ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਐਲਾਨਿਆ

ਕੌਮੀ ਮਾਰਗ ਬਿਊਰੋ | April 17, 2025 08:55 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਨਾਮਜ਼ਦ ਕਰਨ ਦਾ ਫੈਸਲਾ ਕੀਤਾ ਹੈ।ਇਸ ਬਾਰੇ ਫੈਸਲਾ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ ਦੇ ਨਾਲ-ਨਾਲ ਲੁਧਿਆਣਾ ਦੇ ਸਾਬਕਾ ਤੇ ਮੌਜੂਦਾ ਕੌਂਸਲਾਂ ਸਮੇਤ ਪਾਰਟੀ ਆਗੂਆਂ ਨਾਲ ਵਿਸਥਾਰਿਤ ਵਿਚਾਰ ਵਟਾਂਦਰਾ ਕਰਨ ਉਪਰੰਤ ਲਿਆ ਗਿਆ ਹੈ।

ਪਾਰਟੀ ਦਾ ਮੰਨਣਾ ਹੈ ਕਿ ਸਰਦਾਰ ਪਰਉਪਕਾਰ ਸਿੰਘ ਘੁੰਮਣ ਨੂੰ ਉਹਨਾਂ ਵੱਲੋਂ ਪਾਰਟੀ ਅਤੇ ਲੋਕਾਂ ਪ੍ਰਤੀ ਨਿਭਾਈਆਂ ਸੇਵਾਵਾਂ ਬਦਲੇ ਪਾਰਟੀ ਉਮੀਦਵਾਰ ਬਣਾਇਆ ਜਾਣਾ ਚਾਹੀਦਾ ਹੈ।
ਸਰਦਾਰ ਘੁੰਮਣ ਲੁਧਿਆ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਨ ਅਤੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਰਹੇ ਹਨ।

ਅਕਾਲੀ ਦਲ ਨੇ ਐਲਾਨ ਕੀਤਾ ਕਿ ਪਾਰਟੀ ਉਮੀਦਵਾਰ ਨੂੰ ਚੋਣ ਪ੍ਰਚਾਰ ਦੌਰਾਨ ਲੋੜੀਂਦੀ ਮਦਦ ਕਰਨ ਵਾਸਤੇ ਪੰਜ ਮੈਂਬਰੀ ਪ੍ਰਚਾਰ ਕਮੇਟੀ ਵੀ ਬਣਾਈ ਗਈ ਹੈ ਜਿਸ ਵਿਚ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਸਰਦਾਰ ਹੀਰਾ ਸਿੰਘ ਗਾਬੜੀਆ, ਸ੍ਰੀ ਹਰੀਸ਼ ਰਾਏ ਢਾਂਡਾ ਅਤੇ ਸਰਦਾਰ ਪ੍ਰਿਤਪਾਲ ਸਿੰਘ ਪਾਲੀ ਨੂੰ ਸ਼ਾਮਲ ਕੀਤਾ ਗਿਆ ਹੈ। ਡਾ. ਦਲਜੀਤ ਸਿੰਘ ਚੀਮਾ ਨੂੰ ਜ਼ਿਮਨੀ ਚੋਣ ਵਾਸਤੇ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

Have something to say? Post your comment

 

ਪੰਜਾਬ

ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ ਇਹ ਸਿਰਫ਼ ਮੌਤ ਤੇ ਤਬਾਹੀ ਹੀ ਲੈ ਕੇ ਆਉਂਦੀ ਹੈ : ਬਾਪੂ ਤਰਸੇਮ ਸਿੰਘ

'ਦੀ ਵਾਇਰ' ਯੂ ਟਿਊਬ ਚੈਨਲ ਨੂੰ ਬਲੌਕ ਕਰਨ ਨਾਲ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ: ਦੱਤ, ਖੰਨਾ

ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਰਾ ਲਾਉਣ ਦੇ ਆਦੇਸ਼ ਦਿੱਤੇ

ਸਰਕਾਰੀ ਹਸਪਤਾਲ ਕਲਾਨੌਰ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ

ਮੰਤਰੀ ਮੰਡਲ ਨੇ ਪੰਜਾਬ ਦੀ ਭਲਾਈ, ਸੁਰੱਖਿਆ ਤੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਮਹੱਤਵਪੂਰਨ ਫੈਸਲੇ ਲਏ

ਭਾਰਤ ਪਾਕਿਸਤਾਨ ਤਣਾਓ ਦੌਰਾਨ ਜਥੇਦਾਰ ਸ਼੍ਰੀ ਅਕਾਲ ਤਖਤ ਨੇ ਸਰਹੱਦੀ ਪਿੰਡਾਂ ਦਾ ਕੀਤਾ ਦੌਰਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੱਖਣ ਏਸ਼ੀਆ ਖ਼ਿੱਤੇ ਵਿੱਚ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਹਾਲ ਜਾਣਿਆ

ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੀ ਜੰਗ ਲਈ ਤਿਆਰ ਬਰ ਤਿਆਰ ਹਨ: ਬਾਬਾ ਬਲਬੀਰ ਸਿੰਘ