ਸੰਸਾਰ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਹਜਾਰਾਂ ਸ਼ਰਧਾਲੂ ਬੜੇ ਉਤਸ਼ਾਹ ਨਾਲ ਹੋਏ ਸ਼ਾਮਲ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | April 27, 2025 07:01 PM
 
ਕਿਲੋਨਾ-ਬੀ.ਸੀ. ਦੇ ਸ਼ਹਿਰ ਕਿਲੋਨਾ ਵਿਖੇ ਗੁਰਦੁਆਰਾ ਓਕਆਗਨ ਸਿੱਖ ਟੈਂਪਲ ਵੱਲੋਂ ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ 15ਵਾਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿਚ ਤਕਰੀਬਨ 15 ਹਜਾਰ ਲੋਕ ਬੜੇ ਉਤਸ਼ਾਹ ਅਤੇ ਉਮਾਹ ਨਾਲ ਸ਼ਾਮਲ ਹੋਏ। 
ਨਗਰ ਕੀਤਰਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਸਿੱਖ ਰਾਈਡਰਜ਼ ਦੇ ਮੋਟਰ ਸਾਈਕਲ ਸਵਾਰ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ। ਸ਼ਰਧਾਲੂਆਂ ਵੱਲੋਂ ਆਪਣੇ ਟਰੈਕਟਰ ਸਜਾ ਕੇ ਨਗਰ ਕੀਰਤਨ ਵਿਚ ਲਿਆਂਦੇ ਗਏ। ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ ਇਹ ਨਗਰ ਕੀਰਤਨ ਲਾਗਲੀਆਂ ਗਲੀਆਂ ਵਿੱਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ।
 ਬੱਚਿਆਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ।
 ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿਚ ਵੀ ਸ਼ਰਧਾਲੂਆਂ,  ਕਾਰੋਬਾਰੀਆਂ,  ਬੈਂਕਾਂ ਅਤੇ ਹੋਰ ਅਦਾਰਿਆਂ ਵੱਲੋਂ ਆਪੋ ਆਪਣੇ ਸਟਾਲ ਲਾਏ ਗਏ ਸਨ ਜਿਹਨਾਂ ਉਪਰ ਸ਼ਾਮ ਤੱਕ ਖੂਬ ਰੌਣਕ ਲੱਗੀ ਰਹੀ। ਮੌਸਮ ਬਹੁਤ ਸਾਜ਼ਗਾਰ ਹੋਣ ਕਰ ਕੇ ਸ਼ਰਧਾਲੂਆਂ ਬੇਹੱਦ ਉਤਸ਼ਾਹ ਸੀ ।
ਇਸ ਨਗਰ ਕੀਰਤਨ ਉਪਰ ਗੁਲਾਟੀ ਪਬਲਿਸ਼ਰਜ਼ ਸਰੀ ਦੇ ਸਤੀਸ਼ ਗੁਲਾਟੀ ਅਤੇ ਤਿੰਨ ਹੋਰ ਸੰਸਥਾਵਾਂ ਵੱਲੋਂ ਪੁਸਤਕ ਪ੍ਰਦਰਸ਼ਨੀਆਂ ਲਾਈਆਂ ਗਈਆਂ। ਇਨ੍ਹਾਂ ਪ੍ਰਦਰਸ਼ਨੀਆਂ ਵਿਚ ਪੁਸਤਕ ਪ੍ਰੇਮੀਆਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ,  ਕਿਤਾਬਾਂ ਨੂੰ ਚੁੰਮਿਆਂ ਅਤੇ ਆਪਣਾ ਸਾਥੀ ਬਣਾਇਆ। ਸਾਹਿਤ ਦੇ ਪ੍ਰਬੁੱਧ ਪਾਠਕ ਸ਼ਿੰਦਾ ਢਿੱਲੋਂ,  ਬਲਜੀਤ ਸਿੰਘ, ਪ੍ਰੋ. ਪਰਮਜੀਤ ਗਿੱਲ, ਭੁਪਿਦਰ ਸਿੰਘ, ਗੁਰਦੁਆਰਾ ਸਾਹਿਬ ਦੇ ਸਕੱਤਰ ਇੰਦਰਜੀਤ ਸਿੰਘ ਸੰਧੂ ਨੇ ਵਿਸ਼ੇਸ਼ ਕਰ ਕੇ ਨੌਜਵਾਨ ਵਰਗ ਵੱਲੋਂ ਪੁਸਤਕਾਂ ਵਿੱਚ ਦਿਖਾਈ ਵਿਸ਼ੇਸ਼ ਰੁਚੀ ਨੂੰ ਬਹੁਤ ਮਹੱਤਵਪੂਰਨ ਸ਼ਗਨ ਦੱਸਿਆ।
ਗੁਰਦੁਆਰਾ ਸਾਹਿਬ ਦੇ ਸਕੱਤਰ ਇੰਦਰਜੀਤ ਸਿੰਘ ਸੰਧੂ ਨੇ ਨਗਰ ਕੀਰਤਨ ਵਿਚ ਸ਼ਾਮਲ ਹੋਈ ਸੰਗਤ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ।

