ਪੰਜਾਬ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ ਐਨ.ਡੀ.ਏ. ਲਿਖਤੀ ਪ੍ਰੀਖਿਆ ਕੀਤੀ ਪਾਸ

ਕੌਮੀ ਮਾਰਗ ਬਿਊਰੋ | April 29, 2025 10:16 PM

ਚੰਡੀਗੜ੍ਹ-ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੁਹਾਲੀ) ਦੇ 26 ਕੈਡਿਟਾਂ ਨੇ ਐਨ.ਡੀ.ਏ.-155 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) (1) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਯੂ.ਪੀ.ਐਸ.ਸੀ. ਵੱਲੋਂ ਕੱਲ੍ਹ ਸ਼ਾਮ ਨੂੰ ਨਤੀਜਾ ਐਲਾਨਿਆ ਗਿਆ ਸੀ। ਇਹ ਕੋਰਸ ਦਸੰਬਰ 2025 ਵਿੱਚ ਸ਼ੁਰੂ ਹੋਵੇਗਾ। ਇਸ ਸੰਸਥਾ ਦੇ 34 ਕੈਡਿਟਾਂ ਨੇ ਐਨ.ਡੀ.ਏ. 1 ਲਿਖਤੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 26 ਕੈਡਿਟਾਂ ਨੇ ਸਫਲਤਾਪੂਰਵਕ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ਵਿੱਚੋਂ ਅੱਠ ਕੈਡਿਟ ਪਹਿਲਾਂ ਹੀ ਐਨ.ਡੀ.ਏ.-154 ਕੋਰਸ ਲਈ ਮੈਰਿਟ ਸੂਚੀ ਵਿੱਚ ਹਨ ਅਤੇ ਆਪਣੇ ਕਾਲ-ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ। ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ 26 ਕੈਡਿਟਾਂ ਵਿੱਚ ਅਭੈ ਪ੍ਰਤਾਪ ਸਿੰਘ ਢਿੱਲੋਂ, ਵਿਸ਼ਵਰੂਪ ਸਿੰਘ ਗਰੇਵਾਲ, ਅਗਮਜੀਤ ਸਿੰਘ ਵਿਰਕ, ਪਰਮਦੀਪ ਸਿੰਘ, ਅਪਾਰਦੀਪ ਸਿੰਘ ਸਾਹਨੀ, ਖੁਸ਼ਪ੍ਰੀਤ ਸਿੰਘ, ਮਾਨਵ ਗੋਇਲ, ਸਮਰਥ, ਭਾਸਕਰ ਜੈਨ, ਲਵਿਸ਼, ਹਿਰਦੇਸ਼ ਅਰੋੜਾ, ਅਰਨਵ ਸ਼ਰਮਾ, ਹਰਕੰਵਲ ਸਿੰਘ, ਉਦੈਬੀਰ ਸਿੰਘ ਨੰਦਾ, ਮਨਨੂਰਪ੍ਰੀਤ ਸਿੰਘ, ਗੁਰਨੂਰ ਸਿੰਘ, ਗੁਰਕੀਰਤ ਸਿੰਘ, ਅਨਹਦ ਸਿੰਘ ਖਟੂਮਰੀਆ, ਪ੍ਰਜਵੀਰ ਸਿੰਘ, ਦਿਵਾਂਸ਼ੂ ਸੰਧੂ, ਨਿਰਬਿਖ ਸਿੰਘ ਭਰਾਰਾ, ਰਿਤਿਸ਼ ਅਰੋੜਾ, ਇਸ਼ਮੀਤ ਸਿੰਘ, ਰੇਹਾਨ ਯਾਦਵ, ਹੁਸਨਪ੍ਰੀਤ ਸਿੰਘ ਅਤੇ ਹਿਮਾਂਸ਼ੂ ਰਿਸ਼ੀ ਸ਼ਾਮਲ ਹਨ।
ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ, "ਇਹ ਕੈਡਿਟ ਪੰਜਾਬ ਦਾ ਮਾਣ ਹਨ। ਮੈਂ ਉਨ੍ਹਾਂ ਨੂੰ ਆਉਣ ਵਾਲੇ ਐਸ.ਐਸ.ਬੀ. ਇੰਟਰਵਿਊ ਅਤੇ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।"

ਐਨਡੀਏ ਪ੍ਰੀਖਿਆ ਦੇ ਨਤੀਜਿਆਂ 'ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ., ਨੇ ਕਿਹਾ ਕਿ ਇਹ ਕੈਡਿਟ ਜਲਦ ਹੀ ਆਪਣਾ ਐਸ.ਐਸ.ਬੀ. ਇੰਟਰਵਿਊ ਦੇਣਗੇ। ਉਨ੍ਹਾਂ ਦੱਸਿਆ ਕਿ ਸੰਸਥਾ ਦੇ 11 ਕੈਡਿਟ ਮਈ ਦੇ ਅੰਤ ਵਿੱਚ ਐਨ.ਡੀ.ਏ. ਤੋਂ ਗ੍ਰੈਜੂਏਟ ਹੋ ਜਾਣਗੇ, ਜਦੋਂਕਿ ਸਿਖਲਾਈ ਅਧੀਨ ਅੱਠ ਕੈਡਿਟ ਮਈ ਦੇ ਅੰਤ ਵਿੱਚ/ਜੂਨ 2025 ਦੇ ਸ਼ੁਰੂ ਵਿੱਚ ਕਮਿਸ਼ਨ ਹੋਣਗੇ। ਇਸ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 170 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ।

Have something to say? Post your comment

 

ਪੰਜਾਬ

ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਕਿਸੇ ਵੀ ਅਣਗਹਿਲੀ ਲਈ ਸਖ਼ਤ ਕਾਰਵਾਈ ਦੀ ਚਿਤਾਵਨੀ

ਭਾਜਪਾ ਦੀ ਅਗਵਾਈ ਵਾਲੀਆਂ ਕੇਂਦਰ ਤੇ ਹਰਿਆਣਾ ਸਰਕਾਰਾਂ ਸੱਤਾ ਦੀ ਦੁਰਵਰਤੋਂ ਕਰ ਰਹੀਆਂ-ਭਗਵੰਤ ਸਿੰਘ ਮਾਨ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੀਆਂ ਫੈਡਰਲ ਚੋਣਾਂ ’ਚ ਜਿੱਤਣ ਵਾਲੇ ਪੰਜਾਬੀ ਤੇ ਸਿੱਖ ਆਗੂਆਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਸ਼੍ਰੋਮਣੀ ਕਮੇਟੀ ਨੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ

ਗ੍ਰਿਫ਼ਤਾਰ ਮੁਲਜ਼ਮ ਅਜੇ ਭੱਜਣ ਦੀ ਕੋਸ਼ਿਸ਼ ਵਿੱਚ ਜਵਾਬੀ ਗੋਲੀਬਾਰੀ ਦੌਰਾਨ ਹੋਇਆ ਜ਼ਖਮੀ: ਸੀਪੀ ਗੁਰਪ੍ਰੀਤ ਭੁੱਲਰ

ਮੁੱਖ ਮੰਤਰੀ ਭਗਵੰਤ ਮਾਨ ਨੇ ਜਦੋਂ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਤਾਂ ਤੁਹਾਨੂੰ ਮਿਰਚਾਂ ਕਿਉਂ ਲੱਗ ਰਹੀਆਂ ਹਨ? - ਕੰਗ

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