BREAKING NEWS
ਹਰਜੋਤ ਬੈਂਸ ਵੱਲੋਂ 'ਪਿੰਡਾਂ ਦੇ ਪਹਿਰੇਦਾਰਾਂ' ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ, ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ :ਹਰਪਾਲ ਸਿੰਘ ਚੀਮਾਕੇਂਦਰ ਸਰਕਾਰ ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਕਰ ਰਹੀ ਹੈ ਸਾਜਿਸ਼: ਹਰਚੰਦ ਸਿੰਘ ਬਰਸਟਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ: ਹਰਦੀਪ ਸਿੰਘ ਮੁੰਡੀਆਂਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਨੈਸ਼ਨਲ

ਸ਼ਹੀਦ ਭਾਈ ਪੰਜਵੜ੍ਹ ਨਮਿਤ 6 ਮਈ ਨੂੰ ‘ਗੁਰਦੁਆਰਾ ਸ਼ਹੀਦ ਸਿੰਘਾਂ’ ਪਿੰਡ ਪੰਜਵੜ੍ਹ ਵਿਖੇ ਸੱਜਣਗੇ ਸ਼ਹੀਦੀ ਦੀਵਾਨ: ਬਾਬਾ ਮਹਿਰਾਜ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 02, 2025 09:21 PM

ਨਵੀਂ ਦਿੱਲੀ - ਸਿੱਖ ਸੰਘਰਸ਼ ਲਹਿਰ ਦੇ ਖਾੜਕੂ ਜਰਨੈਲ, ਖਾਲਿਸਤਾਨ ਕਮਾਂਡੋ ਫੋਰਸ ਦੇ ਚੀਫ ਜਰਨਲ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦੇ ਦੂਸਰੇ ਸ਼ਹੀਦੀ ਸਮਾਗਮਾਂ ਸਬੰਧੀ ਬਠਿੰਡਾ ਵਿਖੇ ਵੱਖ ਵੱਖ ਜਥੇਬੰਦੀਆਂ ਵੱਲੋਂ ਸੰਗਤਾਂ ਦੀ ਸਮੂਲੀਅਤ ਤੇ ਪ੍ਰਬੰਧਾਂ ਦੇ ਮਾਮਲਿਆਂ ਨੂੰ ਲੈ ਕੇ ਬੈਠਕ ਕੀਤੀ ਗਈ । ਬੈਠਕ ’ਚ ਸਿੱਖ ਆਗੂਆਂ ਨੇ ਆਪੋ ਆਪਣੇ ਵਿਚਾਰ ਪੇਸ਼ ਕੀਤੇ। ਉਹਨਾਂ ਕਿਹਾ ਕਿ ਦੂਸਰੇ ਸ਼ਹੀਦੀ ਸਮਾਗਮ ਨੂੰ ਨਿਰੋਲ ਗੁਰਮਤਿ ਸਿਧਾਤਾਂ ਅਨੁਸਾਰ ਸੰਪੂਰਨ ਕੀਤਾ ਜਾਵੇ, ਨਾ ਕਿ ਕਿਸੇ ਧਿਰ ਵਲੋਂ ਕਿਸੇ ਕਿਸਮ ਦਾ ਸਿਆਸੀ ਲਾਭ ਲੈਣ ਲਈ ਯਤਨ ਕੀਤੇ ਜਾਣ। ਇਸ ਬੈਠਕ ਵਿਚ ਪੰਥ ਸੇਵਕ ਜਥਾ ਵਲੋਂ ਬਾਬਾ ਹਰਦੀਪ ਸਿੰਘ ਮਹਿਰਾਜ, ਦਲ ਖਾਲਸਾ ਤੋਂ ਭਾਈ ਗੁਰਵਿੰਦਰ ਸਿੰਘ ਬਠਿੰਡਾ, ਭਾਈ ਜੀਵਨ ਸਿੰਘ ਗਿੱਲ ਕਲਾਂ, ਭਾਈ ਰਾਮ ਸਿੰਘ ਢਪਾਲੀ, ਬਾਬਾ ਭਗਵਾਨ ਸਿੰਘ ਸੰਧੂ ਖੁਰਦ, ਸੀਨੀਅਰ ਪੱਤਰਕਾਰ ਅਤੇ ਲੇਖਕ ਬਲਜਿੰਦਰ ਸਿੰਘ ਕੋਟ ਭਾਰਾ, ਪੰਥ ਸੇਵਕ ਜਥਾ ਮਾਲਵਾ ਲੱਖੀ ਜੰਗਲ ਵਲੋਂ ਬਾਬਾ ਸਵਰਨ ਸਿੰਘ ਕੋਟਧਰਮੂ, ਭਾਈ ਗੁਰਪਾਲ ਸਿੰਘ ਧਿੰਗੜ੍ਹ ਨੇ ਆਪੋਂ ਆਪਣੇ ਵਿਚਾਰ ਪ੍ਰਗਟ ਕਰਦਿਆ ਦੱਸਿਆ ਕਿ 6 ਮਈ 2025 ਦਿਨ ਮੰਗਲਵਾਰ ਨੂੰ ‘ਗੁਰਦੁਆਰਾ ਸ਼ਹੀਦ ਸਿੰਘਾਂ’ ਪਿੰਡ ਪੰਜਵੜ੍ਹ ਵਿਖੇ ਸ਼ਹੀਦੀ ਦੀਵਾਨ ਸਜਾਏ ਜਾਣਗੇ, ਜਿਸ ਉਪਰੰਤ ਪੰਥਕ ਤੇ ਖਾੜਕੂ ਲਹਿਰ ਨਾਲ ਸਬੰਧਤ ਸਖ਼ਸੀਅਤਾਂ ਸੰਗਤਾਂ ਦੇ ਸਨਮੁੱਖ ਹੋਣਗੀਆਂ। ਉਹਨਾਂ ਕਿਹਾ ਕਿ ਸਮੇਂ ਦੀ ਜਰੂਰਤ ਹੈ ਕਿ ਅਜੋਕੀ ਪੀੜ੍ਹੀ ਨੂੰ ਸੰਘਰਸ਼ ਦੀ ਬੁਨਿਆਦ ਤੇ ਲੜ੍ਹਨ ਦੇ ਕਾਰਣਾਂ ਅਤੇ ਮੌਜੂਦਾ ਹਾਲਾਤਾਂ ਉਪਰ ਚਾਨਣਾ ਪਾਇਆ ਜਾਵੇਗਾ। ਉਹਨਾਂ ਸਮੁੱਚੇ ਪੰਥ ਨੂੰ, ਸੰਗਤਾਂ ਨੂੰ ਇਸ ਸ਼ਹੀਦੀ ਸਮਾਗਮ ਵਿਚ ਵੱਡੀ ਗਿਣਤੀ ’ਚ ਪੁੱਜਣ ਦੀ ਅਪੀਲ ਵੀ ਕੀਤੀ। ਇਸ ਮੌਕੇ ਭਾਈ ਰਾਜਵਿੰਦਰ ਸਿੰਘ ਟਿੱਬੀ, ਭਾਈ ਗੁਰਧਿਆਨ ਸਿੰਘ, ਭਾਈ ਗੁਰਪਾਲ ਸਿੰਘ ਰੌੜਕੀ, ਲਵਪ੍ਰੀਤ ਸਿੰਘ, ਭਾਈ ਪ੍ਰਦੀਪ ਸਿੰਘ ਭਾਗੀਵਾਂਦਰ ਆਦਿ ਹਾਜ਼ਰ ਸਨ।

