ਪੰਜਾਬ

ਸਿੱਖ ਸਰੋਕਾਰਾਂ ਸਬੰਧੀ ਬਣਦੀਆਂ ਫ਼ਿਲਮਾਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ 2 ਮਈ ਨੂੰ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 01, 2025 08:17 PM

ਸ੍ਰੀ ਅੰਮ੍ਰਿਤਸਰ- ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ/ਸ਼ਹੀਦਾਂ ਅਤੇ ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਉੱਪਰ ਬਣਦੀਆਂ ਫ਼ਿਲਮਾਂ/ਐਨਮੇਸ਼ਨ ਫ਼ਿਲਮਾਂ ਦੇ ਮਾਮਲਿਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਸੰਸਥਾਵਾਂ, ਸਭਾ ਸੁਸਾਇਟੀਆਂ, ਕੌਮੀ ਮਾਮਲਿਆਂ ਪ੍ਰਤੀ ਸੰਜੀਦਾ ਸਿੱਖ ਬੁੱਧੀਜੀਵੀਆਂ ਅਤੇ ਵਿਦਵਾਨਾਂ ਦੀ ਵਿਸ਼ੇਸ਼ ਇਕੱਤਰਤਾ ਭਲਕੇ 2 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਕਿ ਸਿੱਖ ਸਰੋਕਾਰਾਂ ਸਬੰਧੀ ਬਣਦੀਆਂ ਫ਼ਿਲਮਾਂ ਨੂੰ ਲੈ ਕੇ ਸਿੱਖ ਜਗਤ ਅਕਸਰ ਹੀ ਚਿੰਤਤ ਰਹਿੰਦਾ ਹੈ, ਇਸ ਲਈ ਇਸ ਸੰਜੀਦਾ ਮਸਲੇ ਉੱਤੇ ਖ਼ਾਲਸਾ ਪੰਥ ਤੇ ਸਿੱਖ ਵਿਦਵਾਨਾਂ ਦੀ ਰਾਏ ਅਤਿ ਜ਼ਰੂਰੀ ਹੈ, ਜਿਸ ਅਨੁਸਾਰ ਅਗਲੀ ਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਏ ਪ੍ਰਾਪਤ ਕਰਨ ਲਈ 2 ਮਈ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਇਸ ਇਕੱਤਰਤਾ ਦੀ ਅਗਵਾਈ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਕਰਨਗੇ।

Have something to say? Post your comment

 

ਪੰਜਾਬ

8 ਘੰਟੇ ਦੀ ਪੁੱਛਗਿੱਛ ਤੋਂ ਬਾਅਦ, ਪੰਜਾਬ ਵਿਜੀਲੈਂਸ ਨੇ 'ਆਪ' ਵਿਧਾਇਕ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਕੀਤਾ ਗ੍ਰਿਫ਼ਤਾਰ 

ਆਪ ਦਾ ਜਨਮ ਭ੍ਰਿਸ਼ਟਾਚਾਰ ਵਿਰੁੱਧ ਲੜਨ ਲਈ ਹੋਇਆ, ਕਿਸੇ ਵੀ ਭ੍ਰਿਸ਼ਟ ਨੂੰ ਬਖਸ਼ਿਆ ਨਹੀਂ ਜਾਵੇਗਾ-ਹਰਪਾਲ ਸਿੰਘ ਚੀਮਾ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦੇ ਮਾਮਲੇ ਵਿੱਚ  ਵਿਧਾਇਕ ਰਮਨ ਅਰੋੜਾ ਦੇ ਘਰ ਮਾਰਿਆ ਛਾਪਾ

ਇੰਸਪਾਇਰ ਅਵਾਰਡ ਪ੍ਰਦਰਸ਼ਨੀ - ਵਿਗਿਆਨ ਅਤੇ ਨਵੀਨਤਾ ਦੀ ਝਲਕ ਦਿਖੀ ਸਰਕਾਰੀ ਮੈਰੀਟੋਰੀਅਸ ਸਕੂਲ ਵਿਖੇ

ਜਥੇਦਾਰਾਂ ਦੀ ਨਿਯੁਕਤ ਸਬੰਧੀ ਵਿਧੀ ਵਿਧਾਨ ਬਣਾਉਣਾਂ ਸਮੇਂ ਦੀ ਮੁੱਖ ਲੋੜ- ਰਵੀਇੰਦਰ ਸਿੰਘ

ਚਰਚਾ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਹੋ ਸਕਦੇ ਹਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ

ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤਾਂਗੇ-ਮੁੱਖ ਮੰਤਰੀ ਨੇ ਦੁਹਰਾਇਆ

ਗੁੰਜੀਤ ਰੂਚੀ ਬਾਵਾ ਨੇ ਵਾਈਸ ਚੇਅਰਮੈਨ ਦਾ ਆਹੁਦਾ ਸੰਭਾਲਿਆ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ

ਆਪ ਮੰਤਰੀਆਂ-ਵਿਧਾਇਕਾਂ ਦੀ 'ਨਸ਼ਾ ਮੁਕਤੀ ਯਾਤਰਾ' ਜਾਰੀ, ਸੈਂਕੜੇ ਪਿੰਡਾਂ ਵਿੱਚ ਚਲਾਈ ਜਾਗਰੂਕਤਾ ਮੁਹਿੰਮ