ਪੰਜਾਬ

ਸਪੀਕਰ ਸੰਧਵਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਨਿਰਦੇਸ਼: 'ਮਹਾਨ ਕੋਸ਼' ਬਾਰੇ ਮਾਹਿਰ ਕਮੇਟੀ ਦੀ ਰਿਪੋਰਟ ਦੋ ਹਫ਼ਤਿਆਂ ਵਿੱਚ ਸੌਂਪੇ

ਕੌਮੀ ਮਾਰਗ ਬਿਊਰੋ | May 06, 2025 07:08 PM

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਭਾਈ ਕਾਨ ਸਿੰਘ ਨਾਭਾ ਵੱਲੋਂ ਰਚਿਤ ਮਹਾਨ ਕੋਸ਼ ਦੀ ਸੁਧਾਈ ਲਈ ਅੱਜ ਆਪਣੇ ਦਫਤਰ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਪੰਜਾਬੀ ਯੂਨੀਵਰਸਿਟੀ ਅਤੇ ਭਾਸ਼ਾ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਉਨਾਂ ਨੇ ਪੰਜਾਬੀ ਯੂਨੀਵਰਸਿਟੀ ਤੋਂ ਆਏ ਡੀਨ ਨਾਲ ਗਹਿਨ ਚਰਚਾ ਕੀਤੀ ਅਤੇ ਉਹਨਾਂ ਨੂੰ ਇਹ ਆਦੇਸ਼ ਦਿੱਤੇ ਕਿ ਉਹ ਮਹਾਨ ਕੋਸ਼ ਵਿੱਚ ਪਾਈਆਂ ਗਈਆਂ ਤਰੂਟੀਆਂ ਨੂੰ ਜਲਦੀ ਤੋਂ ਜਲਦੀ ਠੀਕ ਕਰ ਲੈਣ। ਵਿਚਾਰ-ਵਟਾਂਦਰੇ ਦੌਰਾਨ, ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸੁਧਾਰ ਕਰਨ ਤੋਂ ਬਾਅਦ ਮਹਾਨ ਕੋਸ਼ ਨੂੰ ਦੁਬਾਰਾ ਛਾਪਣ ਲਈ ਕਿਹਾ।

ਸਪੀਕਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਡੀਨ ਨੂੰ ਇਹ ਵੀ ਕਿਹਾ ਗਿਆ ਕੀ ਉਹ ਯੂਨੀਵਰਸਿਟੀ ਵੱਲੋਂ ਗਠਿਤ ਐਕਸਪਰਟ ਕਮੇਟੀ ਦੀ ਮੀਟਿੰਗ 15 ਦਿਨਾਂ ਦੇ ਅੰਦਰ ਅੰਦਰ ਰੱਖਣ ਅਤੇ ਉਸ ਕਮੇਟੀ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਸਰਕਾਰ ਨੂੰ ਭੇਜ ਦੇਣ ਤਾਂ ਜੋ ਸਰਕਾਰ ਇਸ ਉੱਪਰ ਬਣਦੀ ਕਾਰਵਾਈ ਕਰ ਸਕੇ।

ਇਸ ਮੀਟਿੰਗ ਵਿੱਚ ਗਰੀਸ਼ ਦਿਆਲਨ ਡੀ.ਜੀ.ਐਸ.ਈ ਸਕੂਲ ਐਜੂਕੇਸ਼ਨ, ਡਾ ਨਰਿੰਦਰ ਕੌਰ ਮੁਲਤਾਨੀ ਡੀਨ ਪੰਜਾਬੀ ਯੂਨੀਵਰਸਿਟੀ, ਡਾ. ਪਰਮਿੰਦਰਜੀਤ ਕੌਰ ਪੰਜਾਬੀ ਯੂਨੀਵਰਸਿਟੀ, ਕੁਲਜੀਤ ਸਿੰਘ, ਐਡਵੋਕੇਟ ਜਸਵਿੰਦਰ ਸਿੰਘ, ਪਰਮਜੀਤ ਸਿੰਘ, ਹਸ਼ਪਾਲ ਸਿੰਘ, ਡਾ ਖੁਸ਼ਹਾਲ ਸਿੰਘ, ਰਾਜਿੰਦਰ ਸਿੰਘ ਖਾਲਸਾ, ਅਮਰਿੰਦਰ ਸਿੰਘ, ਪਿਆਰੇ ਲਾਲ ਗਰਗ ਅਸ਼ੋਕ ਚਾਵਲਾ ਸ਼ਾਮਿਲ ਹੋਏ।

