BREAKING NEWS
ਹਰਜੋਤ ਬੈਂਸ ਵੱਲੋਂ 'ਪਿੰਡਾਂ ਦੇ ਪਹਿਰੇਦਾਰਾਂ' ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ, ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ :ਹਰਪਾਲ ਸਿੰਘ ਚੀਮਾਕੇਂਦਰ ਸਰਕਾਰ ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਕਰ ਰਹੀ ਹੈ ਸਾਜਿਸ਼: ਹਰਚੰਦ ਸਿੰਘ ਬਰਸਟਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ: ਹਰਦੀਪ ਸਿੰਘ ਮੁੰਡੀਆਂਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ

ਪੰਜਾਬ ਦੇ ਪਾਣੀਆਂ ਦੀ ਲੁੱਟ ਨੂੰ ਲੈ ਕੇ ਕੱਲ ਸਰਬ ਪਾਰਟੀ ਮੀਟਿੰਗ ਅਤੇ ਸੋਮਵਾਰ ਨੂੰ ਵਿਸ਼ੇਸ਼ ਵਿਧਾਨ ਸਭਾ ਇਜਲਾਸ ਮੁੱਖ ਮੰਤਰੀ ਦੀ ਅਗਵਾਈ ਵਿੱਚ

ਕੌਮੀ ਮਾਰਗ ਬਿਊਰੋ | May 01, 2025 08:43 PM

ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਦੀ ਖੁੱਲ੍ਹੀ ਲੁੱਟ ਅਤੇ ਬੀ.ਬੀ.ਐਮ.ਬੀ. ਦੀ ਦੁਰਵਰਤੋਂ ਵਿਰੁੱਧ ਪੰਜਾਬ ਸਰਕਾਰ ਨੇ ਫੈਸਲਾਕੁੰਨ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੱਲ੍ਹ 2 ਮਈ ਨੂੰ ਸਵੇਰੇ 10 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ।

ਮੀਟਿੰਗ ਵਿੱਚ ਕੇਂਦਰ ਵੱਲੋਂ ਹਰਿਆਣਾ ਨੂੰ ਪੰਜਾਬ ਦੇ ਪਾਣੀਆਂ ਦੀ ਗੈਰ-ਕਾਨੂੰਨੀ ਵੰਡ ਅਤੇ ਬੀ.ਬੀ.ਐਮ.ਬੀ. (ਭਾਖੜਾ-ਬਿਆਸ ਪ੍ਰਬੰਧਨ ਬੋਰਡ) ਵੱਲੋਂ ਪੰਜਾਬ ਦੇ ਅਧਿਕਾਰਾਂ ਦੇ ਹਨਨ ਵਰਗੇ ਗੰਭੀਰ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਪੰਜਾਬ ਦੇ ਹੱਕਾਂ ਅਤੇ ਵਸੀਲਿਆਂ ਦੀ ਰਾਖੀ ਲਈ ਇਕਜੁਟਤਾ ਦੀ ਲੋੜ ਨੂੰ ਦਰਸਾਉਂਦੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਪਾਣੀਆਂ ਦੀ ਹਰ ਬੂੰਦ 'ਤੇ ਪੰਜਾਬੀਆਂ ਦਾ ਹੱਕ ਹੈ, ਅਤੇ ਕੋਈ ਵੀ ਇਸ ਨੂੰ ਖੋਹ ਨਹੀਂ ਸਕਦਾ। ਇਸ ਤਹਿਤ ਪੰਜਾਬ ਸਰਕਾਰ ਨੇ 5 ਮਈ, ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਪਾਣੀ ਦੇ ਮੁੱਦੇ 'ਤੇ ਪ੍ਰਸਤਾਵ ਲਿਆਂਦਾ ਜਾਵੇਗਾ।

ਭਗਵੰਤ ਸਿੰਘ ਮਾਨ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪੰਜਾਬ ਦੇ ਹੱਕਾਂ ਲਈ ਇਕਜੁਟ ਹੋਣ ਅਤੇ ਇਸ ਲੜਾਈ ਨੂੰ ਮਜ਼ਬੂਤ ਹੋ ਕੇ ਲੜਨ। ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਕਿਸੇ ਵੀ ਕੀਮਤ 'ਤੇ ਸੂਬੇ ਦੇ ਜਲ ਸਰੋਤਾਂ ਨਾਲ ਸਮਝੌਤਾ ਨਹੀਂ ਕਰੇਗੀ।

Have something to say? Post your comment

 

ਪੰਜਾਬ

ਹਰਜੋਤ ਬੈਂਸ ਵੱਲੋਂ 'ਪਿੰਡਾਂ ਦੇ ਪਹਿਰੇਦਾਰਾਂ' ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ

ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ, ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ :ਹਰਪਾਲ ਸਿੰਘ ਚੀਮਾ

ਕੇਂਦਰ ਸਰਕਾਰ ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਕਰ ਰਹੀ ਹੈ ਸਾਜਿਸ਼: ਹਰਚੰਦ ਸਿੰਘ ਬਰਸਟ

ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ: ਹਰਦੀਪ ਸਿੰਘ ਮੁੰਡੀਆਂ

ਪੰਜਾਬ ਕੋਲ ਇੱਕ ਵੀ ਪਾਣੀ ਦੀ ਬੂੰਦ ਵਾਧੂ ਨਹੀਂ,ਇਹ ਲੜਾਈ ਪੰਜਾਬ ਦਾ ਭਵਿੱਖ ਤੈਅ ਕਰੇਗੀ-ਰੱਖੜਾ, ਚੰਦੂਮਾਜਰਾ, ਢੀਂਡਸਾ, ਬੀਬੀ ਜਗੀਰ ਕੌਰ

ਪੰਜਾਬ ਤੋਂ ਪਾਣੀ ਦੀ ਇੱਕ ਬੂੰਦ ਵੀ ਨਹੀਂ ਜਾਣ ਦੇਵਾਂਗੇ: ਵੜਿੰਗ

ਸਿੱਖ ਸਰੋਕਾਰਾਂ ਸਬੰਧੀ ਬਣਦੀਆਂ ਫ਼ਿਲਮਾਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ 2 ਮਈ ਨੂੰ

ਮੁੱਖ ਮੰਤਰੀ ਭਗਵੰਤ ਮਾਨ ਨੰਗਲ ਡੈਮ ਪਹੁੰਚੇ-ਪੰਜਾਬ ਦੇ ਪਾਣੀਆਂ ਦੀ ਇਕ ਵੀ ਬੂੰਦ ਕਿਸੇ ਹੋਰ ਨੂੰ ਚੋਰੀ ਨਹੀਂ ਕਰਨ ਦੇਵਾਂਗਾ

ਹਥਿਆਰ ਤਸਕਰੀ ਮਾਮਲੇ ਵਿੱਚ ਫਰਾਰ ਮੁਲਜ਼ਮ ਦੀ ਭਾਲ ਕਰਦਿਆਂ ਅੰਮ੍ਰਿਤਸਰ ਸਥਿਤ ਉਸਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