ਨੈਸ਼ਨਲ

ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਹਰਵਿੰਦਰ ਸਿੰਘ ਸਰਨਾ ਦਾ ਹਰ ਮੰਚ ਤੇ ਵਿਰੋਧ ਹੋਵੇਗਾ : ਨੋਨੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 01, 2025 07:21 PM


ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ ਨੇ ਕਿਹਾ ਹੈ ਕਿ ਜਦੋਂ ਤੱਕ ਅਕਾਲੀ ਦਲ ਬਾਦਲ ਦੇ ਆਗੂ ਹਰਵਿੰਦਰ ਸਿੰਘ ਸਰਨਾ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਆਪਣੀਆਂ ਗਲਤੀਆਂ ਲਈ ਮੁਆਫੀ ਨਹੀਂ ਮੰਗਦੇ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉਹਨਾਂ ਦਾ ਹਰ ਮੰਚ ’ਤੇ ਵਿਰੋਧ ਕਰਦੀ ਰਹੇਗੀ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਜਸਪ੍ਰੀਤ ਸਿੰਘ ਨੋਨੀ ਨੇ ਕਿਹਾ ਕਿ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਵੱਲੋਂ ਹਰਵਿੰਦਰ ਸਿੰਘ ਸਰਨਾ ਨੂੰ ਸਟੇਜ ਦੇਣ ਦੇ ਫੈਸਲੇ ਖਿਲਾਫ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਦਿਲਬਾਗ ਸਿੰਘ ਨੂੰ ਮੁਅੱਤਲ ਕਰਨ ਦਾ ਫੈਸਲਾ ਸੰਗਤ ਦੀਆਂ ਭਾਵਨਾਵਾਂ ਦੇ ਮੁਤਾਬਕ ਲਿਆ ਗਿਆ ਹੈ। ਉਹਨਾਂ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਰਵਿੰਦਰ ਸਿੰਘ ਸਰਨਾ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਪੰਜ ਮਹੀਨਿਆਂ ਵਿਚ ਹਰਵਿੰਦਰ ਸਿੰਘ ਸਰਨਾ ਨਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਏ ਤੇ ਨਾ ਹੀ ਭੁੱਲਾਂ ਭਖਸ਼ਾਈਆਂ।
ਉਹਨਾਂ ਕਿਹਾ ਕਿ ਜਦੋਂ ਤੱਕ ਸਰਦਾਰ ਸਰਨਾ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਆਪਣੀਆਂ ਭੁੱਲਾਂ ਨਹੀਂ ਬਖਸ਼ਾਉਂਦੇ ਤੇ ਤਖ਼ਤ ਮੁਤਾਬਕ ਲਾਈ ਤਨਖ਼ਾਹ ਪੂਰੀ ਨਹੀਂ ਕਰਦੇ, ਦਿੱਲੀ ਗੁਰਦੁਆਰਾ ਕਮੇਟੀ ਸੰਗਤ ਨਾਲ ਰਲ ਕੇ ਹਰ ਮੰਚ ’ਤੇ ਉਹਨਾਂ ਦਾ ਵਿਰੋਧ ਕਰਦੀ ਰਹੇਗੀ। ਉਹਨਾਂ ਕਿਹਾ ਕਿ ਸਿੱਖ ਸੰਗਤ ਨੂੰ ਸਿਰਫ ਉਹ ਹੀ ਵਿਅਕਤੀ ਪ੍ਰਵਾਨ ਹੋ ਸਕਦਾ ਹੈ ਜਿਸਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਤਨਖਾਹੀਆ ਕਰਾਰ ਨਾ ਦਿੱਤਾ ਗਿਆ ਹੋਵੇ ਪਰ ਹਰਵਿੰਦਰ ਸਿੰਘ ਸਰਨਾ ਤਾਂ ਪਹਿਲਾਂ ਹੀ ਤਨਖਾਹੀਆ ਕਰਾਰ ਹਨ।

Have something to say? Post your comment

 

ਨੈਸ਼ਨਲ

ਦਮਦਮੀ ਟਕਸਾਲ ਤੇ ਦਲ ਖਾਲਸਾ ਜਥੇਦਾਰ ਦਾ ਵਿਰੋਧ ਕਰਨ ਦੀ ਥਾਂ ਸਾਥ ਦੇਵੇ- ਪੁਰੇਵਾਲ/ਰਘਬੀਰ ਸਿੰਘ

ਜੰਤਰ ਮੰਤਰ 'ਤੇ ਸਰਦਾਰ ਵੱਲਭ ਭਾਈ ਹਸਪਤਾਲ ਅਤੇ ਪਟੇਲ ਨਗਰ ਪੁਲਿਸ ਖ਼ਿਲਾਫ਼ ਹੋਵੇਗਾ ਵਿਰੋਧ ਪ੍ਰਦਰਸ਼ਨ: ਪੰਮਾ

ਗੁਰਦੁਆਰਾ ਛੋਟੇ ਸਾਹਿਬਜਾਦੇ ਫਤਹਿ ਨਗਰ ਵਿਖ਼ੇ ਪੰਚਮ ਪਾਤਸ਼ਾਹ ਦਾ ਮਨਾਇਆ ਗਿਆ ਸ਼ਹੀਦੀ ਪੁਰਬ

ਡੋਨਾਲਡ ਟਰੰਪ ਨੇ ਜੰਗਬੰਦੀ ਦਾ ਐਲਾਨ ਕਿਉਂ ਕੀਤਾ: ਅਜੈ ਰਾਏ

'ਆਪ' ਮਹਿਲਾ ਵਿੰਗ ਵੱਲੋਂ ਭਾਜਪਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ, ਪੁਲਿਸ ਨੇ ਕੀਤੀ ਕਾਰਵਾਈ

ਕੱਟੜਵਾਦੀ ਹੁਕਮਰਾਨਾਂ ਵੱਲੋਂ ਹਰ ਖੇਤਰ ਵਿਚ ਸਿੱਖ ਸਖਸ਼ੀਅਤਾਂ ਨਾਲ ਬੇਇਨਸਾਫ਼ੀ ਕਰਦੇ ਰਹਿਣਾ ਅਤਿ ਦੁੱਖਦਾਇਕ -ਮਾਨ

ਦਿੱਲੀ ਕਮੇਟੀ ਵਲੋਂ ਕਾਨੂੰਨੀ ਪ੍ਰਕਿਰਿਆ ਵਿੱਚ ਫਸੇ ਸਕੂਲਾਂ ਨੂੰ ਬਚਾਉਣ ਲਈ ਕੋਈ ਯੋਜਨਾ ਨਹੀਂ: ਜੀ.ਕੇ.

ਜੂਨ 84 ਘਲੂਘਾਰੇ ਨਮਿਤ ਸਮਾਗਮ 6 ਜੂਨ ਨੂੰ ਗੁਰਦੁਆਰਾ ਬੰਗਲਾ ਸਾਹਿਬ ਸਰੋਵਰ ਕੰਡੇ ਉਪਰ: ਅਖੰਡ ਕੀਰਤਨੀ ਜੱਥਾ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁਣਛ ਦੇ ਗੁਰਦੁਆਰੇ ਅਤੇ ਮੰਦਰ ਵਿੱਚ ਮੱਥਾ ਟੇਕਿਆ, ਜਿੱਥੇ ਕੀਤੀ ਸੀ ਪਾਕਿਸਤਾਨ ਨੇ ਗੋਲਾਬਾਰੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