ਸੰਸਾਰ

ਅਮਰੀਕਾ ਸਥਿਤ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸਰਧਾ ਨਾਲ ਮਨਾਇਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 18, 2025 09:04 PM

ਅੰਮ੍ਰਿਤਸਰ- ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਮਰੀਕਾ ਸਥਿਤ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਪਲੇਨਫੀਲਡ ਇੰਡਿਆਨਾ ਯੂ.ਐਸ.ਏ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਗੁਰਬਾਣੀ ਦੇ ਮਨੋਹਰ ਕੀਰਤਨ, ਕਥਾਵਾਚਕਾਂ, ਗਿਆਨੀਆਂ, ਪ੍ਰਚਾਰਕਾਂ ਅਤੇ ਢਾਡੀ ਕਵੀਸਰਾਂ ਨੇ ਸਿੱਖ ਇਤਿਹਾਸ ਤੇ ਗੁਰੂ ਸਾਹਿਬ ਦੀ ਮਹਿਮਾ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਗੁਰਦੁਆਰਾ ਸਾਹਿਬ ਵੱਲੋਂ ਗੁਰੂ ਕਾ ਲੰਗਰ ਅੁਤੱਟ ਵਰਤਾਇਆ ਗਿਆ। ਛਾਉਣੀ ਦੇ ਇੰਚਾਰਜ਼ ਜਥੇਦਾਰ ਬਾਬਾ ਜਸਵਿੰਦਰ ਸਿੰਘ ਜੱਸੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਭਨਾਂ ਨੂੰ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿਤੀ। ਬਾਬਾ ਕਸ਼ਮੀਰ ਸਿੰਘ ਮੁਛਲ ਗ੍ਰੰਥੀ ਸਿੰਘ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਤੇ ਬਾਣੀ ਬਾਰੇ ਵਿਸਥਾਰ ਵਿੱਚ ਸੰਗਤਾਂ ਨਾਲ ਸਾਂਝ ਪਾਈ। ਸਥਾਨਕ ਸੰਗਤਾਂ ਨੇ ਲੰਗਰ ਵਿੱਚ ਸਰਧਾ ਭਾਵਨਾ ਨਾਲ ਸੇਵਾ ਕੀਤੀ।

Have something to say? Post your comment

 

ਸੰਸਾਰ

ਈਰਾਨ ਨੇ ਇਜ਼ਰਾਈਲੀ ਰਿਹਾਇਸ਼ੀ ਇਮਾਰਤਾਂ 'ਤੇ ਹਮਲਾ ਕੀਤਾ, ਦੋ ਮਾਰੇ ਗਏ, ਕਈ ਜ਼ਖਮੀ

ਸਾਹਿਤ ਸਭਾ ਸਰੀ ਵੱਲੋਂ ਰਣਜੀਤ ਸਿੰਘ ਦੀ ਪੁਸਤਕ ‘ਅਨਮੋਲ ਰਤਨ’ ਰਿਲੀਜ਼ ਕੀਤੀ ਗਈ

ਜੰਗਲੀ ਅੱਗ ਕਾਰਨ ਸਕਾਮਿਸ਼ ਵਿਖੇ 14 ਜੂਨ ਨੂੰ ਹੋਣ ਵਾਲਾ ਨਗਰ ਕੀਰਤਨ ਮੁਲਤਵੀ

ਸਿੱਖ ਭਾਈਚਾਰੇ ਵਿਰੁੱਧ ਥੈਚਰ ਦੀਆਂ ਕਾਰਵਾਈਆਂ ਲਈ ਜੱਜ ਦੀ ਅਗਵਾਈ ਵਾਲੀ ਜਨਤਕ ਜਾਂਚ ਵਾਸਤੇ ਨਿੱਜੀ ਸਮਰਥਨ ਦੀ ਮੰਗ: ਸਿੱਖ ਫੈਡਰੇਸ਼ਨ ਯੂਕੇ

ਸਰੀ ਵਿਚ ‘ਏਰਿਨ ਬਿਊਟੀ ਸਟੂਡੀਓ’ ਦਾ ਉਦਘਾਟਨ

ਸਿੱਖ ਭਾਈਚਾਰੇ ਵਿਰੁੱਧ ਥੈਚਰ ਦੀਆਂ ਕਾਰਵਾਈਆਂ ਦੀ ਜੱਜ ਦੀ ਜਾਂਚ ਜਨਤਕ ਕਰਕੇ ਸਿੱਖ ਭਾਈਚਾਰੇ ਨੂੰ ਸੱਚਾਈ ਦੱਸਣ-ਵਾਰਿੰਦਰ ਸਿੰਘ ਜੱਸ

ਸੁਰਜੀਤ ਸਖੀ ਦੀ ਕਿਤਾਬ ‘ਗੱਲ ਤਾਂ ਚਲਦੀ ਰਹੇ..’ ਉੱਪਰ ਸਾਹਿਤਕ ਗੋਸ਼ਟੀ ਜੂਨ 8 ਨੂੰ

ਹਰਿਮੰਦਰ ਸਾਹਿਬ 'ਤੇ ਜੂਨ 1984 ਦੇ ਹਮਲੇ ਵਿੱਚ ਬ੍ਰਿਟੇਨ ਦੀ ਭੂਮਿਕਾ ਬਾਰੇ ਯੂਕੇ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਲੇਬਰ ਪਾਰਟੀ ਨੂੰ ਅਲਟੀਮੇਟਮ

ਗੁਲਾਟੀ ਪਬਲਿਸ਼ਰਜ਼ ਵੱਲੋਂ ਐਬਸਫੋਰਡ ਵਿਖੇ ਪੁਸਤਕ ਪ੍ਰਦਰਸ਼ਨੀ ਲਾਈ ਗਈ

ਪੰਜਾਬੀ ਤੇ ਉਰਦੂ ਦੇ ਨਾਮਵਰ ਸ਼ਾਇਰ ਸਵ. ਗੁਰਚਰਨ ਸਿੰਘ ਗਿੱਲ ਮਨਸੂਰ ਦਾ 100ਵਾਂ ਜਨਮ ਦਿਨ ਮਨਾਇਆ