Have something to say? Post your comment

 

ਨੈਸ਼ਨਲ

ਸਿੱਖ ਭਾਈਚਾਰਾ ਕੌਮੀ ਏਕਤਾ ’ਚ ਕਰਦਾ ਹੈ ਅਟੁੱਟ ਵਿਸ਼ਵਾਸ: ਬਲ ਮਲਕੀਤ ਸਿੰਘ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੱਚਿਆਂ ਨੂੰ ਕੰਠ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ: ਗਿਆਨੀ ਪ੍ਰੀਤਮ ਸਿੰਘ

ਰਾਮਦੇਵ ਨੂੰ ਤਾਜ਼ਾ ਵੀਡੀਓ ਲਈ ਦਿੱਲੀ ਹਾਈ ਕੋਰਟ ਨੇ ਲਗਾਈ ਫਟਕਾਰ -ਮਾਣਹਾਨੀ ਦੀ ਦਿੱਤੀ ਚੇਤਾਵਨੀ

ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਹਰਵਿੰਦਰ ਸਿੰਘ ਸਰਨਾ ਦਾ ਹਰ ਮੰਚ ਤੇ ਵਿਰੋਧ ਹੋਵੇਗਾ : ਨੋਨੀ

ਸਿੱਖ ਬੰਧੂ ਟ੍ਰਸਟ ਵਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 302ਵੇਂ ਜਨਮਦਿਨ ਨੂੰ ਸਮਰਪਿਤ ਸ਼ਾਨਦਾਰ ਅਵਾਰਡ ਫੰਕਸ਼ਨ

ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ

ਘੱਟ ਗਿਣਤੀ ਵਿਦਿਆਰਥੀਆਂ ਲਈ ਫੀਸ ਵਾਪਸੀ ਦੀ ਰਕਮ 48 ਹਜ਼ਾਰ ਰੁਪਏ ਤੋਂ ਵਧਾਉਣ ਦੀ ਮੰਗ ਕਰਦਿਆਂ ਲਿਖਿਆ ਪੱਤਰ: ਜੌਲੀ

ਸਦਰ ਬਾਜ਼ਾਰ ਦੇ ਵਪਾਰੀਆਂ ਨੇ ਮੇਅਰ ਰਾਜਾ ਇਕਬਾਲ ਸਿੰਘ ਨਾਲ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ

ਕੈਨੇਡੀਅਨ ਜਗਮੀਤ ਸਿੰਘ ਦੀ ਪਾਰਟੀ ਐਨਡੀਪੀ ਆਖ਼ਿਰ ਕਿਉਂ ਬੁਰੀ ਤਰ੍ਹਾਂ ਹਾਰੀ..? ਗੁਣਜੀਤ ਬਖ਼ਸ਼ੀ

ਜਾਤੀ ਜਨਗਣਨਾ ਦਾ ਐਲਾਨ  ਕੇਂਦਰ ਸਰਕਾਰ ਦਾ ਸਹੀ ਕਦਮ - ਮਲਿਕਾਰਜੁਨ ਖੜਗੇ