ਪੰਜਾਬ

ਸ਼੍ਰੋਮਣੀ ਕਮੇਟੀ ਨੇ ਕੈਨੇਡਾ ਦੀਆਂ ਸੰਘੀ ਚੋਣਾਂ ’ਚ ਵੱਡੀ ਗਿਣਤੀ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਦੀ ਜਿੱਤ ’ਤੇ ਦਿੱਤੀ ਵਧਾਈ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 29, 2025 08:09 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਦੀਆਂ ਸੰਘੀ ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਅਤੇ ਖਾਸਕਰ ਸਿੱਖ ਨੁਮਾਇੰਦਿਆਂ ਦੀ ਜਿੱਤ ’ਤੇ ਖੁਸ਼ੀ ਜਤਾਉਂਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਅਤੇ ਸਮੁੱਚੇ ਪੰਜਾਬੀਆਂ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਉਮੀਦਵਾਰਾਂ ਨੇ ਜਿੱਤ ਹਾਸਲ ਕਰਕੇ ਕੈਨੇਡਾ ਦੀ ਰਾਜਨੀਤੀ ਵਿੱਚ ਆਪਣੀ ਲੀਡਰਸ਼ਿਪ ਸਾਬਤ ਕਰਦਿਆਂ ਪੰਜਾਬੀਆਂ ਦਾ ਸਿਰ ਉੱਚਾ ਕੀਤਾ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਜਿੱਤ ਪੰਜਾਬੀਆਂ ਦੀ ਸੰਘਰਸ਼ਪੂਰਨ ਮਿਹਨਤ, ਇਮਾਨਦਾਰੀ ਅਤੇ ਮਾਨਵੀ ਸੇਵਾਵਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸ ਰਹੇ ਪੰਜਾਬੀ ਅਤੇ ਖ਼ਾਸਕਰ ਸਿੱਖ ਆਪਣੀ ਵਿਰਸਤੀ ਸਿੱਖਿਆ, ਨੈਤਿਕਤਾ ਅਤੇ ਇਤਿਹਾਸ ਦੀ ਸੇਧ ਵਿਚ ਨਾ ਸਿਰਫ਼ ਆਪਣੀ ਭਾਈਚਾਰਕ ਪਛਾਣ ਨੂੰ ਬਰਕਰਾਰ ਰੱਖ ਰਹੇ ਹਨ, ਸਗੋਂ ਆਲਮੀ ਰਾਜਨੀਤਿਕ ਵਿਚ ਵੀ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਰਹੇ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉਮੀਦ ਜਤਾਈ ਕਿ ਚੁਣੇ ਗਏ ਇਹ ਸਿੱਖ ਅਤੇ ਪੰਜਾਬੀ ਸੰਸਦ ਮੈਂਬਰ ਆਪਣੀਆਂ ਧਾਰਮਿਕ ਕਦਰਾਂ ਕੀਮਤਾਂ ਉਤੇ ਪਹਿਰਾ ਦਿੰਦਿਆਂ ਕੈਨੇਡਾ ਵਿੱਚ ਰਾਜਨੀਤਕ ਤੌਰ ‘ਤੇ ਲੋਕਾਂ ਦੇ ਵਿਸ਼ਵਾਸ ਦੀ ਤਰਜਮਾਨੀ ਕਰਨਗੇ।
ਐਡਵੋਕੇਟ ਧਾਮੀ ਨੇ ਕੈਨੇਡਾ ਦੀਆਂ ਆਮ ਚੋਣਾਂ ਵਿੱਚ ਉਭਰਨ ਵਾਲੀ ਲਿਬਰਲ ਪਾਰਟੀ ਅਤੇ ਉਸ ਦੇ ਆਗੂ ਮਾਰਕ ਕਾਰਨੀ ਨੂੰ ਵੀ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਤੂ ਉਮੀਦਵਾਰ ਸਮਾਜਕ ਨਿਆਂ ਅਤੇ ਹਰ ਵਰਗ ਦੀ ਭਲਾਈ ਲਈ ਕੰਮ ਕਰਨ, ਇਸ ਦੀ ਆਸ ਕਰਦੇ ਹਾਂ।

