ਪੰਜਾਬ

'ਆਪ' ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਭਾਜਪਾ ਨੂੰ ਦਿੱਤੀ ਚੇਤਾਵਨੀ, ਕਿਹਾ – ਪੰਜਾਬ ਨੂੰ ਪਾਣੀ ਤੋਂ ਵਾਂਝਾ ਕਰਨ ਦੀ ਨਾ ਕਰੋ ਕੋਸ਼ਿਸ਼

ਕੌਮੀ ਮਾਰਗ ਬਿਊਰੋ | April 29, 2025 07:00 PM

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਦੀ ਪੰਜਾਬ ਦੇ ਜਲ ਸਰੋਤਾਂ ਨੂੰ ਲੁੱਟਣ ਦੀਆਂ ਲਗਾਤਾਰ ਕੋਸ਼ਿਸ਼ਾਂ ਲਈ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਅੱਜ ਇੱਕ ਬਿਆਨ ਵਿੱਚ ਕੰਗ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਵੱਲੋਂ ਪੰਜਾਬ ਤੋਂ ਹੋਰ ਪਾਣੀ ਲੈਣ ਦੀ ਚੱਲ ਰਹੀ ਸਾਜ਼ਿਸ਼ ਵੱਲ ਇਸ਼ਾਰਾ ਕੀਤਾ ਜਦੋਂ ਕਿ ਸੂਬਾ ਪਹਿਲਾਂ ਹੀ ਪਾਣੀ ਦੀ ਭਾਰੀ ਘਾਟ ਦਾ ਸਾਹਮਣਾ ਕਰ ਰਿਹਾ ਹੈ।

ਕੰਗ ਨੇ ਬੀਬੀਐਮਬੀ ਦੀ ਮੀਟਿੰਗ ਵਿੱਚ ਹਰਿਆਣਾ ਸਰਕਾਰ ਵੱਲੋਂ ਪੰਜਾਬ ਦੇ ਹਿੱਸੇ ਤੋਂ ਵੱਧ ਪਾਣੀ ਪ੍ਰਾਪਤ ਕਰਨ ਲਈ ਪੇਸ਼ ਕੀਤੇ ਗਏ ਨਵੇਂ ਪ੍ਰਸਤਾਵਾਂ ਅਤੇ ਯੋਜਨਾਵਾਂ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ, "ਪੰਜਾਬ ਪਹਿਲਾਂ ਹੀ ਸਮਝੌਤਿਆਂ ਅਨੁਸਾਰ ਹਰਿਆਣਾ ਨੂੰ ਮਈ ਤੱਕ ਮਿਲਣ ਵਾਲਾ ਸਾਰਾ ਪਾਣੀ ਦੇ ਚੁੱਕਾ ਹੈ। ਸਾਨੂੰ ਆਉਣ ਵਾਲੇ ਝੋਨੇ ਦੇ ਸੀਜ਼ਨ ਵਿੱਚ ਪਾਣੀ ਦੀ ਹਰ ਬੂੰਦ ਦੀ ਲੋੜ ਹੈ, ਹੁਣ ਸਾਡੇ ਕੋਲ ਇੱਕ ਵੀ ਬੂੰਦ ਨਹੀਂ ਬਚੀ ਹੈ। ਸਾਡੇ ਮੁੱਖ ਮੰਤਰੀ ਭਗਵੰਤ ਮਾਨ ਨੇ ਯਮੁਨਾ ਦੇ ਪਾਣੀ ਵਿੱਚ ਪੰਜਾਬ ਦੇ ਹਿੱਸੇ ਦੀ ਮੰਗ ਕਰਦੇ ਹੋਏ ਕਈ ਵਾਰ ਮੁੱਦਾ ਉਠਾਇਆ ਹੈ, ਪਰ ਕੇਂਦਰ ਸਰਕਾਰ ਸੁਣਨ ਲਈ ਤਿਆਰ ਨਹੀਂ ਹੈ।"