Have something to say? Post your comment

 

ਸੰਸਾਰ

ਕੈਨੇਡਾ ਦੀਆਂ ਫੈਡਰਲ ਚੋਣਾਂ ‘ਚ ਲਿਬਰਲ ਪਾਰਟੀ ਨੇ 169 ਅਤੇ ਕਸੰਰਵੇਟਿਵ ਨੇ 144 ਸੀਟਾਂ ‘ਤੇ ਜਿੱਤ/ਲੀਡ ਹਾਸਲ ਕੀਤੀ

ਕੈਨੇਡਾ ਚੋਣਾਂ ਵਿੱਚ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਾਰਟੀ ਨੂੰ ਮਿਲੀ ਕਰਾਰੀ ਹਾਰ

ਕੈਨੇਡਾ ਚੋਣ: ਲਿਬਰਲ ਪਾਰਟੀ ਚੌਥੀ ਵਾਰ ਸੱਤਾ ਵਿੱਚ ਵਾਪਸ ਆਈ, ਟਰੰਪ ਦੀ 'ਟੈਰਿਫ ਵਾਰ' ਨੇ ਮਾਰਕ ਕਾਰਨੀ ਦਾ ਰਸਤਾ ਆਸਾਨ ਕਰ ਦਿੱਤਾ

ਕੈਨੇਡਾ: ਬਲਵੀਰ ਢੱਟ,ਤੇਗਜੋਤ ਬੱਲ, ਬਲਦੀਪ ਝੰਡ ਅਤੇ ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਦੇ ਹੱਕ ਵਿੱਚ ਸੰਭਾਲਿਆ ਮੋਰਚਾ

ਭਾਰਤ-ਪਾਕਿਸਤਾਨ ਸਰਹੱਦੀ ਤਣਾਅ -ਦੋਵੇਂ ਦੇਸ਼ ਇਸਨੂੰ ਹੱਲ ਕਰ ਲੈਣਗੇ- ਟਰੰਪ ਨੇ ਕਿਹਾ

ਕੈਨੇਡਾ ਚੋਣਾਂ ਲਈ 18 ਤੋਂ 21 ਅਪ੍ਰੈਲ ਤੱਕ 4 ਦਿਨ ਹੋਈ ਐਡਵਾਂਸ ਪੋਲ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾਏ

ਕੈਨੇਡਾ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ, ਪਰਿਵਾਰ ਨੇ ਲਾਸ਼ ਦੇਸ਼ ਵਾਪਸ ਲਿਆਉਣ ਦੀ ਕੀਤੀ ਮੰਗ

ਅਮਰੀਕਾ ਸਥਿਤ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸਰਧਾ ਨਾਲ ਮਨਾਇਆ

ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਮੇਹੁਲ ਚੋਕਸੀ ਦੇ ਵਕੀਲ ਨੇ ਕਿਹਾ: ਮੇਰੇ ਮੁਵੱਕਿਲ ਨੂੰ ਭਾਰਤ ਲਿਆਉਣਾ ਆਸਾਨ ਨਹੀਂ