 

Have something to say? Post your comment

 

ਪੰਜਾਬ

ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ

ਜੰਮੂ-ਕਸ਼ਮੀਰ ਵਿੱਚ ਗੁਰਦੁਆਰਾ ਸਾਹਿਬ 'ਤੇ ਹਮਲਾ ਬੇਹੱਦ ਨਿੰਦਣਯੋਗ ਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ: ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ

ਕਾਂਗਰਸ ਨੇ ਪੂੰਛ ਵਿੱਚ ਨਾਗਰਿਕਾਂ ਦੀ ਹੱਤਿਆ ਦੀ ਨਿੰਦਾ ਕੀਤੀ

ਜਥੇਦਾਰ ਗੜਗੱਜ ਨੇ ਪੂੰਛ ’ਚ ਪਾਕਿਸਤਾਨੀ ਹਮਲੇ ’ਚ ਮਾਰੇ ਗਏ ਲੋਕਾਂ ਤੇ ਗੁਰਦੁਆਰੇ ’ਤੇ ਹਮਲੇ ਦੀ ਕੀਤੀ ਕਰੜੀ ਨਿੰਦਾ

ਲੁਧਿਆਣਾ ਚੋਣ: ਡਿਪਟੀ ਕਮਿਸ਼ਨਰ-ਕਮ-ਡੀ.ਈ.ਓ. ਨੇ ਵੋਟਰ ਸੂਚੀ ਤੋਂ ਅਸੰਤੁਸ਼ਟ ਵਿਅਕਤੀਆਂ ਨੂੰ ਅਪੀਲ ਦਾਇਰ ਕਰਨ ਲਈ 15 ਦਿਨ ਦਾ ਸਮਾਂ ਦਿੱਤਾ  

ਕਸ਼ਮੀਰ ਦੇ ਪੂੰਛ ਗੁਰਦੁਆਰੇ ’ਤੇ ਹਮਲੇ ’ਚ ਚਾਰ ਸਿੱਖਾਂ ਦੀ ਮੌਤ ’ਤੇ ਵੀ ਪ੍ਰਗਟਾਈ ਸੰਵੇਦਨਾ ਐਡਵੋਕੇਟ ਧਾਮੀ ਨੇ

ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਰਾਖਵੀਆਂ - ਲਿੰਗ ਸਮਾਨਤਾ ਲਈ ਮਾਨ ਸਰਕਾਰ ਦਾ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਭਾਰਤ-ਪਾਕਿਸਤਾਨ ’ਚ ਤਣਾਅਪੂਰਨ ਹਾਲਾਤ ਮੌਕੇ ਸ਼੍ਰੋਮਣੀ ਕਮੇਟੀ ਨੇ ਗੁਰੂ ਘਰਾਂ ’ਚ ਰਿਹਾਇਸ਼ ਤੇ ਲੰਗਰ ਦੀ ਕੀਤੀ ਪਹਿਲਕਦਮੀ

ਭਾਰਤ ਨੂੰ ਹੋਰ ਚੌਕਸ ਰਹਿਣ ਦੀ ਲੋੜ ਹੈ: ਬ੍ਰਿਗੇਡੀਅਰ (ਸੇਵਾਮੁਕਤ) ਇੰਦਰਜੀਤ ਸਿੰਘ ਚੁੱਘ