ਨੈਸ਼ਨਲ

ਹਰਮੀਤ ਸਿੰਘ ਕਾਲਕਾ ਨੇ ਲਾਲ ਕਿਲ੍ਹੇ ’ਤੇ ਹੋਣ ਵਾਲੇ ਦੋ ਰੋਜ਼ਾ ਦਿੱਲੀ ਫਤਿਹ ਦਿਵਸ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 17, 2025 08:46 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ 19 ਅਤੇ 20 ਅਪ੍ਰੈਲ ਨੂੰ ਆਯੋਜਿਤ ਕੀਤੇ ਜਾ ਰਹੇ ਦਿੱਲੀ ਫਤਿਹ ਦਿਵਸ ਸਮਾਗਮਾਂ ਵਾਸਤੇ ਲਾਲ ਕਿਲ੍ਹੇ ’ਤੇ ਚਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਜਾਇਜ਼ਾ ਲੈਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਨੇ ਦੱਸਿਆ ਕਿ ਦਿੱਲੀ ਫਤਿਹ ਦਿਵਸ ਜੋ ਕਿ ਹਰ ਸਾਲ 1783 ਨੂੰ ਬਾਬਾ ਬਘੇਲ ਸਿੰਘ, ਬਾਬਾ ਜੱਸਾ ਸਿੰਘ ਆਹਲੂਵਾਲੀਆ ਤੇ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ ਅਗਵਾਈ ਹੇਠ ਖਾਲਸਾਈ ਫੌਜ ਵੱਲੋਂ ਲਾਲ ਕਿਲ੍ਹੇ ’ਤੇ ਫਤਿਹ ਕਰਨ ਤੇ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦੀ ਯਾਦ ਵਿਚ ਮਨਾਇਆ ਜਾਂਦਾ ਹੈ, ਇਸ ਵਾਰ ਵੀ ਲਾਲ ਕਿਲ੍ਹੇ ’ਤੇ ਮਨਾਇਆ ਜਾਵੇਗਾ। ਉਹਨਾਂ ਦੱਸਿਆ ਕਿ ਪਹਿਲੇ ਦਿਨ 19 ਅਪ੍ਰੈਲ ਨੂੰ ਸ਼ਾਮ 6.00 ਵਜੇ ਤੋਂ ਰਾਤ 12.00 ਵਜੇ ਤੱਕ ਕੀਰਤਨ ਦਰਬਾਰ ਸਜਾਏ ਜਾਣਗੇ ਜਿਸ ਵਿਚ ਰਾਗੀ ਸਿੰਘਾਂ ਦੇ ਜੱਥੇ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਉਹਨਾਂ ਦੱਸਿਆ ਕਿ ਅਗਲੇ ਦਿਨ 20 ਅਪ੍ਰੈਲ ਨੂੰ ਛੱਤਾ ਪੁੱਲ ਤੋਂ ਜਰਨੈਲੀ ਮਾਰਚ ਸਜਾਇਆ ਜਾਵੇਗਾ ਜਿਸ ਵਿਚ ਗੁਰੂ ਕੀਆਂ ਲਾਡੀਆਂ ਫੌਜਾਂ ਨਿਹੰਗ ਸਿੰਘ ਜਥੇਬੰਦੀਆਂ ਤੇ ਹੋਰ ਸੰਗਠਨ ਮਾਰਚ ਦਾ ਹਿੱਸਾ ਬਣਨਗੇ ਤੇ ਇਹ ਮਾਰਚ ਲਾਲ ਕਿਲ੍ਹੇ ’ਤੇ ਪਹੁੰਚ ਕੇ ਸੰਪੰਨ ਹੋਵੇਗਾ। ਉਹਨਾਂ ਕਿਹਾ ਕਿ ਇਹਨਾਂ ਦਿੱਲੀ ਫਤਿਹ ਦਿਵਸ ਸਮਾਗਮਾਂ ਵਿਚ ਸੰਗਤ ਦੀ ਸ਼ਮੂਲੀਅਤ ਵਾਸਤੇ ਅਸੀਂ ਦਿੱਲੀ ਦੇ ਹਰ ਕੋਨੇ ਵਿਚ ਬੱਸਾਂ ਦਾ ਪ੍ਰਬੰਧ ਕੀਤਾ ਹੈ ਤੇ ਇਲਾਕੇ ਦੇ ਲੋਕ ਦਿੱਲੀ ਗੁਰਦੁਆਰਾ ਕਮੇਟੀ ਦੇ ਸਬੰਧਤ ਮੈਂਬਰ ਨਾਲ ਤਾਲਮੇਲ ਕਰ ਕੇ ਸਮਾਗਮ ਵਾਲੀ ਥਾਂ ਪਹੁੰਚ ਸਕਦੇ ਹਨ। ਇਹ ਬੱਸਾਂ ਸੰਗਤਾਂ ਨੂੰ ਲਿਆਉਣ ਤੇ ਛੱਡਣ ਦੋਵਾਂ ਤਰੀਕੇ ਦੇ ਕੰਮ ਕਰਨਗੀਆਂ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਪ੍ਰੋਗਰਾਮ ਦਾ ਹਿੱਸਾ ਬਣਨ।

