ਸੰਸਾਰ

ਬੇਅਰਕਰੀਕ ਐਲੀਮੈਂਟਰੀ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | May 02, 2025 09:11 PM

ਸਰੀ-ਸਰੀ ਸਥਿਤ ਬੇਅਰਕਰੀਕ ਐਲੀਮੈਂਟਰੀ ਸਕੂਲ ਦੇ 75 ਦੇ ਕਰੀਬ ਵਿਦਿਆਰਥੀ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ। ਇਹਨਾਂ ਬੱਚਿਆਂ ਦੇ ਆਉਣ ਦਾ ਮੁੱਖ ਮਕਸਦ ਅਪ੍ਰੈਲ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਸਰਕਾਰੀ ਮਾਨਤਾ ਦੇਣ ਅਤੇ ਸਿੱਖ ਸੰਸਥਾਵਾਂ ਵੱਲੋਂ ਮਨਾਉਣ ਬਾਰੇ ਸੀ। ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੇ ਪਬਲਿਕ ਰੀਲੇਸ਼ਨ ਸਕੱਤਰ ਸੁਰਿੰਦਰ ਸਿੰਘ ਜੱਬਲ ਨੇ ਆਏ ਮਹਿਮਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੁਸਾਇਟੀ ਵੱਲੋਂ ਜੀ ਆਇਆਂ ਕਿਹਾ।

ਉਪਰੰਤ ਸੁਰਿੰਦਰ ਸਿੰਘ ਜੱਬਲ ਨੇ ਗੁਰਦੁਆਰਾ ਸਾਹਿਬ ਵਿਚ ਅੰਦਰ ਜਾਣ ਦੇ ਤੌਰ ਤਰੀਕੇ ਅਤੇ ਮਰਿਆਦਾ ਤੋਂ ਜਾਣੂੰ ਕਰਵਾਇਆ। ਅਪ੍ਰੈਲ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨੇ ਨੂੰ ਫੈਡਰਲ ਤੇ ਸੂਬਾਈ ਸਰਕਾਰਾਂ ਵਲੋਂ ਮਾਨਤਾ ਦੇਣ ਬਾਰੇ ਜਾਣਕਾਰੀ ਦਿੱਤੀ। ਸੰਨ 1897 ਨੂੰ ਆਉਣ ਵਾਲੇ ਪਹਿਲੇ ਸਿੱਖਾਂ ਦੀ ਆਮਦ ਤੋਂ ਲੈ ਕੇ ਪਿਛਲੇ ਤਕਰੀਬਨ ਸਵਾ ਸੌ ਸਾਲ ਬਾਰੇ ਸਿੱਖ ਵਿਰਸੇ ਬਾਰੇ ਦੱਸਿਆ ਅਤੇ ਸਿੱਖਾਂ ਦੇ ਦਸਾਂ ਗੁਰੂ ਸਾਹਿਬਾਨਾਂ ਬਾਰੇ ਵੀ ਜਾਣਕਾਰੀ ਦਿੱਤੀ।

ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ, ਸਤਿਕਾਰ ਅਤੇ ਸਾਂਝੀਵਾਲਤਾ ਦੇ ਅਸੂਲ਼ਾਂ ਨੂੰ ਬੜੇ ਹੀ ਪਿਆਰ ਤੇ ਸਤਿਕਾਰ ਨਾਲ ਸੁਣਿਆ। ਇਸਤਰੀ ਲਈ ਜਗਤ ਦੀ ਬਰਾਬਰੀ ਨੂੰ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਬੜੇ ਹੀ ਗਹੁ ਨਾਲ ਸੁਣਿਆ ਤੇ ਪੰਡਾਲ ਵਿਚ ਇਸਤਰੀਆਂ ਤੇ ਮਰਦਾਂ ਦੇ ਬਹਿਣ ਦੀ ਰੀਤੀ ਸੰਬੰਧੀ ਸੁਆਲ ਪੁੱਛੇ । ਉਹ ਸਿੱਖ ਜਗਤ ਵਿਚ ਨਾਮ ਜਪਣ, ਧਰਮ ਦੀ ਕਿਰਤ ਤੇ ਵੰਡ ਕੇ ਛਕਣ ਵਾਲੀ ਵਿਰਾਸਤ ਤੋਂ ਬੜੇ ਹੀ ਪ੍ਰਭਾਵਿਤ ਹੋਏ। ਫਿਰ ਦਰਬਾਰ ਹਾਲ ਵਿਚ ਜਾ ਕੇ ਪ੍ਰਸ਼ਾਦ ਪ੍ਰਾਪਤ ਕਰਕੇ ਲੰਗਰ ਹਾਲ ਵਿਚ ਅਪ੍ਰੈਲ ਮਹੀਨੇ ਦੇ ਵਿਰਾਸਤੀ ਮਹੀਨੇ ਦੇ ਸੰਬੰਧ ਵਿਚ ਤਿਆਰ ਕੀਤਾ ਗਿਆ ਭੋਜਨ ਸਾਰਿਆਂ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਬੜੀ ਹੀ ਰੀਝ ਨਾਲ ਛਕਿਆ ਅਤੇ ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦਾ ਧੰਨਵਾਦ ਕੀਤਾ।

