ਪੰਜਾਬ

ਸਿਆਸੀ ਕਤਲੇਆਮ ਕਰਨ ਦੀ ਯੋਜਨਾ ਬਣਾਉਣ ਵਾਲੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਟਸਐਪ ਗਰੁੱਪ ਦੇ ਸਾਰੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਜਾਵੇ:  ਮਜੀਠੀਆ

ਕੌਮੀ ਮਾਰਗ ਬਿਊਰੋ | April 21, 2025 08:57 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਆਗੂ  ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਅਕਾਲੀ ਦਲ ਵਾਰਿਸ ਪੰਜਾਬ ਅਤੇ ਐਮ ਪੀ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਵਟਸਐਪ ਗਰੁੱਪ ਦੇ ਉਹਨਾਂ ਸਾਰੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਜਾਵੇ ਜੋ ਕੇਂਦਰੀ ਗ੍ਰਹਿ ਮੰਤਰੀ ਸਮੇਤ ਸਿਆਸੀ ਕਤਲੇਆਮ ਕਰਨ ਦੀ ਯੋਜਨਾ ਬਣਾ ਰਹੇ ਸਨ।

ਅਕਾਲੀ ਦਲ ਦੇ ਆਗੂ ਜਿਹਨਾਂ ਨੇ ਅੰਮ੍ਰਿਤਪਾਲ ਸਿੰਘ ਦੀਆਂ ਆਡੀਓ ਟੇਪ ਜਾਰੀ ਕੀਤੀਆਂ ਜਿਸ ਵਿਚ ਉਹ ਦਾਅਵਾ ਕਰ ਰਿਹਾ ਹੈ ਕਿ ਉਸਦੇ ਗੈਂਗਸਟਰਾਂ ਨਾਲ ਸੰਬੰਧ ਹਨ ਤੇ ਉਸਨੇ ਡਕੈਤੀਆਂ ਕੀਤੀਆਂ ਹਨ, ਨੇ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨ ਆਈ ਏ) ਤੋਂ ਕਰਵਾਈ ਜਾਵੇ। ਉਹਨਾਂ ਐਲਾਨ ਕੀਤਾ ਕਿ ਉਹ ਉਹਨਾਂ ਕੋਲ ਉਪਲਬਧ ਸਾਰੇ ਸਬੂਤ ਕੇਂਦਰ ਸਰਕਾਰ ਨੂੰ ਸੌਂਪਣਗੇ ਕਿਉਂਕਿ ਪੰਜਾਬ ਪੁਲਿਸ ਦਾ ਸਿਆਸੀਕਰਨ ਹੋ ਚੁੱਕਾ ਹੈ ਅਤੇ ਉਸ ’ਤੇ ਅੰਮ੍ਰਿਤਪਾਲ ਤੇ ਉਸਦੇ ਗਿਰੋਹ ਦੀ ਜਾਂਚ ਵਾਸਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਉਹਨਾਂ ਨੇ ਸਵਾਲ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਅਹਿਮ ਮਾਮਲੇ ’ਤੇ ਚੁੱਪੀ ਕਿਉਂ ਧਾਰੀ ਹੋਈ ਹੈ ? ਉਹਨਾਂ ਪੁੱਛਿਆਕਿ ਕੀ ਪੰਜਾਬ ਪੁਲਿਸ ਜਿਸ ਕੋਲ ਸਾਰੇ ਸਬੂਤ ਹਨ ਅਤੇ ਪੰਜਾਬ ਪੁਲਿਸ ਕਿਸੇ ਦੇ ਮਰਨ ਦਾ ਇੰਤਜ਼ਾਰ ਕਰ ਰਹੇ ਹਨ ?