Have something to say? Post your comment

 
 

ਨੈਸ਼ਨਲ

ਕਾਂਗਰਸ ਦੇ ਮੰਚ ਤੋਂ ਪ੍ਰਧਾਨ ਮੰਤਰੀ ਮੋਦੀ ਬਾਰੇ ਕੋਈ ਅਪਮਾਨਜਨਕ ਟਿੱਪਣੀ ਨਹੀਂ ਕੀਤੀ ਗਈ: ਪ੍ਰਿਯੰਕਾ ਗਾਂਧੀ

ਸਾਹਿਬਜ਼ਾਦਿਆਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ “ਸ਼ਹੀਦੀ ਜੋੜ ਮੇਲ” — ਸੰਗਤਾਂ ਨੂੰ ਸ਼ਰਧਾ-ਸਹਿਤ ਸ਼ਾਮਲ ਹੋਣ ਦੀ ਅਪੀਲ

ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਬਾਲ ਦਿਵਸ ਨਹੀਂ ਸਾਹਿਬਜਾਦੇ ਸ਼ਹੀਦੀ ਦਿਹਾੜੇ ਨਾਮ ਵਰਤੇ ਜਾਣ: ਸਰਨਾ

ਗੁਰਦੁਆਰਾ ਛੋਟੇ ਸਾਹਿਬਜਾਦੇ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖਾਂ ਦੀ ਸ਼ਹਾਦਤ ਨੂੰ ਸਮਰਪਿਤ ਸੰਗਤੀ ਪਾਠ ਦੇ ਪਾਏ ਗਏ ਭੋਗ

ਦਵਿੰਦਰ ਸਿੰਘ ਸਾਹਨੀ ਵਲੋਂ ਮਹਿਲਾਵਾ ਲਈ ਪ੍ਰੇਰਨਾ ਐਨਜੀਓ ਦਾ ਹੋਇਆ ਆਗਾਜ ਅਤੇ ਤਰੁਨੀ ਰਸਾਲਾ ਹੋਇਆ ਆਰੰਭ

ਅੱਜ ਸੱਤਾ ਵਿੱਚ ਚੋਰੀ ਦੀ ਸਰਕਾਰ ਹੈ-ਮਲਿਕਾਰਜੁਨ ਖੜਗੇ ਨੇ ਦਿੱਲੀ ਰੈਲੀ ਵਿੱਚ ਕਿਹਾ - ਲੋਕਾਂ ਨੂੰ ਸੁਨੇਹਾ ਦੇਣਾ ਚਾਹੁੰਦੇ ਹਾਂ

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਦਸਮ ਪਾਤਸ਼ਾਹ ਦੇ 27 ਦਸੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਵਿਚ ਹਾਜ਼ਿਰੀ ਭਰਣ ਲਈ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਦਿੱਤਾ ਸੱਦਾ

ਸ਼ਿਲਾਂਗ ਦੇ ਸਿੱਖਾਂ ਵਾਸਤੇ ਨਿਆਂ ਲੈਣ ਵਾਸਤੇ ਲੋੜ ਪੈਣ ’ਤੇ ਸੁਪਰੀਮ ਕੋਰਟ ਵੀ ਜਾਵਾਂਗੇ: ਦਿੱਲੀ ਗੁਰਦੁਆਰਾ ਕਮੇਟੀ

ਕਾਂਗਰਸ ਆਗੂਆਂ ਨੇ ਰੈਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਲਗਾਏ ਗਏ ਨਾਅਰਿਆਂ ਦੀ ਨਿੰਦਾ ਕੀਤੀ

ਚੋਣ ਅਧਿਕਾਰੀਆਂ ਨੂੰ ਰਾਹੁਲ ਗਾਂਧੀ ਨੇ ਦਿੱਤੀ ਚੇਤਾਵਨੀ, ਕਾਨੂੰਨ ਬਦਲਣ ਅਤੇ ਕਾਰਵਾਈ ਕਰਨ ਦੀ ਖਾਧੀ ਸਹੁੰ