ਚੰਡੀਗ-, ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਵਿੱਢੀ ਹੋਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫੈਸਲਾਕੁੰਨ ਦੌਰ ਵਿੱਚ ਪਹੁੰਚ ਗਈ ਹੈ ਜਿੱਥੇ ਨਸ਼ਿਆਂ ਖਿਲਾਫ ਜਾਗਰੂਕਤਾ ਮੁਹਿੰਮ ਵਿੱਚ ਹਰ ਪਿੰਡ ਤੇ ਵਾਰਡ ਇਸ ਦਾ ਹਿੱਸਾ ਬਣ ਰਿਹਾ ਹੈ।
ਪੰਜਾਬ ਦੇ 6 ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ, ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆ, ਗੁਰਮੀਤ ਸਿੰਘ ਖੁੱਡੀਆ ਤੇ ਬਰਿੰਦਰ ਕੁਮਾਰ ਗੋਇਲ, 19 ਵਿਧਾਇਕਾਂ, ਚੇਅਰਮੈਨ ਅਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੇ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਸ ਸਬੰਧੀ ਮੀਟਿੰਗਾਂ ਕਰਕੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਲੋਕਾਂ ਨੂੰ ਲਾਮਬੰਦ ਕੀਤਾ। ਇਸ ਦੇ ਨਾਲ ਹੀ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦਾ ਅਹਿਦ ਲੈੰਦਿਆਂ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।