ਸ.ਮਜੀਠੀਆ ਨੇ ਆਪਣੀ ਪ੍ਰੈਸ ਕਾਨਫਰੰਸ ਦੌਰਾਨ ਆਡੀਓ ਟੇਪ ਜਾਰੀ ਕਰ ਕੇ ਸਨਸਨੀ ਫੈਲਾ ਦਿੱਤੀ ਜਿਹਨਾਂ ਵਿਚ ਅੰਮ੍ਰਿਤਪਾਲ ਇਹ ਕਹਿੰਦਾ ਸੁਣਦਾ ਹੈ ਕਿ ਉਸਦੇ ਖ਼ਤਰਨਾਕ ਜੈਪਾਲ ਭੁੱਲਰ ਨਾਲ ਸਿੱਧੇ ਸੰਬੰਧ ਹਨ ਅਤੇ ਉਹ ਇਹ ਵੀ ਦੱਸ ਰਿਹਾ ਹੈ ਕਿ ਕਿਵੇਂ ਭੁੱਲਰ ਵੱਲੋਂ ਕੀਤੀਆਂ ਬਹੁ ਕਰੋੜੀ ਡਕੈਤੀਆਂ ਵਿਚ ਉਸਦਾ ਵੀ ਹਿੱਸਾ ਹੈ। ਆਡੀਓ ਕਲਿੱਪ ਵਿਚ ਅੰਮ੍ਰਿਤਪਾਲ ਇਹ ਦਾਅਵਾ ਕਰਦਾ ਸੁਣਦਾ ਹੈ ਕਿ ਉਹ ਜਾਣਦਾ ਹੈ ਕਿ ਭੁੱਲਰ ਵੱਲੋਂ ਲੁੱਟਿਆ ਸੋਨਾ ਕਿਥੇ ਪਿਆ ਹੈ। ਇਕ ਹੋਰ ਗੱਲਬਾਤ ਵਿਚ ਐਮ ਪੀ ਇਹ ਕਹਿੰਦਾ ਸੁਣਦਾ ਹੈ ਕਿ ਉਹ ਜਾਣਦਾ ਹੈ ਕਿ ਉਸਦਾ ਭਰਾ ਹਰਪ੍ਰੀਤ ਸਿੰਘ ਨਸ਼ੇੜੀ ਹੈ ਅਤੇ ਉਹ ਜਾਣਦਾ ਹੈ ਕਿ ਨਗਦੀ ਵਾਲੀ ਗੱਡੀ ਕਿਵੇਂ ਲੁੱਟੀ ਜਾਂਦੀ ਹੈ ਅਤੇ ਦਿੱਲੀ ਵਿਚ ਉਸਦੇ ਦੋ ਫਲੈਟ ਹਨ ਅਤੇ ਉਹ ਜਾਣਦਾ ਹੈ ਕਿ ਭੁੱਲਰ ਵੱਲੋਂ ਲੁੱਟੇ ਗਏ 22 ਕਰੋੜ ਰੁਪਏ ਕਿਥੇ ਰੱਖੇ ਗਏ ਹਨ।

ਮਜੀਠੀਆ ਨੇ ਕਿਹਾ ਕਿ ਅੰਮ੍ਰਿਤਪਾਲ ਇਕ ਢੋਂਗੀ ਹੈ ਨਾ ਕਿ ਪ੍ਰਚਾਰਕ। ਉਹਨਾਂ ਕਿਹਾ ਕਿ ਅੰਮ੍ਰਿਤਪਾਲ ਤੇ ਉਸਦੇ ਪਰਿਵਾਰ ਨੇ ਹਮੇਸ਼ਾ ਕਾਂਗਰਸ ਪਾਰਟੀ ਦੀ ਹਮਾਇਤ ਕੀਤੀ ਹੈ ਅਤੇ ਉਹਨਾਂ ਨੇ 2019 ਵਿਚ ਪੰਥਕ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਖਿਲਾਫ ਵੋਟਾਂ ਪਾਈਆਂ ਸਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਗੈਂਗਸਟਰ ਅਰਸ਼ ਡੱਲਾ, ਹੈਪੀ ਪਸ਼ੀਆ ਅਤੇ ਹਰਵਿੰਦਰ ਰਿੰਦਾ ਦੇ ਅੰਮ੍ਰਿਤਪਾਲ ਨਾਲ ਨੇੜਲੇ ਸੰਬੰਧ ਹਨ ਅਤੇ ਉਹ ਡਿਬਰੂਗੜ੍ਹ ਜੇਲ੍ਹ ਵਿਚ ਫੋਨ ਦੀ ਵਰਤੋਂ ਕਰਦਾ ਹੈ।

