ਪੰਜਾਬ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਕੌਮੀ ਮਾਰਗ ਬਿਊਰੋ | April 28, 2025 08:55 PM

ਅੰਮ੍ਰਿਤਸਰ-ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਆਈ ਸੰਗਤ ਨੂੰ ਗੁਰੂ ਚਰਨਾ ਨਾਲ ਜੋੜਿਆ। ਇਸ ਉਪਰੰਤ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।

ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਲਖਵਿੰਦਰ ਸਿੰਘ ਢਿੱਲੋਂ ਨੇ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਦੇ ਕਾਰਜ ਕਰਨ ਲਈ ਪ੍ਰੇਰਿਤ ਕੀਤਾ। ਉਕਤ ਧਾਰਮਿਕ ਸਮਾਗਮ ਮੌਕੇ ਸ: ਢਿੱਲੋਂ ਨੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ। ਮਹਿਲ ਸਿੰਘ ਨਾਲ ਮਿਲ ਕੇ ਸਿਰੋਪਾਓ ਭੇਂਟ ਕੀਤੇ।

ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ। ਸੁਰਿੰਦਰ ਕੌਰ, ਰਿਸਰਚ ਡੀਨ ਡਾ। ਆਰ। ਕੇ। ਧਵਨ, ਕੌਂਸਲ ਦੇ ਜੁਆਇੰਟ ਸਕੱਤਰ ਸ: ਪਰਮਜੀਤ ਸਿੰਘ ਬੱਲ, ਮੈਂਬਰ ਸ੍ਰੀਮਤੀ ਰਮਿੰਦਰ ਕੌਰ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ। ਆਤਮ ਸਿੰਘ ਰੰਧਾਵਾ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਸ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ। ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ। ਐਸ। ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼, ਗ੍ਰੰਥੀ ਸਿੰਘ ਸ: ਹਰਪ੍ਰੀਤ ਸਿੰਘ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

 

ਪੰਜਾਬ

ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਕਿਸੇ ਵੀ ਅਣਗਹਿਲੀ ਲਈ ਸਖ਼ਤ ਕਾਰਵਾਈ ਦੀ ਚਿਤਾਵਨੀ

ਭਾਜਪਾ ਦੀ ਅਗਵਾਈ ਵਾਲੀਆਂ ਕੇਂਦਰ ਤੇ ਹਰਿਆਣਾ ਸਰਕਾਰਾਂ ਸੱਤਾ ਦੀ ਦੁਰਵਰਤੋਂ ਕਰ ਰਹੀਆਂ-ਭਗਵੰਤ ਸਿੰਘ ਮਾਨ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੀਆਂ ਫੈਡਰਲ ਚੋਣਾਂ ’ਚ ਜਿੱਤਣ ਵਾਲੇ ਪੰਜਾਬੀ ਤੇ ਸਿੱਖ ਆਗੂਆਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਸ਼੍ਰੋਮਣੀ ਕਮੇਟੀ ਨੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ

ਗ੍ਰਿਫ਼ਤਾਰ ਮੁਲਜ਼ਮ ਅਜੇ ਭੱਜਣ ਦੀ ਕੋਸ਼ਿਸ਼ ਵਿੱਚ ਜਵਾਬੀ ਗੋਲੀਬਾਰੀ ਦੌਰਾਨ ਹੋਇਆ ਜ਼ਖਮੀ: ਸੀਪੀ ਗੁਰਪ੍ਰੀਤ ਭੁੱਲਰ

ਮੁੱਖ ਮੰਤਰੀ ਭਗਵੰਤ ਮਾਨ ਨੇ ਜਦੋਂ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਤਾਂ ਤੁਹਾਨੂੰ ਮਿਰਚਾਂ ਕਿਉਂ ਲੱਗ ਰਹੀਆਂ ਹਨ? - ਕੰਗ

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