Have something to say? Post your comment

 

ਪੰਜਾਬ

ਪੰਜਾਬ ਕੋਲ ਇੱਕ ਵੀ ਪਾਣੀ ਦੀ ਬੂੰਦ ਵਾਧੂ ਨਹੀਂ,ਇਹ ਲੜਾਈ ਪੰਜਾਬ ਦਾ ਭਵਿੱਖ ਤੈਅ ਕਰੇਗੀ-ਰੱਖੜਾ, ਚੰਦੂਮਾਜਰਾ, ਢੀਂਡਸਾ, ਬੀਬੀ ਜਗੀਰ ਕੌਰ

ਪੰਜਾਬ ਦੇ ਪਾਣੀਆਂ ਦੀ ਲੁੱਟ ਨੂੰ ਲੈ ਕੇ ਕੱਲ ਸਰਬ ਪਾਰਟੀ ਮੀਟਿੰਗ ਅਤੇ ਸੋਮਵਾਰ ਨੂੰ ਵਿਸ਼ੇਸ਼ ਵਿਧਾਨ ਸਭਾ ਇਜਲਾਸ ਮੁੱਖ ਮੰਤਰੀ ਦੀ ਅਗਵਾਈ ਵਿੱਚ

ਪੰਜਾਬ ਤੋਂ ਪਾਣੀ ਦੀ ਇੱਕ ਬੂੰਦ ਵੀ ਨਹੀਂ ਜਾਣ ਦੇਵਾਂਗੇ: ਵੜਿੰਗ

ਸਿੱਖ ਸਰੋਕਾਰਾਂ ਸਬੰਧੀ ਬਣਦੀਆਂ ਫ਼ਿਲਮਾਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ 2 ਮਈ ਨੂੰ

ਮੁੱਖ ਮੰਤਰੀ ਭਗਵੰਤ ਮਾਨ ਨੰਗਲ ਡੈਮ ਪਹੁੰਚੇ-ਪੰਜਾਬ ਦੇ ਪਾਣੀਆਂ ਦੀ ਇਕ ਵੀ ਬੂੰਦ ਕਿਸੇ ਹੋਰ ਨੂੰ ਚੋਰੀ ਨਹੀਂ ਕਰਨ ਦੇਵਾਂਗਾ

ਹਥਿਆਰ ਤਸਕਰੀ ਮਾਮਲੇ ਵਿੱਚ ਫਰਾਰ ਮੁਲਜ਼ਮ ਦੀ ਭਾਲ ਕਰਦਿਆਂ ਅੰਮ੍ਰਿਤਸਰ ਸਥਿਤ ਉਸਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1 ਲੱਖ 30 ਹਜ਼ਾਰ ਉਸਾਰੀ ਕਾਮਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਵਰ ਕੀਤਾ-ਸੌਂਦ

ਕਨੇਡਾ ਦੀ ਪਾਰਲੀਮਾਨੀ ਚੋਣਾਂ ਜਿੱਤਣ ਵਾਲੇ ਉਮੀਦਵਾਰਾਂ ਨੂੰ ਵਧਾਈ ਦਿਤੀ ਬਾਬਾ ਬਲਬੀਰ ਸਿੰਘ ਨੇ

ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਫੌਰੀ ਵਾਧੂ ਪਾਣੀ ਛੱਡਣ ਦਾ ਫੈਸਲਾ ਪੰਜਾਬ ਨਾਲ ਧੱਕੇਸ਼ਾਹੀ: ਕਿਰਤੀ ਕਿਸਾਨ ਯੂਨੀਅਨ 

ਭਾਰਤ ਨੂੰ ਗੁਜਰਾਤ ਦੇ ਬਾਰਡਰ ਰਾਹੀਂ ਜੰਗ ਲੜਨੀ ਚਾਹੀਦੀ ਹੈ - ਮਾਨ