ਅਕਾਲੀ ਆਗੂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਟੀਮ ਮੋਗਾ ਪੇਜ ਗਰੁੱਪ ਵਿਚ ਹੋਈ ਗੱਲਬਾਤ ਦੇ ਵੇਰਵੇ ਵੀ ਜਨਤਕ ਕੀਤੇ ਜਿਸ ਵਿਚ ਟੀਮ ਮੈਂਬਰ ਜ਼ੋਰ ਦੇ ਕੇ ਕਹਿ ਰਹੇ ਹਨ ਕਿ ਉਹ ਸ਼ਹੀਦ ਹੋਣ ਵਾਲੇ ਤਿਆਰ ਹਨ ਤੇ ਉਹ ਆਪਣੇ ਪਰਿਵਾਰਾਂ ਨੂੰ ਆਖ ਰਹੇ ਹਨ ਕਿ ਜੇਕਰ ਉਹਨਾਂ ਨੇ ਰਵਨੀਤ ਬਿੱਟੂ, ਬਿਕਰਮ ਸਿੰਘ ਮਜੀਠੀਆ ਅਤੇ ਅਮਿਤ ਸ਼ਾਹ ਵਰਗੇ ਆਗੂਆਂ ਦਾ ਕਤਲ ਕੀਤਾ ਤਾਂ ਉਹਨਾਂ ਦੇ ਪਰਿਵਾਰਾਂ ਦਾ ਖਿਆਲ ਰੱਖਿਆ ਜਾਵੇ। ਉਹਨਾਂ ਨੇ ਗਰੁੱਪ ਦੀ ਇਕ ਆਡੀਓ ਵੀ ਜਾਰੀ ਕੀਤੀ ਜਿਸ ਵਿਚ ਇਕ ਮਹਿਲਾ ਹੋਰਨਾਂ ਨੂੰ ਆਤਮਘਾਤੀ ਹਮਲਾਵਰ ਬਣਨ ਵਾਸਤੇ ਉਕਸਾ ਰਹੀ ਹੈ।

 ਮਜੀਠੀਆ ਨੇ ਕਿਹਾ ਕਿ ਉਹਨਾਂ ਨੇ ਅੰਮ੍ਰਿਤਪਾਲ ਦੇ ਸਿਧਾਂਤਾਂ ਦਾ ਵਿਰੋਧ ਕੀਤਾ ਹੈ ਖਾਸ ਤੌਰ ’ਤੇ ਉਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਸਰੂਪ ਨੂੰ ਅਜਨਾਲਾ ਥਾਣੇ ’ਤੇ ਹਮਲਾ ਕਰਨ ਵਾਸਤੇ ਢਾਲ ਵਜੋਂ ਵਰਤਣ ਦੀ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਉਹ ਅੱਜ ਖੁਦ ਨਿਸ਼ਾਨੇ ’ਤੇ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹ ਚੁੱਪ ਕਰਕੇ ਨਹੀਂ ਬੈਠਣਗੇ। ਉਹਨਾਂ ਕਿਹਾ ਕਿ ਕੋਈ ਵੀ ਮੈਨੂੰ ਪੰਜਾਬ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਲਈ ਬੋਲਣ ਤੋਂ ਨਹੀਂ ਰੋਕ ਸਕਦਾ।

Have something to say? Post your comment

 
 

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਸਮਾਜਿਕ ਜਾਗਰੂਕਤਾ ਸਬੰਧੀ ਰੈਲੀ ਕੱਢੀ ਗਈ

ਰਾਜਪਾਲ ਨੇ ਨੌਜਵਾਨਾਂ ਨੂੰ ਸਾਹਿਬਜ਼ਾਦਿਆਂ ਦੀ ਕੁਰਬਾਨੀ ਤੋਂ ਸੇਧ ਲੈਣ, ਵਿਕਸਤ ਭਾਰਤ ਅਤੇ ਪੰਜਾਬ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਕਿਹਾ

ਲੁਧਿਆਣੇ ਦੀਆਂ ਸਿੱਖ ਸੰਗਤਾਂ 5 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣਗੀਆਂ -ਕੀਤਾ ਐਲਾਨ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਜਸਵੀਰ ਸਿੰਘ ਗੜ੍ਹੀ ਨੇ ਐਸ.ਸੀ. ਕਮਿਸ਼ਨ ਦੇ ਕੰਮਕਾਜ ਤੋਂ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਚ ਲੱਤਾਂ ਲਮਕਾ ਕੇ ਬੈਠਿਆ ਬਾਬਾ ਧੁੰਮਾਂ-ਗੁਰਮਰਿਯਾਦਾ ਦੀਆਂ ਸ਼ਰੇਆਮ ਉਡਾਈਆਂ ਧੱਜੀਆਂ

ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਖਾਮੀਆਂ ਕਾਰਨ ਅਦਾਇਗੀ ਰੋਕਣ ਦੇ ਹੁਕਮ

ਹੁਣ ਕਾਂਗਰਸ ਵਿੱਚ ਪੈਸੇ ਦਾ ਹੀ ਬੋਲ ਬਾਲਾ ਨਵਜੋਤ ਕੌਰ ਸਿੱਧੂ ਦੇ ਹੱਕ ਵਿੱਚ ਬੋਲਦਿਆਂ ਹਰਜਿੰਦਰ ਸਿੰਘ ਠੇਕੇਦਾਰ ਨੇ ਕਿਹਾ

ਕੰਗ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖਣ ਤੋਂ ਬਾਅਦ ਮੁੜ ਲੋਕ ਸਭਾ ਵਿੱਚ ਚੁੱਕਿਆ ਮਾਮਲਾ