ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਹਰਪ੍ਰੀਤ ਸਿੰਘ, ਇੰਚਾਰਜ ਸਬ-ਆਫ਼ਿਸ ਸ. ਸੁਮੇਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਖ਼ਜ਼ਾਨਚੀ ਸ. ਸ਼ਮਸ਼ੇਰ ਸਿੰਘ, ਸੇਵਾਦਾਰਨੀ ਬੀਬੀ ਪਰਮਜੀਤ ਕੌਰ ਤੇ ਬੀਬੀ ਬਲਵਿੰਦਰ ਕੌਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਕੱਤਰ ਸ. ਪ੍ਰਤਾਪ ਸਿੰਘ ਤੇ ਸਾਬਕਾ ਸਕੱਤਰ ਸ. ਰਘਬੀਰ ਸਿੰਘ ਰਾਜਾਸਾਂਸੀ ਨੇ ਸ. ਗੁਰਚਰਨ ਸਿੰਘ ਕੋਹਾਲਾ ਤੇ ਹੋਰ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਵਧੀਕ ਸਕੱਤਰ ਸ. ਪ੍ਰੀਤਪਾਲ ਸਿੰਘ, ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਾਲ, ਇੰਚਾਰਜ ਸ. ਬਲਜੀਤ ਸਿੰਘ, ਸ. ਗੁਰਪ੍ਰਤਾਪ ਸਿੰਘ, ਸ. ਗੁਰਮੇਜ ਸਿੰਘ, ਸ. ਪ੍ਰਜਿੰਦਰ ਸਿੰਘ, ਅਕਾਊਂਟੈਂਟ ਸ. ਮਨਿੰਦਰਪਾਲ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਗੁਰਪ੍ਰੀਤ ਸਿੰਘ, ਸ. ਯੁਵਰਾਜ ਸਿੰਘ, ਸ. ਗੁਰਿੰਦਰ ਸਿੰਘ ਦੇਵਾਦਾਸਪੁਰਾ, ਸਹਾਇਕ ਸੁਪ੍ਰਿੰਟੈਂਡੈਂਟ ਸ. ਸੁਰਜੀਤ ਸਿੰਘ ਰਾਣਾ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਸ. ਲਾਲ ਸਿੰਘ, ਸ. ਰਵਿੰਦਰਜੀਤ ਸਿੰਘ, ਸ. ਜਸਬੀਰ ਸਿੰਘ, ਸਾਬਕਾ ਸਕੱਤਰ ਸ. ਰਣਜੀਤ ਸਿੰਘ, ਸ. ਮਲਕੀਤ ਸਿੰਘ ਵਰਪਾਲ, ਸਾਬਕਾ ਮੈਨੇਜਰ ਸ. ਸੁਖਰਾਜ ਸਿੰਘ, ਬਾਬਾ ਸਤਨਾਮ ਸਿੰਘ ਸ੍ਰੀ ਹਜ਼ੂਰ ਸਾਹਿਬ ਵਾਲੇ, ਹਜ਼ੂਰੀ ਰਾਗੀ ਭਾਈ ਜਗਸੀਰ ਸਿੰਘ ਤੇ ਭਾਈ ਵਿਰਸਾ ਸਿੰਘ, ਸ. ਮਹਿੰਦਰ ਸਿੰਘ ਚੋਹਾਨਕੇ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।