ਪੰਜਾਬ

ਫ਼ਰਾਂਸ ਦੇ ਰਾਜਦੂਤ ਥੈਰੀ ਮਾਥੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 17, 2025 08:26 PM
 
ਅੰਮ੍ਰਿਤਸਰ- ਫਰਾਂਸ ਦੇ ਰਾਜਦੂਤ ਥੈਰੀ ਮਾਥੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਤੇ ਹੋਰਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਮੌਕੇ ਜਿਥੇ ਉਨ੍ਹਾਂ ਨੇ ਗੁਰਬਾਣੀ ਕੀਰਤਨ ਸੁਣਿਆ, ਉਥੇ ਹੀ ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ।
ਇਸ ਮੌਕੇ ਰਾਜਦੂਤ ਥੈਰੀ ਮਾਥੂ ਨੇ ਕਿਹਾ ਕਿ ਉਹ ਇਸ ਪਵਿੱਤਰ ਅਸਥਾਨ ’ਤੇ ਆ ਕੇ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ, ਸ. ਜਤਿੰਦਰਪਾਲ ਸਿੰਘ, ਸ. ਸਤਨਾਮ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

ਪੰਜਾਬ

ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ ਇਹ ਸਿਰਫ਼ ਮੌਤ ਤੇ ਤਬਾਹੀ ਹੀ ਲੈ ਕੇ ਆਉਂਦੀ ਹੈ : ਬਾਪੂ ਤਰਸੇਮ ਸਿੰਘ

'ਦੀ ਵਾਇਰ' ਯੂ ਟਿਊਬ ਚੈਨਲ ਨੂੰ ਬਲੌਕ ਕਰਨ ਨਾਲ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ: ਦੱਤ, ਖੰਨਾ

ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਰਾ ਲਾਉਣ ਦੇ ਆਦੇਸ਼ ਦਿੱਤੇ

ਸਰਕਾਰੀ ਹਸਪਤਾਲ ਕਲਾਨੌਰ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ

ਮੰਤਰੀ ਮੰਡਲ ਨੇ ਪੰਜਾਬ ਦੀ ਭਲਾਈ, ਸੁਰੱਖਿਆ ਤੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਮਹੱਤਵਪੂਰਨ ਫੈਸਲੇ ਲਏ

ਭਾਰਤ ਪਾਕਿਸਤਾਨ ਤਣਾਓ ਦੌਰਾਨ ਜਥੇਦਾਰ ਸ਼੍ਰੀ ਅਕਾਲ ਤਖਤ ਨੇ ਸਰਹੱਦੀ ਪਿੰਡਾਂ ਦਾ ਕੀਤਾ ਦੌਰਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੱਖਣ ਏਸ਼ੀਆ ਖ਼ਿੱਤੇ ਵਿੱਚ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਹਾਲ ਜਾਣਿਆ

ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੀ ਜੰਗ ਲਈ ਤਿਆਰ ਬਰ ਤਿਆਰ ਹਨ: ਬਾਬਾ ਬਲਬੀਰ ਸਿੰਘ