ਪੰਜਾਬ

ਹਰਪਾਲ ਚੀਮਾ ਦਾ ਸੰਕਲਪ- "ਅਸੀਂ ਆਪਣੀ ਜ਼ਿੰਦਗੀ ਦੇ ਆਖ਼ਰੀ ਪਲਾਂ ਤੱਕ ਬਾਬਾ ਸਾਹਿਬ ਦੇ ਵਿਚਾਰਾਂ ਦੀ ਰਾਖੀ ਕਰਾਂਗੇ"

ਕੌਮੀ ਮਾਰਗ ਬਿਊਰੋ | April 17, 2025 07:20 PM

ਚੰਡੀਗੜ੍ਹ- ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਅਤੇ 'ਆਪ' ਆਗੂਆਂ ਨੂੰ ਮਾਰਨ ਦੀ ਧਮਕੀ ਦੇਣ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਨੂ 'ਤੇ ਪਲਟਵਾਰ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਦਾ ਗ਼ੱਦਾਰ ਕਿਹਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਅਸੀਂ ਉਸ ਨੂੰ ਸਫਲ ਨਹੀਂ ਹੋਣ ਦੇਵਾਂਗੇ।

ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਨੂ ਵਰਗੇ ਗ਼ੱਦਾਰ ਲੋਕਾਂ ਦੇ ਕਹਿਣ ਨਾਲ ਬਾਬਾ ਸਾਹਿਬ ਅੰਬੇਡਕਰ ਦੇ ਵਿਚਾਰਾਂ ਨੂੰ ਕੋਈ ਨੁਕਸਾਨ ਨਹੀਂ ਹੋ ਸਕਦਾ। ਪੰਜਾਬ ਅਤੇ ਦੇਸ਼ ਦੇ ਕਰੋੜਾਂ ਲੋਕ ਬਾਬਾ ਸਾਹਿਬ ਨੂੰ ਆਪਣਾ ਆਦਰਸ਼ ਮੰਨਦੇ ਹਨ। ਦਲਿਤ ਭਾਈਚਾਰੇ ਦੇ ਲੋਕ ਉਨ੍ਹਾਂ ਨੂੰ ਰੱਬ ਵਾਂਗ ਮੰਨਦੇ ਹਨ।

ਚੀਮਾ ਨੇ ਕਿਹਾ ਕਿ ਪੂਰੇ ਪੰਜਾਬ ਦੇ ਲੋਕ ਹਮੇਸ਼ਾ ਡਾ. ਅੰਬੇਡਕਰ ਦੇ ਨਾਲ ਖੜ੍ਹੇ ਰਹੇ ਹਨ। ਆਮ ਆਦਮੀ ਪਾਰਟੀ ਦਾ ਹਰ ਵਰਕਰ ਬਾਬਾ ਸਾਹਿਬ ਦੇ ਦਿਖਾਏ ਰਸਤੇ 'ਤੇ ਚੱਲਦਾ ਹੈ। ਚੀਮਾ ਨੇ ਕਿਹਾ ਕਿ 'ਆਪ' ਵਰਕਰ ਅਤੇ ਪੰਜਾਬ ਦੇ ਤਿੰਨ ਕਰੋੜ ਲੋਕ ਪੰਨੂ ਨੂੰ ਢੁੱਕਵਾਂ ਜਵਾਬ ਦੇਣਗੇ। ਅਸੀਂ ਆਪਣੀ ਜ਼ਿੰਦਗੀ ਦੇ ਆਖ਼ਰੀ ਸਾਹ ਤੱਕ ਬਾਬਾ ਸਾਹਿਬ ਅੰਬੇਡਕਰ ਦੇ ਵਿਚਾਰਾਂ ਦੀ ਰੱਖਿਆ ਕਰਾਂਗੇ।

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਨੂ ਨੂੰ ਦਿੱਤੀ ਚੁਣੌਤੀ, ਕਿਹਾ- ਹਿੰਮਤ ਹੈ ਤਾਂ ਪੰਜਾਬ ਦੀ ਧਰਤੀ ਤੇ ਆ ਕੇ ਦਿਖਾਓ, ਦੂਰ ਬੈਠ ਕੇ ਜ਼ਹਿਰ ਉਗਲਣਾ ਬੰਦ ਕਰੋ

ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਗੁਰਪਤਵੰਤ ਪੰਨੂ 'ਤੇ ਤਿੱਖਾ ਹਮਲਾ ਕਰਦਿਆਂ ਉਸ ਨੂੰ ਚੁਣੌਤੀ ਦਿੱਤੀ ਕਿ ਹਿੰਮਤ ਹੈ ਤਾਂ ਪੰਜਾਬ ਦੀ ਧਰਤੀ ‘ਤੇ ਆ ਕੇ ਦਿਖਾਵੇ, ਫੇਰ ਅਸੀਂ ਤੈਨੂੰ ਦੱਸਾਂਗੇ ਕਿ ਬਾਬਾ ਸਾਹਿਬ ਦਾ ਅਪਮਾਨ ਕਰਨ ਵਾਲਿਆਂ ਨਾਲ ਕੀ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਪੰਨੂ ਅਜਿਹੇ ਬਿਆਨ ਦੇ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਇੱਥੋਂ ਦੇ ਲੋਕਾਂ ਦੀਆਂ ਨਜ਼ਰਾਂ ਵਿੱਚ ਉਹ ਗ਼ੱਦਾਰ ਹੈ। ਉਸਦਾ ਪੰਜਾਬ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਸਦਾ ਇੱਕੋ ਇੱਕ ਕੰਮ ਨਫ਼ਰਤ ਫੈਲਾਉਣਾ ਹੈ।

ਗਿਆਸਪੁਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਡਰ ਅਤੇ ਨਫ਼ਰਤ ਫੈਲਾਉਣ ਵਾਲੀਆਂ ਫੁੱਟ ਪਾਊ ਤਾਕਤਾਂ ਨੂੰ ਹਮੇਸ਼ਾ ਨਕਾਰਿਆ ਹੈ। ਇਸ ਵਾਰ ਵੀ ਨਕਾਰ ਦੇਣਗੇ। ਪੰਜਾਬ ਆਪਸੀ ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਲਈ ਜਾਣਿਆ ਜਾਂਦਾ ਹੈ। ਇਤਿਹਾਸ ਇਸ ਗੱਲ ਦਾ ਗਵਾਹ ਹੈ।

 

Have something to say? Post your comment

 

ਪੰਜਾਬ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਹਾਲ ਜਾਣਿਆ

ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੀ ਜੰਗ ਲਈ ਤਿਆਰ ਬਰ ਤਿਆਰ ਹਨ: ਬਾਬਾ ਬਲਬੀਰ ਸਿੰਘ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੰਮ੍ਰਿਤਸਰ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਪ੍ਰਮੁੱਖ ਪ੍ਰਾਪਤੀਆਂ ਦਾ ਐਲਾਨ

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ – ਹਰਚੰਦ ਸਿੰਘ ਬਰਸਟ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਕੈਬਨਿਟ ਮੰਤਰੀ ਫਾਇਰ ਬ੍ਰਿਗੇਡ ਦਫ਼ਤਰਾਂ ਅਤੇ ਹਸਪਤਾਲਾਂ ਦਾ ਦੌਰਾ ਕਰਨਗੇ

ਖ਼ਾਲਸਾ ਕਾਲਜ ਪਬਲਿਕ ਸਕੂਲ ਨੂੰ ਰੱਖਿਆ ਮੰਤਰਾਲੇ ਵੱਲੋਂ ਨਵੇਂ ਸੈਨਿਕ ਸਕੂਲ ਵਜੋਂ ਮਿਲੀ ਪ੍ਰਵਾਨਗੀ

ਵਰਲਡ ਸਿੱਖ ਚੈਂਬਰ ਆਫ ਕਮਰਸ ਦੀ ਸਮੁੱਚੀ ਟੀਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਨਤਮਸਤਕ ਹੋਈ

ਪਹਿਲੇ ਵਿਸ਼ਵ ਯੁੱਧ ਚ ਦਿੱਤੇ ਬਲੀਦਾਨ ਲਈ ਸਿੱਖ ਤੇ ਪੰਜਾਬ ਰੈਜੀਮੈਂਟ ਦੇ ਬਹਾਦਰਾਂ ਦੀ ਪੰਜਾਬ ਚ ਯਾਦਗਾਰ ਬਣਾਉਣ ਦੀ ਤਜਵੀਜ਼