ਪੰਜਾਬ

ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ 2 ਆਰਪੀਜੀ, 2 ਆਈਈਡੀਜ਼ ਅਤੇ 5 ਗਰਨੇਡ ਸ਼ਾਮਲ

ਕੌਮੀ ਮਾਰਗ ਬਿਊਰੋ | May 06, 2025 07:18 PM

ਅੰਮ੍ਰਿਤਸਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈਐਸਆਈ—ਸਮਰਥਿਤ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਅਤੇ ਕੇਂਦਰੀ ਏਜੰਸੀ ਨੇ ਖੁਫੀਆ ਆਪ੍ਰੇਸ਼ਨ ਤਹਿਤ ਐਸਬੀਐਸ ਨਗਰ ਦੇ ਟਿੱਬਾ ਨੰਗਲ—ਕੁਲਾਰ ਰੋਡ ਨੇੜਲੇ ਸੁੰਨੇ ਜੰਗਲੀ ਖੇਤਰ ਵਿੱਚ ਅੱਤਵਾਦੀ ਹਾਰਡਵੇਅਰ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ।

ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ ਦੋ ਰਾਕੇਟ ਪਰੋਪੈਲਡ ਗਰਨੇਡ (ਆਰਪੀਜੀ), ਦੋ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਪੰਜ ਪੀ—86 ਹੈਂਡ ਗਰਨੇਡ ਅਤੇ ਸਹਾਇਕ ਉਪਕਰਣਾਂ ਸਮੇਤ ਇੱਕ ਵਾਇਰਲੈੱਸ ਸੈੱਟ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਨੂੰ , ਕਾਰਕੁੰਨਾਂ ਨੇ ਜਾਣਬੁੱਝ ਕੇ ਸੂਬੇ ਵਿੱਚ ਜਨਤਕ ਵਿਵਸਥਾ ਵਿੱਚ ਦਹਿਸ਼ਤ ਫੈਲਾਉਣ ਲਈ ਛੁਪਾਇਆ ਸੀ। ਉਹਨਾਂ ਕਿਹਾ ਕਿ ਜਾਂਚ ਵਿੱਚ, ਪਾਕਿਸਤਾਨ ਦੀ ਆਈ.ਐਸ.ਆਈ. ਅਤੇ ਸਹਿਯੋਗੀ ਅੱਤਵਾਦੀ ਸੰਗਠਨਾਂ ਵੱਲੋਂ ਸੂਬੇ ਵਿੱਚ ਸਲੀਪਰ ਸੈੱਲਾਂ ਨੂੰ ਮੁੜ ਸਰਗਰਮ ਕਰਨ ਦੇ ਸੰਭਾਵੀ ਯਤਨਾਂ ਦਾ ਵੀ ਸੰਕੇਤ ਮਿਲਿਆ ਹੈ।

ਡੀਜੀਪੀ ਨੇ ਕਿਹਾ ਕਿ ਇਹ ਬਰਾਮਦਗੀਆਂ ਪਾਕਿਸਤਾਨ ਦੀ ਆਈਐਸਆਈ ਵੱਲੋਂ ਸਪਾਂਸਰ ਕੀਤੇ ਅੱਤਵਾਦੀ ਮਾਡਿਊਲਾਂ ਵਿਰੁੱਧ ਪੰਜਾਬ ਪੁਲਿਸ ਦੀ ਨਿਰੰਤਰ ਕਾਰਵਾਈ ਦਾ ਹਿੱਸਾ ਹਨ। ਉਹਨਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਇਹਨਾਂ ਖਤਰਿਆਂ ਨੂੰ ਬੇਅਸਰ ਕਰਨ ਅਤੇ ਸੂਬੇ ਦੀ ਸ਼ਾਂਤੀ ਅਤੇ ਸੁਰੱਖਿਆ ਦੀ ਰਾਖੀ ਲਈ ਦ੍ਰਿੜਤਾ ਨਾਲ ਵਚਨਬੱਧ ਹੈ।

ਇਹ ਆਪ੍ਰੇਸ਼ਨ ਐਸਐਸਓਸੀ, ਅੰਮ੍ਰਿਤਸਰ ਵੱਲੋਂ ਅਜਨਾਲਾ ਸੈਕਟਰ ਵਿੱਚ ਭਾਰਤ—ਪਾਕਿਸਤਾਨ ਸਰਹੱਦ ਦੇ ਨੇੜੇ ਇੱਕ ਖੇਤਰ ਤੋਂ ਆਈਈਡੀ, ਹੈਂਡ ਗਰਨੇਡ, ਆਧੁਨਿਕ ਹਥਿਆਰ ਅਤੇ ਗੋਲੀ ਸਿੱਕੇ ਦੀ ਖੇਪ ਬਰਾਮਦ ਕਰਨ ਤੋਂ ਕੁਝ ਦਿਨ ਬਾਅਦ ਸਾਹਮਣੇ ਆਇਆ ਹੈ। ਇਸੇ ਤਰ੍ਹਾਂ, ਤਿੰਨ ਹਫ਼ਤੇ ਪਹਿਲਾਂ, ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਵੀ ਇੱਕ ਆਰਪੀਜੀ, ਦੋ ਆਈਈਡੀ, 2 ਕਿਲੋ ਆਰਡੀਐਕਸ, ਇੱਕ ਰਿਮੋਟ ਕੰਟਰੋਲ, ਡੈਟੋਨੇਟਰਾਂ ਵਾਲੇ ਦੋ ਹੈਂਡ ਗਰਨੇਡ, ਤਿੰਨ ਪਿਸਤੌਲਾਂ ਦੇ ਨਾਲ ਛੇ ਮੈਗਜ਼ੀਨਾਂ ਅਤੇ 34 ਕਾਰਤੂਸ ਸਮੇਤ ਚਾਰ ਵਿਅਕਤੀਆਂ ਨੂੰ ਗਿਰਫ਼ਤਾਰ ਕਰਕੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ।

