ਪੰਜਾਬ

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਨੇ ਮਨਾਇਆ ਆਪਣਾ 41ਵਾਂ ਸਥਾਪਨਾ ਦਿਵਸ

ਕੌਮੀ ਮਾਰਗ ਬਿਊਰੋ | May 06, 2025 08:38 PM

ਪਟਿਆਲਾ - ਬੁੱਢਾ ਦਲ ਪਬਲਿਕ ਸਕੂਲ, ਪਟਿਆਲਾ ਨੇ ਆਪਣੇ 41ਵੇਂ ਸਥਾਪਨਾ ਦਿਵਸ ਨੂੰ ਬੜੇ ਮਾਣ ਨਾਲ ਮਨਾਇਆ, ਜੋ ਕਿ ਸਿੱਖਿਆ ਅਤੇ ਸੰਪੂਰਨ ਵਿਕਾਸ ਵਿੱਚ ਚਾਰ ਦਹਾਕਿਆਂ ਤੋਂ ਵੱਧ ਸਮੇਂ ਦੀ ਉੱਤਮਤਾ ਨੂੰ ਦਰਸਾਉਂਦਾ ਹੈ। ਇਹ ਸ਼ਾਨਦਾਰ ਮੌਕਾ ਬਹੁਤ ਜੋਸ਼, ਉਤਸ਼ਾਹ ਅਤੇ ਸੱਭਿਆਚਾਰਕ ਪ੍ਰਦਰਸ਼ਨਾਂ ਨਾਲ ਮਨਾਇਆ ਗਿਆ। ਇਸ ਮੌਕੇ ਸਾਡੇ ਮਾਣਯੋਗ ਮੁੱਖ ਸਰਪ੍ਰਸਤ ਸਿੰਘ ਸਾਹਿਬ ਜੱਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਦਿਲੋਂ ਸ਼ੁਭਕਾਮਨਾਵਾਂ ਅਤੇ ਅਸ਼ੀਰਵਾਦ ਦਿੱਤਾ।

