ਨੈਸ਼ਨਲ

ਤਨਖਾਹੀਆ ਕਰਾਰ ਦਿੱਤੇ ਹਰਵਿੰਦਰ ਸਰਨਾ ਨੂੰ ਸਟੇਜ ਦੇਣ ’ਤੇ ਗੁਰਦੁਆਰਾ ਰਕਾਬਗੰਜ ਸਾਹਿਬ ਦਾ ਹੈਡ ਗ੍ਰੰਥੀ ਮੁਅੱਤਲ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 27, 2025 07:10 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤੇ ਅਕਾਲੀ ਦਲ ਬਾਦਲ ਦੇ ਆਗੂ ਹਰਵਿੰਦਰ ਸਿੰਘ ਸਰਨਾ ਨੂੰ ਸਟੇਜ ਦੇਣ ’ਤੇ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦੇ ਹੈਡ ਗ੍ਰੰਥੀ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਰ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਖਿਲਾਫ ਬੋਲਣ ਵਾਲੇ ਹਰਵਿੰਦਰ ਸਿੰਘ ਸਰਨਾ ਨੂੰ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਨਖਾਹੀਆ ਕਰਾਰ ਦਿੱਤਾ ਸੀ ਤੇ ਸਮੁੱਚੀ ਸਿੱਖ ਕੌਮ ਨੂੰ ਹਦਾਇਤ ਕੀਤੀ ਹੈ ਕਿ ਉਸ ਨਾਲ ਕਿਸੇ ਵੀ ਤਰੀਕੇ ਦੀ ਸਮਾਜਿਕ ਤੇ ਧਾਰਮਿਕ ਸਾਂਝ ਨਾ ਰੱਖੀ ਜਾਵੇ। ਉਹਨਾਂ ਦੱਸਿਆ ਕਿ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਇਕ ਸਮਾਜਿਕ ਸਮਾਗਮ ਸੀ ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਦਿਲਬਾਗ ਸਿੰਘ ਨੇ ਤਨਖਾਹੀਆ ਕਰਾਰ ਦਿੱਤੇ ਸਰਨਾ ਨੂੰ ਸਟੇਜ ਦੇ ਦਿੱਤੀ ਅਤੇ ਉਸਨੇ ਸੰਗਤ ਨੂੰ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਇਹ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਸਪਸ਼ਟ ਤੌਰ ’ਤੇ ਉਲੰਘਣਾ ਹੈ। ਉਹਨਾਂ ਕਿਹਾ ਕਿ ਇਸ ਉਲੰਘਣਾ ਤੇ ਹੋਈ ਬਜ਼ਰ ਗਲਤੀ ਦਾ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਗਿਆਨੀ ਦਿਲਬਾਗ ਸਿੰਘ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ ਤੇ ਉਹਨਾਂ ਖਿਲਾਫ ਅਗਲੇਰੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਵਾਸਤੇ ਸਰਵਉੱਚ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਾਂ ਦੀ ਪਾਲਣਾ ਕਰਨਾ ਹਰ ਸਿੱਖ ਦਾ ਮੁੱਢਲਾ ਫਰਜ਼ ਹੈ। ਉਹਨਾਂ ਕਿਹਾ ਕਿ ਇਸ ਫਰਜ਼ ਵਿਚ ਕੁਤਾਹੀ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਹਨਾਂ ਨੇ ਕਮੇਟੀ ਦੇ ਸਮੁੱਚੇ ਸਟਾਫ ਨੂੰ ਵੀ ਆਖਿਆ ਕਿ ਉਹ ਇਹ ਹਮੇਸ਼ਾ ਚੇਤੇ ਰੱਖਣ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਰਵਉੱਚ ਹੈ।

Have something to say? Post your comment

 

ਨੈਸ਼ਨਲ

ਭਾਜਪਾ ਦੀ ਦਿੱਲੀ ਸਰਕਾਰ ਨੇ 100 ਦਿਨਾਂ ਵਿੱਚ 100 ਝੂਠ ਬੋਲੇ ​​ਹਨ-ਆਪ

ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ, ਪਾਕਿਸਤਾਨੀ ਗੋਲੀਬਾਰੀ ਦੇ ਪੀੜਤਾਂ ਲਈ ਰਾਹਤ ਪੈਕੇਜ ਦੀ ਮੰਗ

ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਆਪਣੇ ਸ਼ਬਦਾਂ ਰਾਹੀਂ ਫੌਜ ਦੇ ਵਿਸ਼ਵਾਸ ਦੀ ਪ੍ਰਗਟ ਕੀਤੀ ਝਲਕ

ਭਾਰਤ ਦੁਨੀਆਂ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਵਾਲਾ ਦੇਸ਼ ਬਣਨਾ ਵਧਾਈ ਦਾ ਪਾਤਰ: ਪਰਮੀਤ ਚੱਢਾ

ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਦੇ ਵਿਰੁੱਧ ਪਾਸ ਕੀਤਾ ਮਤਾ ਗੈਰ-ਸਿਧਾਂਤਕ

ਪੰਥਕ ਏਕਤਾ ਨੂੰ ਲੈ ਕੇ  ਸੁਖਬੀਰ ਸਿੰਘ ਬਾਦਲ ਅਤੇ ਪਰਮਜੀਤ ਸਿੰਘ ਵੀਰਜੀ ਵਿਚਕਾਰ ਹੋਈ ਵਿਚਾਰ ਚਰਚਾ

ਬੱਚਿਆਂ ਨੂੰ ਸਿੱਖੀ ਅਤੇ ਗੁਰਬਾਣੀ ਨਾਲ ਜੋੜਨ ਲਈ ਦਿੱਲੀ ਕਮੇਟੀ ਅਤੇ ਸਹਿਯੋਗੀਆਂ ਵਲੋਂ ਉਲੀਕੇ ਜਾ ਰਹੇ ਗੁਰਮਤਿ ਕੈਂਪ ਸ਼ਲਾਘਾਯੋਗ - ਬੀਬੀ ਰਣਜੀਤ ਕੌਰ

ਦੱਖਣੀ ਅਫ਼ਰੀਕੀ ਸੰਸਦੀ ਪ੍ਰੀਸ਼ਦ ਨੇ ਪਹਿਲਗਾਮ ਦੇ ਪੀੜਤਾਂ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ

ਦਿੱਲੀ ਕਮੇਟੀ ਅਧੀਨ ਚਲਦੇ ਸਕੂਲ ਅੰਦਰ ਇਮਤਿਹਾਨ ਨਕਲ ਰੈਕੇਟ ਵਿੱਚ ਦਿੱਲੀ ਕਮੇਟੀ ਦੇ ਆਗੂਆਂ ਦੀ ਭੂਮਿਕਾ 'ਤੇ ਉਠਾਏ ਗਏ ਸਵਾਲ

1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਵੰਡੇ ਨਿਯੁਕਤੀ ਪੱਤਰ