ਪੰਜਾਬ

ਬਹਾਦਰਾਂ ਦਾ ਸਨਮਾਨ: ਪੰਜਾਬ ਸਰਕਾਰ ਨੇ ਬਹਾਦਰ ਸੈਨਿਕਾਂ ਨੂੰ 15.53 ਕਰੋੜ ਰੁਪਏ ਵੰਡੇ

ਕੌਮੀ ਮਾਰਗ ਬਿਊਰੋ | April 28, 2025 06:59 PM

ਚੰਡੀਗੜ੍ਹ- ਸੇਵਾਵਾਂ ਨਿਭਾ ਰਹੇ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਦੌਰਾਨ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ 1615 ਪੁਰਸਕਾਰ ਜੇਤੂਆਂ ਨੂੰ ਕੁੱਲ 15.53 ਕਰੋੜ ਰੁਪਏ ਦੀ ਰਾਸ਼ੀ ਵੰਡੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਰਾਸ਼ੀ ਪੰਜਾਬ ਨਾਲ ਸਬੰਧਤ ਸੈਨਿਕਾਂ ਵੱਲੋਂ ਨਿਭਾਈਆਂ ਗਈਆਂ ਬੇਮਿਸਾਲ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਦੇ ਸਨਮਾਨ ਵਜੋਂ ਵੰਡੀ ਗਈ ਹੈ। ਉਨ੍ਹਾਂ ਕਿਹਾ, "ਸਾਡੇ ਬਹਾਦਰ ਸੈਨਿਕਾਂ ਨੇ ਆਪਣੀ ਮਿਸਾਲੀ ਹਿੰਮਤ ਅਤੇ ਨਿਰਸਵਾਰਥ ਸੇਵਾ ਰਾਹੀਂ ਦੇਸ਼ ਅਤੇ ਸੂਬੇ ਦਾ ਮਾਣ ਵਧਾਇਆ ਹੈ। ਉਨ੍ਹਾਂ ਦਾ ਬਣਦਾ ਸਨਮਾਨ ਕਰਨਾ ਸਾਡਾ ਫਰਜ਼ ਹੈ।" ਸ੍ਰੀ ਭਗਤ ਨੇ ਕਿਹਾ ਕਿ ਸੈਨਿਕਾਂ ਦੀਆਂ ਕੁਰਬਾਨੀਆਂ ਦਾ ਕਦੇ ਵੀ ਮੁੱਲ ਨਹੀਂ ਚੁਕਾਇਆ ਜਾ ਸਕਦਾ, ਪਰ ਸਰਕਾਰ ਉਨ੍ਹਾਂ ਦੀ ਬਹਾਦਰੀ ਨੂੰ ਮਾਨਤਾ ਦੇਣ ਅਤੇ ਸਲਾਮ ਕਰਨ ਲਈ ਕੋਈ ਮੌਕਾ ਨਹੀਂ ਛੱਡੇਗੀ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਲਗਾਤਾਰ ਤਰਜੀਹ ਦਿੱਤੀ ਹੈ। ਸਰਕਾਰ ਵੱਲੋਂ ਸਮੇਂ ਸਿਰ ਵਿੱਤੀ ਸਹਾਇਤਾ, ਸੈਨਿਕਾਂ ਦੇ ਬੱਚਿਆਂ ਲਈ ਸਿੱਖਿਆ ਲਾਭ ਅਤੇ ਸ਼ਹੀਦ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਸਾਬਕਾ ਸੈਨਿਕਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਸ੍ਰੀ ਮੋਹਿੰਦਰ ਭਗਤ ਨੇ ਅੱਗੇ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਸੇਵਾਵਾਂ ਨਿਭਾ ਰਹੇ ਅਤੇ ਸੇਵਾਮੁਕਤ ਸੈਨਿਕਾਂ ਨੂੰ ਸਨਮਾਨ ਅਤੇ ਕੁਸ਼ਲਤਾ ਨਾਲ ਸਾਰੇ ਲਾਭ ਅਤੇ ਅਧਿਕਾਰ ਪ੍ਰਦਾਨ ਕਰਨ ਲਈ ਵਚਨਬੱਧ ਹੈ।