ਹੋਰ ਵੇਰਵੇ ਸਾਂਝੇ ਕਰਦੇ ਹੋਏ, ਏ.ਆਈ.ਜੀ., ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ੳਹੁਨਾਂ ਕਿਹਾ ਕਿ ਬਰਾਮਦ ਕੀਤੀ ਗਈ ਵਿਸਫੋਟਕ ਸਮੱਗਰੀ ਨੂੰ ਛੁਪਾਉਣ ਲਈ ਜਿੰਮੇਵਾਰ ਲੋਕਾਂ ਦੀ ਪਛਾਣ ਕਰਨ ਅਤੇ ਉਹਨਾਂ ਨੂੰ ਕਾਬੂ ਕਰਨ ਲਈ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ , ਅੰਮ੍ਰਿਤਸਰ ਦੇ ਪੁਲਿਸ ਥਾਣਾ ਐਸਐਸਓਸੀ ਵਿਖੇ ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਅਤੇ ਬੀਐਨਐਸ ਦੀ ਧਾਰਾ 111 ਅਤੇ 61(2) ਤਹਿਤ ਐਫਆਈਆਰ ਨੰਬਰ 28 ਮਿਤੀ 05.05.2025 ਨੂੰ ਕੇਸ ਦਰਜ ਕੀਤਾ ਗਿਆ ਹੈ।

 

Have something to say? Post your comment

 

ਪੰਜਾਬ

ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ

ਜੰਮੂ-ਕਸ਼ਮੀਰ ਵਿੱਚ ਗੁਰਦੁਆਰਾ ਸਾਹਿਬ 'ਤੇ ਹਮਲਾ ਬੇਹੱਦ ਨਿੰਦਣਯੋਗ ਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ: ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ

ਕਾਂਗਰਸ ਨੇ ਪੂੰਛ ਵਿੱਚ ਨਾਗਰਿਕਾਂ ਦੀ ਹੱਤਿਆ ਦੀ ਨਿੰਦਾ ਕੀਤੀ

ਜਥੇਦਾਰ ਗੜਗੱਜ ਨੇ ਪੂੰਛ ’ਚ ਪਾਕਿਸਤਾਨੀ ਹਮਲੇ ’ਚ ਮਾਰੇ ਗਏ ਲੋਕਾਂ ਤੇ ਗੁਰਦੁਆਰੇ ’ਤੇ ਹਮਲੇ ਦੀ ਕੀਤੀ ਕਰੜੀ ਨਿੰਦਾ

ਲੁਧਿਆਣਾ ਚੋਣ: ਡਿਪਟੀ ਕਮਿਸ਼ਨਰ-ਕਮ-ਡੀ.ਈ.ਓ. ਨੇ ਵੋਟਰ ਸੂਚੀ ਤੋਂ ਅਸੰਤੁਸ਼ਟ ਵਿਅਕਤੀਆਂ ਨੂੰ ਅਪੀਲ ਦਾਇਰ ਕਰਨ ਲਈ 15 ਦਿਨ ਦਾ ਸਮਾਂ ਦਿੱਤਾ  

ਕਸ਼ਮੀਰ ਦੇ ਪੂੰਛ ਗੁਰਦੁਆਰੇ ’ਤੇ ਹਮਲੇ ’ਚ ਚਾਰ ਸਿੱਖਾਂ ਦੀ ਮੌਤ ’ਤੇ ਵੀ ਪ੍ਰਗਟਾਈ ਸੰਵੇਦਨਾ ਐਡਵੋਕੇਟ ਧਾਮੀ ਨੇ

ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਰਾਖਵੀਆਂ - ਲਿੰਗ ਸਮਾਨਤਾ ਲਈ ਮਾਨ ਸਰਕਾਰ ਦਾ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਭਾਰਤ-ਪਾਕਿਸਤਾਨ ’ਚ ਤਣਾਅਪੂਰਨ ਹਾਲਾਤ ਮੌਕੇ ਸ਼੍ਰੋਮਣੀ ਕਮੇਟੀ ਨੇ ਗੁਰੂ ਘਰਾਂ ’ਚ ਰਿਹਾਇਸ਼ ਤੇ ਲੰਗਰ ਦੀ ਕੀਤੀ ਪਹਿਲਕਦਮੀ

ਭਾਰਤ ਨੂੰ ਹੋਰ ਚੌਕਸ ਰਹਿਣ ਦੀ ਲੋੜ ਹੈ: ਬ੍ਰਿਗੇਡੀਅਰ (ਸੇਵਾਮੁਕਤ) ਇੰਦਰਜੀਤ ਸਿੰਘ ਚੁੱਘ