ਇਸ ਮੌਕੇ ਸਕੂਲ ਪ੍ਰਧਾਨ ਸ਼੍ਰੀਮਤੀ ਸੁਖਵਿੰਦਰਜੀਤ ਕੌਰ ਅਤੇ ਸ਼੍ਰੀਮਤੀ ਮਨਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ। ਉਨ੍ਹਾਂ ਦੇ ਨਾਲ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ, ਸ਼੍ਰੀਮਤੀ ਅਮਨਦੀਪ ਕੌਰ ਪ੍ਰਿੰਸੀਪਲ, ਬੁੱਢਾ ਦਲ ਪਬਲਿਕ ਸਕੂਲ, ਸਮਾਣਾ ਅਤੇ ਸ਼੍ਰੀਮਤੀ ਭਾਰਤੀ ਕਵਾਤਰਾ ਇੰਚਾਰਜ, ਜੂਨੀਅਰ ਵਿੰਗ ਵੀ ਮੌਜੂਦ ਸਨ। ਸਕੂਲ ਕੈਂਪਸ ਨੂੰ ਰੰਗ-ਬਿਰੰਗੇ ਗੁਬਾਰਿਆਂ ਅਤੇ ਝੰਡਿਆਂ ਨਾਲ ਸਜਾਇਆ ਗਿਆ ਅਤੇ ਸਕੂਲ ਦੀ ਸੁੰਦਰਤਾ ਨੂੰ ਚਾਰ ਚੰਨ ਲਾ ਦਿੱਤੇ। ਸਕੂਲ ਪ੍ਰਧਾਨ ਸ਼੍ਰੀਮਤੀ ਸੁਖਵਿੰਦਰਜੀਤ ਕੌਰ, ਸ਼੍ਰੀਮਤੀ ਮਨਪ੍ਰੀਤ ਕੌਰ ਅਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਦੀ ਅਗਵਾਈ ਵਿੱਚ ਸਕੂਲ ਅਤੇ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਦੀ ਮੁਹਿੰਮ ਤਹਿਤ ਰੁੱਖ ਲਗਾਏ ਗਏ। ਸਮਾਗਮ ਦੀ ਸ਼ੁਰੂਆਤ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਨਾਲ ਹੋਈ। ਉਪਰੰਤ ਸ਼ਮ੍ਹਾਂ ਰੌਸ਼ਨ ਕੀਤੀ ਗਈ। ਸਮਾਗਮ ਵਿੱਚ ਜਿੱਥੇ ਨਵੇਂ ਚੁਣੇ ਗਏ ਵਿਦਿਆਰਥੀ ਪ੍ਰੀਸ਼ਦ ਮੈਂਬਰਾਂ ਨੂੰ ਰਸਮੀ ਤੌਰ 'ਤੇ ਸ਼ਾਮਲ ਕੀਤਾ ਗਿਆ ਉੱਥੇ ਹੀ ਉਨ੍ਹਾਂ ਨੌਜਵਾਨ ਆਗੂਆਂ ਨੂੰ ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ, ਪ੍ਰੇਰਿਤ ਕਰਨ ਵਾਲੇ ਬੈਜ ਅਤੇ ਸੈਸ਼ ਵੀ ਪ੍ਰਦਾਨ ਕੀਤੇ ਗਏ। ਯਾਨਾਦੀਪ ਕੌਰ ਅਤੇ ਜਗਜੀਵਨ ਨੂੰ ਸੀਨੀਅਰ ਵਿੰਗ ਦੇ ਸਕੂਲ ਕੈਪਟਨ ਅਤੇ ਅਸ਼ਨੀਰ ਕੌਰ ਅਤੇ ਅਰਸ਼ਿੰਦਰ ਸਿੰਘ ਨੂੰ ਜੂਨੀਅਰ ਵਿੰਗ ਦੇ ਸਕੂਲ ਕੈਪਟਨ ਵਜੋਂ ਘੋਸ਼ਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੁਆਰਾ ਕਰਾਸ ਕੰਟਰੀ ਤੋਂ ਇਲਾਵਾ ਦਸਤਾਰ ਮੁਕਾਬਲੇ ਅਤੇ ਗੱਤਕਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਭਾਰਤ ਦੇ ਲੋਕ ਨਾਚ ਪੇਸ਼ ਕੀਤੇ ਅਤੇ ਭੰਗੜਾ ਸਾਰੇ ਹੀ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ। ਸਮਾਗਮ ਖੁਸ਼ੀਆਂ ਦੇ ਖੇੜੇ ਨਾਲ ਸਮਾਪਤ ਹੋਇਆ।

Have something to say? Post your comment

 

ਪੰਜਾਬ

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ 'ਚ: ਬਰਿੰਦਰ ਕੁਮਾਰ ਗੋਇਲ

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਸਤਿਗੁਰ ਕਬੀਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਮੋਹਿੰਦਰ ਭਗਤ

ਪੰਜਾਬ: ਪਾਕਿਸਤਾਨ ਨੂੰ ਸੰਵੇਦਨਸ਼ੀਲ ਰੱਖਿਆ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਇੱਕ ਗ੍ਰਿਫ਼ਤਾਰ

ਦਰਿਆਈ ਪਾਣੀਆਂ ਦੇ ਮੁੱਦੇ ਤੇ ਸਾਰੀਆਂ ਰਾਜਸੀ ਪਾਰਟੀਆਂ ਇੱਕਜੁੱਟ ਹੋ ਕੇ ਮੌਜੂਦ ਸ਼ਕਤੀ ਨਾਲ ਲੜਨ: ਬਾਬਾ ਬਲਬੀਰ ਸਿੰਘ

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁਖ ਦਾ ਇਜ਼ਹਾਰ ਕੀਤਾ

ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦਾ ਜੀਵਨ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