ਸੁਸਾਇਟੀ ਦੀ ਐਗਜ਼ੈਕਟਿਵ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਪਨੇਸਰ ਨੇ ਏਸ ਗਰੁੱਪ ਦੀ ਦੇਖਭਾਲ ਵਿਚ ਸਾਥ ਦਿੱਤਾ ਅਤੇ ਸੁਸਾਇਟੀ ਦੇ ਸੇਵਾਦਾਰਾਂ ਨੇ ਬੜੇ ਹੀ ਪਿਆਰ ਤੇ ਸਤਿਕਾਰ ਨਾਲ ਲੰਗਰ ਛਕਾਉਣ ਦੀ ਜਿੰਮੇਵਾਰੀ ਨਿਭਾਈ।

Have something to say? Post your comment

 

ਸੰਸਾਰ

ਜੇਕਰ ਭਾਰਤ ਪਿੱਛੇ ਹਟਦਾ ਹੈ, ਤਾਂ ਅਸੀਂ ਵੀ ਤਣਾਅ ਖਤਮ ਕਰਾਂਗੇ: ਪਾਕਿਸਤਾਨੀ ਰੱਖਿਆ ਮੰਤਰੀ ਖਵਾਜਾ ਆਸਿਫ

ਕੈਨੇਡਾ ਦੀਆਂ ਫੈਡਰਲ ਚੋਣਾਂ ‘ਚ ਲਿਬਰਲ ਪਾਰਟੀ ਨੇ 169 ਅਤੇ ਕਸੰਰਵੇਟਿਵ ਨੇ 144 ਸੀਟਾਂ ‘ਤੇ ਜਿੱਤ/ਲੀਡ ਹਾਸਲ ਕੀਤੀ

ਕੈਨੇਡਾ ਚੋਣਾਂ ਵਿੱਚ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਾਰਟੀ ਨੂੰ ਮਿਲੀ ਕਰਾਰੀ ਹਾਰ

ਕੈਨੇਡਾ ਚੋਣ: ਲਿਬਰਲ ਪਾਰਟੀ ਚੌਥੀ ਵਾਰ ਸੱਤਾ ਵਿੱਚ ਵਾਪਸ ਆਈ, ਟਰੰਪ ਦੀ 'ਟੈਰਿਫ ਵਾਰ' ਨੇ ਮਾਰਕ ਕਾਰਨੀ ਦਾ ਰਸਤਾ ਆਸਾਨ ਕਰ ਦਿੱਤਾ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਹਜਾਰਾਂ ਸ਼ਰਧਾਲੂ ਬੜੇ ਉਤਸ਼ਾਹ ਨਾਲ ਹੋਏ ਸ਼ਾਮਲ

ਕੈਨੇਡਾ: ਬਲਵੀਰ ਢੱਟ,ਤੇਗਜੋਤ ਬੱਲ, ਬਲਦੀਪ ਝੰਡ ਅਤੇ ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਦੇ ਹੱਕ ਵਿੱਚ ਸੰਭਾਲਿਆ ਮੋਰਚਾ

ਭਾਰਤ-ਪਾਕਿਸਤਾਨ ਸਰਹੱਦੀ ਤਣਾਅ -ਦੋਵੇਂ ਦੇਸ਼ ਇਸਨੂੰ ਹੱਲ ਕਰ ਲੈਣਗੇ- ਟਰੰਪ ਨੇ ਕਿਹਾ

ਕੈਨੇਡਾ ਚੋਣਾਂ ਲਈ 18 ਤੋਂ 21 ਅਪ੍ਰੈਲ ਤੱਕ 4 ਦਿਨ ਹੋਈ ਐਡਵਾਂਸ ਪੋਲ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾਏ

ਕੈਨੇਡਾ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ, ਪਰਿਵਾਰ ਨੇ ਲਾਸ਼ ਦੇਸ਼ ਵਾਪਸ ਲਿਆਉਣ ਦੀ ਕੀਤੀ ਮੰਗ

ਅਮਰੀਕਾ ਸਥਿਤ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸਰਧਾ ਨਾਲ ਮਨਾਇਆ