ਧਰਮ

ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 20, 2025 07:30 PM

ਅੰਮ੍ਰਿਤਸਰ- ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੋ ਸਜਾਏ ਗਏ।ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪੰਥ ਪ੍ਰਸਿੱਧ ਕਥਾਵਾਚਕਾਂ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ।

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ਼ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿੱਚ ਆਖਿਆ ਹੈ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਚਾਨਣ-ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਵੱਡਾ ਪਰਉਪਕਾਰ ਕਰਦਿਆਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਤਿਆਰ ਕਰਵਾਇਆ ਅਤੇ ਸੰਗਤਾਂ ਨੂੰ ਸ਼ਬਦ ਨਾਲ ਜੋੜਿਆ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਗੁਰਬਾਣੀ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਵੀ ਸੰਗਤਾਂ ਨੂੰ ਵਧਾਈ ਦਿੱਤੀ।

Have something to say? Post your comment

 
 

ਧਰਮ

ਛੋਟੀ ਉਮਰ ਦੀ ਵੱਡੀ ਦਾਸਤਾਨ—ਦਾਸਤਾਨੇ-ਸ਼ਹਾਦਤ ਚਾਰ ਸਾਹਿਬਜ਼ਾਦੇ 

ਵੀਰ ਬਾਲ ਦਿਵਸ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਮ ਰੱਖਿਆ ਜਾਵੇ ਬਾਰੇ ਕੇਂਦਰ ਨੇ ਹਾਲੇ ਤੱਕ ਗੌਰ ਨਹੀਂ ਕੀਤਾ

ਕੇਂਦਰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ “ਵੀਰ ਬਾਲ ਦਿਵਸ” ਦਾ ਨਾ “ਸਾਹਿਬਜ਼ਾਦੇ ਸ਼ਹਾਦਤ ਦਿਵਸ” ਵਜੋਂ ਐਲਾਨੇ, ਨਾ ਕਿ ਆਪਣੀ ਸ਼ਬਦਾਵਲੀ ਥੋਪੇ- ਜਥੇਦਾਰ ਸ੍ਰੀ ਅਕਾਲ ਤਖ਼ਤ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ 'ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਹਾੜਾ' ਐਲਾਨਿਆ ਜਾਵੇ – ਜਸਟਿਸ ਅਕਬਰ ਅਨਸਾਰੀ

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮਨਾਉਣ ਲਈ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ ਪੰਜਾਬ ਸਰਕਾਰ ਵੱਲੋਂ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਆਰੰਭ ਸ਼ਨਿੱਚਰਵਾਰ ਨੂੰ ਦਿੱਲੀ ਤੋਂ

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ’ਤੇ ਜਥੇਦਾਰ ਗੜਗੱਜ ਵੱਲੋਂ ਸਮੂਹ ਸੰਗਤ ਨੂੰ ਵਧਾਈਆਂ