ਕੰਗ ਨੇ ਕਿਹਾ ਕਿ ਪਾਣੀ ਦੀ ਵੰਡ ਦੇ ਪ੍ਰਬੰਧ ਨੂੰ ਵਿਗਾੜਨ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਪੰਜਾਬ ਨੂੰ ਉਸਦੇ ਹੱਕਾਂ ਤੋਂ ਵਾਂਝੇ ਕਰਨ ਦੀ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਭਾਜਪਾ ਦੀਆਂ ਫੁੱਟਪਾਊ ਚਾਲਾਂ ਤੋਂ ਸੁਚੇਤ ਰਹਿਣ ਲਈ ਕਿਹਾ ਅਤੇ ਚੇਤਾਵਨੀ ਦਿੱਤੀ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਭਾਜਪਾ ਆਗੂ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਪਾਣੀ ਨੂੰ ਰਾਜਨੀਤਿਕ ਹਥਿਆਰ ਵਜੋਂ ਵਰਤ ਰਹੇ ਹਨ।

ਉੱਥੇ ਹੀ, ਸੀਨੀਅਰ 'ਆਪ' ਬੁਲਾਰੇ ਨੀਲ ਗਰਗ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਸਮੇਤ ਭਾਜਪਾ ਦੇ ਆਗੂ ਪਾਣੀ ਦੇ ਮੁੱਦੇ 'ਤੇ ਵਿਵਾਦ ਖੜ੍ਹਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਗਰਗ ਨੇ ਸਪੱਸ਼ਟ ਕੀਤਾ, "ਪੰਜਾਬ ਪਹਿਲਾਂ ਹੀ ਪਾਣੀ ਦੀ ਭਾਰੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਸਾਡੇ ਕੋਲ ਆਪਣੀਆਂ ਜ਼ਰੂਰਤਾਂ ਲਈ ਕਾਫ਼ੀ ਪਾਣੀ ਨਹੀਂ ਹੈ ਅਤੇ ਹੁਣ ਹਰਿਆਣਾ ਸਾਡੇ ਤੋਂ ਹੋਰ ਪਾਣੀ ਮੰਗ ਕਰ ਰਿਹਾ ਹੈ। ਹਰਿਆਣਾ ਸਰਕਾਰ ਪਹਿਲਾਂ ਹੀ ਪੰਜਾਬ ਨੈਸ਼ਨਲ ਤੋਂ ਆਪਣੇ ਹਿੱਸੇ ਦਾ ਪਾਣੀ ਖ਼ਤਮ ਕਰ ਚੁੱਕੀ ਹੈ ਅਤੇ ਹੁਣ ਪੰਜਾਬ ਦੇ ਬਚੇ ਹੋਏ ਪਾਣੀ 'ਤੇ ਨਜ਼ਰ ਰੱਖ ਰਹੀ ਹੈ।"

ਗਰਗ ਨੇ ਇਸ ਮੁੱਦੇ 'ਤੇ ਪੰਜਾਬ ਭਾਜਪਾ ਆਗੂਆਂ ਦੀ ਚੁੱਪੀ ਨੂੰ ਵੀ ਚੁਣੌਤੀ ਦਿੱਤੀ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਉਨ੍ਹਾਂ ਦੇ ਰੁਖ਼ 'ਤੇ ਸਵਾਲ ਉਠਾਇਆ। ਉਨ੍ਹਾਂ ਕਿਹਾ "ਹੁਣ ਪੰਜਾਬ ਭਾਜਪਾ ਦੇ ਆਗੂ ਕਿਉਂ ਨਹੀਂ ਬੋਲ ਰਹੇ? ਉਹ ਸਪੱਸ਼ਟ ਤੌਰ 'ਤੇ ਇਹ ਕਿਉਂ ਨਹੀਂ ਕਹਿ ਰਹੇ ਕਿ ਉਹ ਪੰਜਾਬ ਦੇ ਲੋਕਾਂ ਨਾਲ ਖੜ੍ਹੇ ਹਨ, ਨਾ ਕਿ ਪਾਣੀ 'ਤੇ ਹਰਿਆਣਾ ਦੀ ਰਾਜਨੀਤੀ ਨਾਲ? ਉਨ੍ਹਾਂ ਦੀ ਚੁੱਪੀ ਬਹੁਤ ਕੁਝ ਕਹਿੰਦੀ ਹੈ, "।