 

Have something to say? Post your comment

 

ਪੰਜਾਬ

ਪੰਜਾਬ ਕੋਲ ਇੱਕ ਵੀ ਪਾਣੀ ਦੀ ਬੂੰਦ ਵਾਧੂ ਨਹੀਂ,ਇਹ ਲੜਾਈ ਪੰਜਾਬ ਦਾ ਭਵਿੱਖ ਤੈਅ ਕਰੇਗੀ-ਰੱਖੜਾ, ਚੰਦੂਮਾਜਰਾ, ਢੀਂਡਸਾ, ਬੀਬੀ ਜਗੀਰ ਕੌਰ

ਪੰਜਾਬ ਦੇ ਪਾਣੀਆਂ ਦੀ ਲੁੱਟ ਨੂੰ ਲੈ ਕੇ ਕੱਲ ਸਰਬ ਪਾਰਟੀ ਮੀਟਿੰਗ ਅਤੇ ਸੋਮਵਾਰ ਨੂੰ ਵਿਸ਼ੇਸ਼ ਵਿਧਾਨ ਸਭਾ ਇਜਲਾਸ ਮੁੱਖ ਮੰਤਰੀ ਦੀ ਅਗਵਾਈ ਵਿੱਚ

ਪੰਜਾਬ ਤੋਂ ਪਾਣੀ ਦੀ ਇੱਕ ਬੂੰਦ ਵੀ ਨਹੀਂ ਜਾਣ ਦੇਵਾਂਗੇ: ਵੜਿੰਗ

ਸਿੱਖ ਸਰੋਕਾਰਾਂ ਸਬੰਧੀ ਬਣਦੀਆਂ ਫ਼ਿਲਮਾਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ 2 ਮਈ ਨੂੰ

ਮੁੱਖ ਮੰਤਰੀ ਭਗਵੰਤ ਮਾਨ ਨੰਗਲ ਡੈਮ ਪਹੁੰਚੇ-ਪੰਜਾਬ ਦੇ ਪਾਣੀਆਂ ਦੀ ਇਕ ਵੀ ਬੂੰਦ ਕਿਸੇ ਹੋਰ ਨੂੰ ਚੋਰੀ ਨਹੀਂ ਕਰਨ ਦੇਵਾਂਗਾ

ਹਥਿਆਰ ਤਸਕਰੀ ਮਾਮਲੇ ਵਿੱਚ ਫਰਾਰ ਮੁਲਜ਼ਮ ਦੀ ਭਾਲ ਕਰਦਿਆਂ ਅੰਮ੍ਰਿਤਸਰ ਸਥਿਤ ਉਸਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1 ਲੱਖ 30 ਹਜ਼ਾਰ ਉਸਾਰੀ ਕਾਮਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਵਰ ਕੀਤਾ-ਸੌਂਦ

ਕਨੇਡਾ ਦੀ ਪਾਰਲੀਮਾਨੀ ਚੋਣਾਂ ਜਿੱਤਣ ਵਾਲੇ ਉਮੀਦਵਾਰਾਂ ਨੂੰ ਵਧਾਈ ਦਿਤੀ ਬਾਬਾ ਬਲਬੀਰ ਸਿੰਘ ਨੇ

ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਫੌਰੀ ਵਾਧੂ ਪਾਣੀ ਛੱਡਣ ਦਾ ਫੈਸਲਾ ਪੰਜਾਬ ਨਾਲ ਧੱਕੇਸ਼ਾਹੀ: ਕਿਰਤੀ ਕਿਸਾਨ ਯੂਨੀਅਨ 

ਭਾਰਤ ਨੂੰ ਗੁਜਰਾਤ ਦੇ ਬਾਰਡਰ ਰਾਹੀਂ ਜੰਗ ਲੜਨੀ ਚਾਹੀਦੀ ਹੈ - ਮਾਨ