ਸੰਸਾਰ

ਕੈਨੇਡਾ: ਬਲਵੀਰ ਢੱਟ,ਤੇਗਜੋਤ ਬੱਲ, ਬਲਦੀਪ ਝੰਡ ਅਤੇ ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਦੇ ਹੱਕ ਵਿੱਚ ਸੰਭਾਲਿਆ ਮੋਰਚਾ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | April 26, 2025 09:22 PM

ਸਰੀ- ਕੈਨੇਡਾ ਚੋਣਾਂ ਦੇ ਆਖਰੀ ਦਿਨਾਂ ਵਿੱਚ ਸ਼ਭਨਾਂ ਉਮੀਦਵਾਰਾਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸਰੀ ਸੈਂਟਰ ਹਲਕੇ ਤੋਂ ਚੋਣ ਲੜ ਰਹੇ ਕੰਸਰਵੇਟਿਵ ਉਮੀਦਵਾਰ ਰਾਜਵੀਰ ਢਿੱਲੋਂ ਦੀ ਮੁਹਿੰਮ ਨੂੰ ਬਲਵੀਰ ਢੱਟ, ਤੇਗਜੋਤ ਬੱਲ, ਬਲਦੀਪ ਝੰਡ ਅਤੇ ਸ਼ਰੀ ਨੌਰਥ ਤੋਂ ਐਮਐਲਏ ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਦੇ ਹੱਕ ਵਿੱਚ ਮੋਰਚਾ ਸੰਭਾਲ ਕੇ ਹਲਕੇ ਵਿੱਚ ਨੁੱਕੜ ਮੀਟਿੰਗਾਂ ਰਾਹੀ ਵੋਟਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਬਲਵੀਰ ਢੱਟ ਨੇ ਸਰਵੇ ਦੀ ਭਰੋਸੇ ਯੋਗਤਾ ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਆਮ ਲੋਕ ਰਾਜਵੀਰ ਢਿੱਲੋਂ ਦੀ ਜਿੱਤ ਪ੍ਰਤੀ ਹਨ ਉਤਸਕ। ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਰਾਜਵੀਰ ਢਿੱਲੋਂ ਜਿਹਾ ਪੜਿਆ-ਲਿਖਿਆ, ਸੂਝਵਾਨ ਵਿਅਕਤੀ ਸਾਡੀ ਸਾਰਿਆਂ ਦੀ ਪਾਰਲੀਮੈਂਟ ਵਿੱਚ ਆਵਾਜ਼ ਬੁਲੰਦ ਕਰੇਗਾ।ਬਲਦੀਪ ਝੰਡ ਨੇ ਕਿਹਾ ਕਿ ਲਿਬਰਲ ਦੇ ਕਾਰਜਕਾਲ ‘ਚ ਆਮ ਆਦਮੀ ਦਾ ਜਿਊਣਾ ਮੁਹਾਲ ਹੋਇਆ ਅਤੇ ਹੁਣ ਲੋਕ ਦੁਬਾਰਾ ਕੈਨੇਡਾ ਨੂੰ ਪਹਿਲੇ ਜਿਹਾ ਵੇਖਣਾ ਚਾਹੁੰਦੇ ਹਨ। ਆਪਣੇ ਸਮਰਥਕਾਂ ਨਾਲ ਘਰ-ਘਰ ਡੋਰ ਨਾਕਿੰਗ, ਕਰ ਰਹੇ ਤੇਗਜੋਤ ਬੱਲ ਨੇ ਕਿਹਾ ਕਿ ਢਿੱਲੋਂ ਦੀ ਜਿੱਤ ਲਈ ਦਿਨ-ਰਾਤ ਇੱਕ ਕਰ ਦੇਣਗੇ। ਇਸ ਮੁਹਿੰਮ ਵਿੱਚ ਸੰਦੀਪ ਤੂਰ, ਰਾਜਵੀਰ ਬਾਜਵਾ, ਸੁੱਖ ਚੀਮਾ, ਜਗਦੀਪ ਸੰਧੂ, ਜੱਗੀ ਜੋਹਲ, ਇੱਕਬਾਲ ਸੰਧੂ, ਅਮਰੀਕ ਸਿੱਧੂ, ਰਿੱਕੀ ਬਾਜਵਾ, ਦੀਪ ਰੰਧਾਵਾ, ਪਰਮਿੰਦਰ ਵੀ ਭਰਪੂਰ ਯੋਗਦਾਨ ਪਾ ਰਹੇ ਹਨ।

Have something to say? Post your comment

 

ਸੰਸਾਰ

ਕੈਨੇਡਾ ਦੀਆਂ ਫੈਡਰਲ ਚੋਣਾਂ ‘ਚ ਲਿਬਰਲ ਪਾਰਟੀ ਨੇ 169 ਅਤੇ ਕਸੰਰਵੇਟਿਵ ਨੇ 144 ਸੀਟਾਂ ‘ਤੇ ਜਿੱਤ/ਲੀਡ ਹਾਸਲ ਕੀਤੀ

ਕੈਨੇਡਾ ਚੋਣਾਂ ਵਿੱਚ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਾਰਟੀ ਨੂੰ ਮਿਲੀ ਕਰਾਰੀ ਹਾਰ

ਕੈਨੇਡਾ ਚੋਣ: ਲਿਬਰਲ ਪਾਰਟੀ ਚੌਥੀ ਵਾਰ ਸੱਤਾ ਵਿੱਚ ਵਾਪਸ ਆਈ, ਟਰੰਪ ਦੀ 'ਟੈਰਿਫ ਵਾਰ' ਨੇ ਮਾਰਕ ਕਾਰਨੀ ਦਾ ਰਸਤਾ ਆਸਾਨ ਕਰ ਦਿੱਤਾ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਹਜਾਰਾਂ ਸ਼ਰਧਾਲੂ ਬੜੇ ਉਤਸ਼ਾਹ ਨਾਲ ਹੋਏ ਸ਼ਾਮਲ

ਭਾਰਤ-ਪਾਕਿਸਤਾਨ ਸਰਹੱਦੀ ਤਣਾਅ -ਦੋਵੇਂ ਦੇਸ਼ ਇਸਨੂੰ ਹੱਲ ਕਰ ਲੈਣਗੇ- ਟਰੰਪ ਨੇ ਕਿਹਾ

ਕੈਨੇਡਾ ਚੋਣਾਂ ਲਈ 18 ਤੋਂ 21 ਅਪ੍ਰੈਲ ਤੱਕ 4 ਦਿਨ ਹੋਈ ਐਡਵਾਂਸ ਪੋਲ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾਏ

ਕੈਨੇਡਾ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ, ਪਰਿਵਾਰ ਨੇ ਲਾਸ਼ ਦੇਸ਼ ਵਾਪਸ ਲਿਆਉਣ ਦੀ ਕੀਤੀ ਮੰਗ

ਅਮਰੀਕਾ ਸਥਿਤ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸਰਧਾ ਨਾਲ ਮਨਾਇਆ

ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਮੇਹੁਲ ਚੋਕਸੀ ਦੇ ਵਕੀਲ ਨੇ ਕਿਹਾ: ਮੇਰੇ ਮੁਵੱਕਿਲ ਨੂੰ ਭਾਰਤ ਲਿਆਉਣਾ ਆਸਾਨ ਨਹੀਂ