'ਆਪ' ਆਗੂਆਂ ਨੇ ਭਾਜਪਾ ਦੇ ਇਰਾਦਿਆਂ 'ਤੇ ਵੀ ਸਵਾਲ ਉਠਾਏ ਅਤੇ ਕਿਹਾ ਕਿ ਪਾਰਟੀ ਦਾ ਅਸਲ ਏਜੰਡਾ ਪੰਜਾਬ ਦੇ ਜਲ ਸਰੋਤਾਂ ਨੂੰ ਕਮਜ਼ੋਰ ਕਰਕੇ ਸੂਬੇ ਨੂੰ ਕਮਜ਼ੋਰ ਕਰਨਾ ਹੈ। ਗਰਗ ਨੇ ਕਿਹਾ, "ਇਹ ਪੰਜਾਬ ਨੂੰ ਕਮਜ਼ੋਰ ਕਰਨ ਦੀ ਇੱਕ ਜਾਣਬੁੱਝ ਕੇ ਕੀਤੀ ਗਈ ਰਣਨੀਤੀ ਦਾ ਹਿੱਸਾ ਹੈ ਅਤੇ ਅਸੀਂ ਅਜਿਹਾ ਕਦੇ ਵੀ ਨਹੀਂ ਹੋਣ ਦੇਵਾਂਗੇ। ਅਸੀਂ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਵਿੱਚ ਦ੍ਰਿੜ੍ਹ ਹਾਂ ਅਤੇ ਅਸੀਂ ਭਾਜਪਾ ਸਮੇਤ ਕਿਸੇ ਨੂੰ ਵੀ ਆਪਣੇ ਪਾਣੀ ਦੇ ਹਿੱਸੇ ਨੂੰ ਖੋਹਣ ਨਹੀਂ ਦੇਵਾਂਗੇ।"

 

Have something to say? Post your comment

 

ਪੰਜਾਬ

ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਕਿਸੇ ਵੀ ਅਣਗਹਿਲੀ ਲਈ ਸਖ਼ਤ ਕਾਰਵਾਈ ਦੀ ਚਿਤਾਵਨੀ

ਭਾਜਪਾ ਦੀ ਅਗਵਾਈ ਵਾਲੀਆਂ ਕੇਂਦਰ ਤੇ ਹਰਿਆਣਾ ਸਰਕਾਰਾਂ ਸੱਤਾ ਦੀ ਦੁਰਵਰਤੋਂ ਕਰ ਰਹੀਆਂ-ਭਗਵੰਤ ਸਿੰਘ ਮਾਨ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੀਆਂ ਫੈਡਰਲ ਚੋਣਾਂ ’ਚ ਜਿੱਤਣ ਵਾਲੇ ਪੰਜਾਬੀ ਤੇ ਸਿੱਖ ਆਗੂਆਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਸ਼੍ਰੋਮਣੀ ਕਮੇਟੀ ਨੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ

ਗ੍ਰਿਫ਼ਤਾਰ ਮੁਲਜ਼ਮ ਅਜੇ ਭੱਜਣ ਦੀ ਕੋਸ਼ਿਸ਼ ਵਿੱਚ ਜਵਾਬੀ ਗੋਲੀਬਾਰੀ ਦੌਰਾਨ ਹੋਇਆ ਜ਼ਖਮੀ: ਸੀਪੀ ਗੁਰਪ੍ਰੀਤ ਭੁੱਲਰ

ਮੁੱਖ ਮੰਤਰੀ ਭਗਵੰਤ ਮਾਨ ਨੇ ਜਦੋਂ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਤਾਂ ਤੁਹਾਨੂੰ ਮਿਰਚਾਂ ਕਿਉਂ ਲੱਗ ਰਹੀਆਂ ਹਨ? - ਕੰਗ

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