸ਼ਲੇਸ਼ਣ: ਭੋਗਲ

ਰਾਮਗੜ੍ਹੀਆ ਬਰਾਦਰੀ ਵਲੋਂ ਜੱਥੇਦਾਰ ਜਸਾ ਸਿੰਘ ਰਾਮਗੜ੍ਹੀਆ ਦਾ 302 ਸਾਲਾਂ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ

'ਆਪ੍ਰੇਸ਼ਨ ਸਿੰਦੂਰ': ਭਾਰਤ ਦੇ ਹਵਾਈ ਹਮਲੇ ਵਿੱਚ ਮਾਰੇ ਗਏ 70 ਤੋਂ ਵੱਧ ਅੱਤਵਾਦੀ

'ਆਪ੍ਰੇਸ਼ਨ ਸਿੰਦੂਰ' ਦੀ ਸਫਲਤਾ ਤੋਂ ਬਾਅਦ, ਕੇਂਦਰ ਨੇ 8 ਮਈ ਨੂੰ ਬੁਲਾਈ ਸਰਬ-ਪਾਰਟੀ ਮੀਟਿੰਗ